BREAKING NEWS
Search

ਇਸ ਬਜ਼ੁਰਗ ਔਰਤ ਨੇ ਨੇ ਆਪਣੀ ਸਾਰੀ ਜਾਇਦਾਦ ਕੀਤੀ ਰਾਹੁਲ ਗਾਂਧੀ ਦੇ ਨਾਮ , ਜਾਣੋ ਕਾਰਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵੱਖ-ਵੱਖ ਪਾਰਟੀਆਂ ਵਿੱਚ ਆਪਣਾ ਸਮਰਥਨ ਦਿੱਤਾ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੇ ਲੋਕ ਜਿੱਥੇ ਪੂਰਨ ਰੂਪ ਨਾਲ ਕਈ ਪਾਰਟੀਆਂ ਨਾਲ ਜੁੜੇ ਹੋਏ ਹਨ। ਉਥੇ ਹੀ ਉਨ੍ਹਾਂ ਵੱਲੋਂ ਸਮੇਂ ਸਮੇਂ ਤੇ ਉਨ੍ਹਾਂ ਪਾਰਟੀਆਂ ਦਾ ਸਮਰਥਨ ਕੀਤਾ ਜਾਂਦਾ ਹੈ। ਕੁਝ ਲੋਕਾਂ ਵੱਲੋਂ ਤਾਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਬਾਰੇ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ ਜਿੱਥੇ ਉਹਨਾਂ ਦੀਆਂ ਪਾਰਟੀਆਂ ਦੇ ਪ੍ਰਤੀ ਸ਼ਰਧਾ ਦੇਖੀ ਜਾਂਦੀ ਹੈ। ਜਿਸ ਦਾ ਕਾਰਨ ਉਨ੍ਹਾਂ ਵੱਲੋਂ ਵੱਖ-ਵੱਖ ਦੱਸਿਆ ਜਾਂਦਾ ਹੈ। ਜਿੱਥੇ ਕੁਝ ਲੋਕਾਂ ਵੱਲੋਂ ਆਪਣੀ ਜ਼ਮੀਨ ਜਾਇਦਾਦ ਪਰਵਾਰ ਵਿੱਚ ਕੋਈ ਨਾ ਹੋਣ ਤੇ ਕਿਸੇ ਸੰਸਥਾ ਦੇ ਨਾਮ ਕਰ ਦਿੱਤੀ ਜਾਂਦੀ ਹੈ ਉੱਥੇ ਹੀ ਕਈ ਲੋਕਾਂ ਵੱਲੋਂ ਕੁਝ ਹਸਤੀਆਂ ਦੇ ਵਿਚਾਰਾਂ ਤੋਂ ਪ੍ਰਭਾਵਤ ਹੋ ਕੇ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ।

ਹੁਣ ਇੱਕ ਬਜ਼ੁਰਗ ਔਰਤ ਵੱਲੋਂ ਆਪਣੀ ਸਾਰੀ ਜਾਇਦਾਦ ਰਾਹੁਲ ਗਾਂਧੀ ਦੇ ਨਾਮ ਕੀਤੀ ਗਈ ਹੈ ਇਸ ਬਾਰੇ ਕੀ ਕਾਰਨ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉਤਰਾਖੰਡ ਦੇ ਦੇਹਰਾਦੂਨ ਤੋਂ ਸਾਹਮਣੇ ਆਇਆ ਹੈ। ਜਿੱਥੇ ਕਾਂਗਰਸ ਦੀ ਪ੍ਰਸ਼ੰਸਕ 80 ਸਾਲਾਂ ਦੀ ਪੁਸ਼ਪਾ ਮੁਨਜਿਆਲ ਜੋ ਕਿ ਸਰਕਾਰੀ ਸਕੂਲ ਵਿਚ ਬਤੌਰ ਅਧਿਆਪਕਾ ਰਹਿ ਚੁੱਕੀ ਹੈ।। ਉਨ੍ਹਾਂ ਵੱਲੋਂ ਆਪਣੀ ਸਾਰੀ ਜਾਇਦਾਦ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਦੇ ਨਾਮ ਕਰਨ ਵਾਸਤੇ ਅਦਾਲਤ ਵਿਚ ਅਪੀਲ ਕੀਤੀ ਹੈ। ਉਨ੍ਹਾਂ ਵੱਲੋਂ ਵਸੀਅਤਨਾਮਾ ਪੇਸ਼ ਕੀਤਾ ਗਿਆ ਹੈ।

ਆਪਣੀ ਸਾਰੀ ਜਾਇਦਾਦ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਨਾਂਹ ਕਰਨ ਦਾ ਕਾਰਨ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਉਹ ਰਾਹੁਲ ਗਾਂਧੀ ਦੇ ਵਿਚਾਰਾਂ ਤੋਂ ਪ੍ਰਭਾਵਤ ਹਨ। ਕਿਉਂਕਿ ਇਸ ਪਰਵਾਰ ਵੱਲੋਂ ਦੇਸ਼ ਦੀ ਆਜ਼ਾਦੀ ਵਿੱਚ ਜਿੱਥੇ ਅੱਗੇ ਵਧ ਕੇ ਅਹਿਮ ਯੋਗਦਾਨ ਪਾਇਆ ਗਿਆ ਹੈ ਅਤੇ ਕੁਰਬਾਨੀ ਦਿੱਤੀ ਗਈ ਹੈ।

ਉਥੇ ਹੀ ਉਸ ਨੇ ਦੱਸਿਆ ਕਿ ਉਸ ਦੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨਾਲ ਵੀ ਕਾਫੀ ਕਰੀਬੀ ਸੰਬੰਧ ਰਹੇ ਹਨ। ਇਹ ਔਰਤ ਇਸ ਸਮੇਂ ਪ੍ਰੇਮ ਦਾ ਨਾਮ ਬ੍ਰਿਧ ਆਸ਼ਰਮ ਦੇ ਵਿੱਚ ਰਹਿ ਰਹੀ ਹੈ, ਕਿਉਂਕਿ ਇਸ ਔਰਤ ਜੀਵਨ ਭਰ ਵਿਆਹ ਨਹੀਂ ਕਰਵਾਇਆ ਹੈ। ਇਸ ਲਈ ਆਪਣੀ ਸਾਰੀ ਜਾਇਦਾਦ ਰਾਹੁਲ ਗਾਂਧੀ ਦੇ ਨਾਮ ਕਰ ਰਹੀ ਹੈ। ਉਸ ਵੱਲੋਂ ਜਾਇਦਾਦ ਦਾ ਵਸੀਹਤਨਾਮਾ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰੀਤਮ ਸਿੰਘ ਨੂੰ ਉਨ੍ਹਾਂ ਦੇ ਘਰ ਯਮਨਾ ਕਲੋਨੀ ਸਥਿਤ ਘਰ ਵਿੱਚ ਸੌਂਪਿਆ ਗਿਆ ਹੈ।



error: Content is protected !!