BREAKING NEWS
Search

ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਬਾਰੇ ਆਈ ਵੱਡੀ ਖਬਰ, ਪੈ ਗਿਆ ਇਹ ਪੁਆੜਾ- ਫਸਿਆ ਇਸ ਵੱਡੇ ਵਿਵਾਦ ਚ

ਆਈ ਤਾਜ਼ਾ ਵੱਡੀ ਖਬਰ 

ਬੀਤੇ ਮਹੀਨੇ ਹੋਈਆਂ ਵਿਧਾਨਸਭਾ ਚੋਣਾਂ ਦੇ ਵਿਚ ਜਿਥੇ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਹੋਈ ਹੈ ਉੱਥੇ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਨ੍ਹਾਂ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿੱਥੇ ਵੱਖ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਚੋਣਾਂ ਲੜੀਆਂ ਗਈਆਂ ਸਨ। ਉੱਥੇ ਹੀ ਅਦਾਕਾਰੀ ਅਤੇ ਗਾਇਕੀ ਦੇ ਖੇਤਰ ਨਾਲ ਜੁੜਿਆ ਹੋਇਆ ਕਈ ਹਸਤੀਆਂ ਵੱਲੋਂ ਵੀ ਰਾਜਨੀਤੀ ਵਿਚ ਆਪਣੀ ਕਿਸਮਤ ਅਜਮਾਈ ਗਈ ਹੈ। ਆਮ ਆਦਮੀ ਪਾਰਟੀ ਜਿੱਥੇ ਬਹੁਮਤ ਹਾਸਲ ਕਰਨ ਵਿੱਚ ਕਾਮਯਾਬ ਹੋਈ ਹੈ ਅਤੇ 117 ਵਿਧਾਨ ਸਭਾ ਸੀਟਾਂ ਤੋਂ 92 ਵੱਧ ਸੀਟਾਂ ਤੇ ਜਿੱਤ ਹਾਸਲ ਕੀਤੀ ਹੈ।

ਉਥੇ ਹੀ ਵਿਰੋਧੀ ਪਾਰਟੀਆਂ ਵਿੱਚ ਸ਼ਾਮਲ ਗਾਇਕਾ ਅਤੇ ਅਦਾਕਾਰਾ ਨੂੰ ਹਾਰ ਦਾ ਸਾਹਮਣਾ ਵੀ ਕਰਨਾ ਪਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਵਿੱਚ ਘਬਰਾਹਟ ਵੀ ਦੇਖੀ ਗਈ ਹੈ। ਕਾਂਗਰਸ ਵਿੱਚ ਸ਼ਾਮਲ ਹੋਏ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਜਿੱਥੇ ਮਾਨਸਾ ਤੋਂ ਚੋਣ ਲੜੀ ਗਈ ਸੀ ਉੱਥੇ ਹੀ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਫਿਰ ਤੋਂ ਵਿਵਾਦ ਵਿਚ ਫਸ ਗਏ ਹਨ ਜਿਸ ਨਾਲ ਜੁੜੀ ਹੋਈ ਖਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਜਿੱਥੇ ਵਿਵਾਦਾਂ ਦੇ ਵਿਚ ਘਿਰੇ ਰਹੇ ਹਨ ਉਥੇ ਹੀ ਰਾਜਨੀਤੀ ਵਿੱਚ ਆਉਣ ਤੋਂ ਬਾਅਦ ਵੀ ਉਹਨਾਂ ਨਾਲ ਜੁੜੇ ਹੋਏ ਅਜਿਹੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਜਿਥੇ ਬੀਤੇ ਕਲ ਇਕ ਗਾਣਾ ਕੱਢਿਆ ਗਿਆ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਪੰਜਾਬੀਆਂ ਦੇ ਖਿਲਾਫ਼ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਹੈ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਸਨੂੰ ਆਖਿਆ ਗਿਆ ਹੈ।

ਇਸ ਬਾਰੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਕ ਟਵੀਟ ਕੀਤਾ ਗਿਆ ਹੈ ਜਿਸ ਨੇ ਦੱਸਿਆ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਕਾਂਗਰਸ ਆਗੂ ਹੋਣ ਤੇ ਜਿਥੇ ਪੰਜਾਬੀਆਂ ਨੂੰ ਗ਼ੱਦਾਰ ਆਖਿਆ ਗਿਆ ਹੈ। ਉੱਥੇ ਹੀ ਹੁਣ ਆਮ ਆਦਮੀ ਪਾਰਟੀ ਵੱਲੋਂ ਇਤਰਾਜ਼ ਜਤਾਇਆ ਗਿਆ ਹੈ। ਉੱਥੇ ਹੀ ਸਿੱਧੂ ਮੂਸੇਵਾਲਾ ਅਤੇ ਕਾਂਗਰਸ ਪਾਰਟੀ ਨੂੰ ਇਸ ਅਪਮਾਨਜਨਕ ਸ਼ਬਦ ਵਰਤੇ ਜਾਣ ਦੇ ਮਾਫੀ ਮੰਗਣ ਵਾਸਤੇ ਆਖਿਆ ਗਿਆ ਹੈ।



error: Content is protected !!