BREAKING NEWS
Search

ਪੰਜਾਬ ਚ ਨੌਜਵਾਨ ਮੁੰਡੇ ਨੂੰ ਭੇਤਭਰੀ ਹਾਲਤ ਚ ਮਿਲੀ ਮੌਤ, ਇਲਾਕੇ ਚ ਫੈਲੀ ਸਨਸਨੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਸਰਕਾਰ ਵੱਲੋਂ ਗੈਂਗਸਟਰ ਟਾਸਕ ਵਿਰੋਧੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ। ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਪੰਜਾਬ ਸਰਕਾਰ ਵੱਲੋਂ ਸਖਤੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਗੈਰ ਸਮਾਜਿਕ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਕਾਬੂ ਕਰਨ ਵਾਸਤੇ ਵੀ ਆਖਿਆ ਗਿਆ ਹੈ। ਕਿਉਂਕਿ ਪੰਜਾਬ ਵਿੱਚ ਬੀਤੇ ਕੁਝ ਸਾਲਾਂ ਤੋਂ ਜਿਥੇ ਲਗਾਤਾਰ ਅਪਰਾਧਿਕ ਘਟਨਾਵਾਂ ਵਾਪਰੀਆਂ ਹਨ। ਉਥੇ ਹੀ ਲਗਾਤਾਰ ਆਪਸੀ ਦੁਸ਼ਮਣੀ ਦੇ ਚੱਲਦੇ ਹੋਏ ਕਈ ਲੋਕਾਂ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਰਹੀਆਂ ਹਨ।

ਹੁਣ ਪੰਜਾਬ ਵਿੱਚ ਇੱਥੇ ਮੁੰਡੇ ਦੀ ਭੇਦ-ਭਰੇ ਹਲਾਤਾ ਵਿੱਚ ਮੌਤ ਹੋਈ ਹੈ ਅਤੇ ਜਿਸ ਨਾਲ ਸਨਸਨੀ ਫੈਲ ਗਈ ਹੈ ਅਤੇ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਤਿਹਗੜ੍ਹ ਚੂੜੀਆਂ ਦੇ ਅਧੀਨ ਪਿੰਡ ਗਿੱਲਾਵਾਲੀ ਨਹਿਰ ਤੋਂ ਸਾਹਮਣੇ ਆਈ ਹੈ। ਜਿੱਥੇ ਇਕ 27 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਏ ਐਸ ਐਚ ਓ ਬਲਜੀਤ ਸਿੰਘ ਨੇ ਦੱਸਿਆ ਹੈ ਕਿ ਜਿੱਥੇ ਉਨ੍ਹਾਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਅੱਧ ਸੜੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ।

ਉਥੇ ਹੀ ਉਨ੍ਹਾਂ ਨੇ ਦੱਸਿਆ ਹੈ ਕਿ ਇਸ ਮ੍ਰਿਤਕ ਨੌਜਵਾਨ ਦੀ ਪਹਿਚਾਣ ਪਿੰਡ ਕਾਲਾ ਅਫਗਾਨਾ ਦੇ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਸੀ ਜਦੋਂ ਪੁਲਿਸ ਨੂੰ ਕਿਸੇ ਵੱਲੋਂ ਇਸ ਲਾਸ਼ ਬਾਰੇ ਸੂਚਿਤ ਕੀਤਾ ਗਿਆ ਸੀ। ਪੁਲਿਸ ਵੱਲੋਂ ਜਿੱਥੇ ਮ੍ਰਿਤਕ ਨੌਜਵਾਨ ਦੇ ਭਰਾ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ ਉਥੇ ਹੀ ਮ੍ਰਿਤਕ 27 ਸਾਲਾ ਲਵਪ੍ਰੀਤ ਦੇ ਭਰਾ ਦਮਨਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਜਿੱਥੇ ਉਨ੍ਹਾਂ ਦੇ ਭਰਾ ਨੂੰ ਸਵੇਰ ਦੇ ਸਮੇਂ ਉਸ ਦਾ ਇੱਕ ਦੋਸਤ ਬੁਲਾ ਕੇ ਲੈ ਕੇ ਗਿਆ ਸੀ।

ਦੁਪਹਿਰ ਦੇ ਮੌਕੇ ਤੇ ਉਨ੍ਹਾਂ ਨੂੰ ਪੁਲੀਸ ਵੱਲੋਂ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਚੁੱਕੀ ਹੈ।। ਉੱਥੇ ਹੀ ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਉਨ੍ਹਾਂ ਦੇ ਪਿੰਡ ਦੇ ਨੌਜਵਾਨ ਇਸ ਦੋਸ਼ ਦੇ ਤਹਿਤ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ , ਤੇ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!