BREAKING NEWS
Search

ਪੰਜਾਬ : ਬਾਥਰੂਮ ਜਾਣ ਦਾ ਬਹਾਨਾ ਲਗਾ ਕੁੜੀ ਕਰ ਗਈ ਅਜਿਹਾ ਕੰਮ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਅੱਜਕਲ ਪੰਜਾਬ ਵਿੱਚ ਜਿੱਥੇ ਬੱਚਿਆਂ ਨਾਲ ਵਾਪਰ ਰਹੀਆਂ ਬਹੁਤ ਸਾਰੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।ਅੱਜ ਜਿੱਥੇ ਬੱਚਿਆਂ ਨਾਲ ਜੁੜੀਆਂ ਹੋਈਆਂ ਵੀ ਬਹੁਤ ਸਾਰੀਆਂ ਅਪਰਾਧਕ ਘਟਨਾਵਾਂ ਲਗਾਤਾਰ ਸਾਹਮਣੇ ਆ ਜਾਂਦੀਆਂ ਹਨ ਮਾਪਿਆਂ ਦੇ ਮਨ ਅੰਦਰ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਪੈਦਾ ਕਰ ਦਿੰਦਾ ਹੈ। ਬੀਤੇ ਕੁਝ ਮਹੀਨਿਆਂ ਦੌਰਾਨ ਜਿੱਥੇ ਕਈ ਮਾਸੂਮ ਬੱਚੀਆਂ ਨਾਲ ਬਹੁਤ ਅਪਰਾਧਕ ਘਟਨਾਵਾਂ ਵਾਪਰੀਆਂ ਹਨ। ਪਰ ਕਈ ਕਲਯੁੱਗੀ ਮਾਵਾਂ ਵੱਲੋਂ ਵੀ ਆਪਣੇ ਬੱਚਿਆਂ ਨਾਲ ਕਈ ਤਰ੍ਹਾਂ ਦੇ ਅਜਿਹੇ ਅਣਮਨੁੱਖੀ ਵਰਤਾਰੇ ਕੀਤੇ ਜਾਂਦੇ ਹਨ, ਜਿਸ ਨਾਲ ਮਨੁੱਖਤਾ ਨੂੰ ਅਤੇ ਮਾਂ ਦੇ ਪਿਆਰ ਨੂੰ ਸ਼ਰਮਸਾਰ ਕਰਦੇ ਹਨ। ਹੁਣ ਇੱਥੇ ਬਾਥਰੂਮ ਜਾਣ ਦਾ ਬਹਾਨਾ ਲਗਾ ਕੇ ਕੁੜੀ ਵੱਲੋਂ ਅਜਿਹਾ ਕੰਮ ਕੀਤਾ ਗਿਆ ਹੈ ਕਿ ਸਾਰੇ ਪਾਸੇ ਇਸ ਦੀ ਚਰਚਾ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਸਬਾ ਚੋਗਾਵਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਔਰਤ ਆਪਣੀ ਛੇ ਮਹੀਨੇ ਦੀ ਬੱਚੀ ਨੂੰ ਇਕ ਕੱਪੜੇ ਦੀ ਦੁਕਾਨ ਤੇ ਲਾਵਾਰਸ ਹਾਲਤ ਵਿੱਚ ਛੱਡ ਕੇ ਚਲੇ ਗਏ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਨੇ ਦੱਸਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਨ੍ਹਾਂ ਵੱਲੋਂ ਰੋਜ਼ਾਨਾ ਦੀ ਤਰ੍ਹਾਂ ਹੀ ਆਪਣੀ ਕੱਪੜੇ ਦੀ ਦੁਕਾਨ ਖੋਲ੍ਹੀ ਗਈ ਸੀ। ਉਸ ਸਮੇਂ ਦੀ ਸਵੇਰ ਦੇ 7 ਵਜੇ ਦੇ ਕਰੀਬ ਇੱਕ ਔਰਤ ਆਪਣੀ ਛੇ ਮਹੀਨੇ ਦੀ ਬੱਚੀ ਦੇ ਨਾਲ ਉਨ੍ਹਾਂ ਦੀ ਦੁਕਾਨ ਤੇ ਆਈ। ਜਿਸ ਨੇ ਕੱਪੜੇ ਵਾਲੀ ਦੁਕਾਨ ਦੇ ਨਾਲ ਇੱਕ ਡਾਕਟਰ ਦੀ ਦੁਕਾਨ ਦੇ ਖੁਲਣ ਬਾਰੇ ਪੁੱਛਿਆ।

ਜਿਸ ਤੇ ਦੁਕਾਨ ਦੇ ਮਾਲਕ ਵੱਲੋਂ ਦੱਸਿਆ ਗਿਆ ਕਿ 12 ਵਜੇ ਦੇ ਕਰੀਬ ਡਾਕਟਰ ਆਉਂਦੇ ਹਨ ਅਤੇ ਦੁਕਾਨ ਖੁੱਲ੍ਹਦੀ ਹੈ। ਇਹ ਜਾਣ ਕੇ ਉਹ ਔਰਤ ਕੁਰਸੀ ਉਤੇ ਬੈਠ ਗਈ ਅਤੇ ਕੁਝ ਸਮੇਂ ਬਾਅਦ ਉਸ ਵੱਲੋਂ ਦੁਕਾਨ ਮਾਲਕ ਅਮਨਦੀਪ ਕੁਮਾਰ ਨੂੰ ਆਖਿਆ ਗਿਆ ਕਿ ਉਹ ਬਾਥਰੂਮ ਜਾ ਰਹੀ ਹੈ ਅਤੇ ਕੁਝ ਸਮੇਂ ਲਈ ਉਨ੍ਹਾਂ ਦੀ ਬੱਚੀ ਨੂੰ ਸੰਭਾਲ ਲੈਣ , ਕਾਫੀ ਸਮਾਂ ਬੀਤ ਜਾਣ ਤੇ ਜਦੋਂ ਉਹ ਵਾਪਸ ਨਾ ਆਈ ਤਾਂ ਦੁਕਾਨਦਾਰ ਵੱਲੋਂ ਇਸ ਸਾਰੀ ਘਟਨਾ ਦੀ ਜਾਣਕਾਰੀ ਥਾਣਾ ਲੋਪੋਕੇ ਦੀ ਪੁਲਿਸ ਨੂੰ ਦਿੱਤੀ ਗਈ।

ਪੁਲਿਸ ਵੱਲੋਂ ਕੀਤੀ ਗਈ ਜਾਂਚ ਤੋਂ ਪਤਾ ਲੱਗਾ ਹੈ ਕਿ ਔਰਤ 15 ਦਿਨ ਪਹਿਲਾਂ ਆਪਣੀ ਬੱਚੀ ਦੇ ਨਾਲ ਘਰ ਛੱਡ ਕੇ ਚਲੀ ਗਈ ਸੀ। ਮਾਸੂਮ ਬੱਚੀ ਜਸਲੀਨ ਕੌਰ ਨੂੰ ਉਸ ਦੇ ਦਾਦਾ ਦਾਦੀ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਉਸ ਔਰਤ ਦੇ ਪਿੰਡ ਕੱਕੜ ਦਾ ਪਤਾ ਲਗਾਇਆ ਗਿਆ ਅਤੇ ਇਸ ਮਸਲੇ ਨੂੰ ਹੱਲ ਕੀਤਾ ਗਿਆ।



error: Content is protected !!