BREAKING NEWS
Search

ਪੰਜਾਬ ਚ ਇਥੇ ਸਮਸ਼ਾਨ ਘਾਟ ਚ ਹੋਗੀ ਇਹ ਅਨੁੱਖੀ ਘਟਨਾ, ਪਈਆਂ ਭਾਜੜਾਂ – ਸਾਰੇ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਸੂਬੇ ਦੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਸ਼ਲਾਗਾਯੋਗ ਕਦਮ ਚੁੱਕੇ ਜਾ ਰਹੇ ਹਨ ਜਿਸ ਨਾਲ ਪੰਜਾਬ ਵਾਸੀਆਂ ਨੂੰ ਵੱਡੀਆਂ ਰਾਹਤਾਂ ਦਿੱਤੀਆਂ ਜਾ ਸਕਣ, ਉੱਥੇ ਹੀ ਪੰਜਾਬ ਵਿੱਚ ਕਈ ਅਜਿਹੀਆਂ ਖ਼ਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ ਜੋ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੰਦੀਆਂ ਹਨ। ਕੁਝ ਅਧਿਕਾਰੀਆਂ ਵੱਲੋਂ ਜਿਥੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਕੀਤੀ ਜਾਂਦੀ ਹੈ ਉੱਥੇ ਹੀ ਬਹੁਤ ਸਾਰੇ ਅਧਿਕਾਰੀਆਂ ਵੱਲੋਂ ਵੱਖ ਵੱਖ ਵਿਭਾਗਾਂ ਦੇ ਵਿੱਚ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਬਹੁਤ ਸਾਰੇ ਅਧਿਕਾਰੀਆਂ ਉਪਰ ਸਵਾਲੀਆ ਨਿਸ਼ਾਨ ਚੁੱਕੇ ਜਾਂਦੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਸਾਰੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਮਾਮਲੇ ਵੀ ਸਾਹਮਣੇ ਆ ਰਹੇ ਹਨ, ਜਿਨ੍ਹਾਂ ਵਿੱਚ ਉਨ੍ਹਾਂ ਅਧਿਕਾਰੀਆਂ ਦੀ ਵਰਤੀ ਜਾਂਦੀ ਅਣਗਹਿਲੀ ਸਾਹਮਣੇ ਆ ਜਾਂਦੀ ਹੈ।

ਹੁਣ ਪੰਜਾਬ ਵਿਚ ਏਥੇ ਸ਼ਮਸ਼ਾਨ ਘਾਟ ਵਿੱਚ ਅਨੋਖੀ ਘਟਨਾ ਸਾਹਮਣੇ ਆਈ ਹੈ ਜਿੱਥੇ ਭਾਜੜਾਂ ਪੈ ਗਈਆਂ ਹਨ ਅਤੇ ਸਾਰੇ ਹੈਰਾਨ ਰਹਿ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਡੇਰਾ ਬੱਸੀ ਤੋਂ ਸਾਹਮਣੇ ਆਇਆ ਹੈ । ਜਿੱਥੇ ਡੇਰਾਬੱਸੀ ਦੇ ਸ਼ਮਸ਼ਾਨਘਾਟ ਦੇ ਵਿਚ ਸੋਮਵਾਰ ਦੀ ਸਵੇਰ ਨੂੰ ਨਗਰ ਕੌਂਸਲ ਦੀ ਇਕ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ। ਜਿੱਥੇ ਨਗਰ ਕੌਂਸਲ ਵੱਲੋਂ 3 ਲਵਾਰਸ ਲਾਸ਼ਾਂ ਦਾ ਸੰਸਕਾਰ ਕੀਤਾ ਗਿਆ ਸੀ। ਉੱਥੇ ਹੀ ਇਹ ਅੱਧ ਸੜੀਆਂ ਲਾਸ਼ਾਂ ਚਿਤਾ ਵਿਚ ਮੌਜੂਦ ਮਿਲਿਆ ਹਨ ਅਤੇ ਜਿਨ੍ਹਾਂ ਦੇ ਆਲੇ-ਦੁਆਲੇ ਅਵਾਰਾ ਕੁੱਤੇ ਘੁੰਮ ਰਹੇ ਸਨ।

ਨਗਰ ਕੌਂਸਲ ਵੱਲੋਂ ਜਿੱਥੇ ਸ਼ਮਸ਼ਾਨਘਾਟ ਦੇ ਵਿੱਚ ਇਨ੍ਹਾਂ ਲਵਾਰਸ ਲਾਸ਼ਾਂ ਨੂੰ ਠੀਕ ਤਰ੍ਹਾਂ ਸਾੜਿਆ ਨਹੀਂ ਗਿਆ ਹੈ ਅਤੇ ਉਸ ਤੋਂ ਬਾਅਦ ਫੁੱਲ ਅਤੇ ਹੱਡੀਆਂ ਚੁੱਗਣ ਤੱਕ ਦਾ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਕਾਰਜ ਸਾਧਕ ਅਫਸਰ ਰਵਨੀਤ ਸਿੰਘ ਨੇ ਆਖਿਆ ਹੈ ਕਿ ਇਹ ਸਾਰੀ ਜ਼ਿੰਮੇਵਾਰੀ ਲਾਸ਼ਾਂ ਦੇ ਸੰਸਕਾਰ ਕਰਨ ਦੀ ਨਗਰ ਕੌਂਸਲ ਦੀ ਹੈ, ਉੱਥੇ ਹੀ ਪ੍ਰਬੰਧਕਾਂ ਦਾ ਹੀ ਕੰਮ ਹੈ ਕਿ ਉਨ੍ਹਾਂ ਵੱਲੋਂ ਫੁੱਲ ਇਕੱਠੇ ਕੀਤੇ ਜਾਣ।

ਜਿੱਥੇ ਨਗਰ ਕੌਂਸਲ ਦਾ ਰਿਕਾਰਡ ਚੈਕ ਕਰਨ ਤੇ ਪਤਾ ਲੱਗਿਆ ਹੈ ਕਿ ਇਨ੍ਹਾਂ ਸਾੜੀਆਂ ਗਈਆਂ ਲਾਸ਼ਾਂ ਨੂੰ 22 ਤੇ 28 ਮਾਰਚ, ਅਤੇ 1 ਮਾਰਚ ਨੂੰ ਸਾੜਿਆ ਗਿਆ ਸੀ। ਉੱਥੇ ਹੀ ਲਾਸ਼ਾਂ ਇਸ ਤਰ੍ਹਾਂ ਅਧ ਸੜੀਆਂ ਮਿਲਣ ਤੇ ਇਹ ਮਾਮਲਾ ਗੰਭੀਰ ਬਣ ਗਿਆ ਹੈ। ਨਗਰ ਕੌਂਸਲ ਦੇ ਪ੍ਰਬੰਧਕਾਂ ਕੋਲ ਕੋਈ ਵੀ ਚੌਕੀਦਾਰ ਨਹੀਂ ਹੈ ਅਤੇ ਨਾ ਹੀ ਕੋਈ ਕਰਿੰਦਾ ਹੈ। ਉਥੇ ਹੀ ਨਗਰ ਕੌਂਸਲ ਦਾ ਕਹਿਣਾ ਹੈ ਕਿ ਇਹ ਲਾਸ਼ਾਂ ਉਨ੍ਹਾਂ ਵੱਲੋਂ ਨਹੀਂ ਸਾੜੀਆਂ ਗਈਆਂ ਹਨ , ਕਿਸੇ ਬਾਹਰੀ ਵਿਅਕਤੀਆਂ ਵੱਲੋਂ ਇਨ੍ਹਾਂ ਲਾਸ਼ਾਂ ਨੂੰ ਸਾੜਿਆ ਗਿਆ ਹੈ।



error: Content is protected !!