BREAKING NEWS
Search

ਪੰਜਾਬ ਚ ਇਥੇ ਰਾਤ 11 ਵਜੇ ਤਕ ਲਈ ਹੋ ਗਿਆ ਵੱਡਾ ਐਲਾਨ, ਲਗੀ ਪਾਬੰਦੀ -ਨਾ ਮੰਨਣ ਤੇ ਹੋਵੇਗੀ ਸਖਤ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਸੂਬੇ ਵਿਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਦੇ ਵਿਚ ਜਿੱਥੇ ਰਾਤ ਦੇ ਸਮੇਂ ਵਧੇਰੇ ਵਾਧਾ ਦਰਜ ਕੀਤਾ ਜਾਂਦਾ ਹੈ। ਕਿਉਂਕਿ ਕੁਝ ਗੈਰ ਸਮਾਜਕ ਅਨਸਰਾਂ ਵੱਲੋਂ ਜਿਥੇ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਹਨੂੰ ਲੁੱਟ ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾਂਦਾ ਹੈ। ਉਥੇ ਹੀ ਰਾਤ ਦੇ ਸਮੇਂ ਕੁਝ ਸ਼ਰਾਰਤੀ ਅਨਸਰ ਸ਼ਰਾਬ ਦੇ ਨਸ਼ੇ ਵਿੱਚ ਹੁੱਲੜਬਾਜੀ ਕਰਦੇ ਹੋਏ ਵੀ ਦਿੱਤੇ ਜਾਂਦੇ ਹਨ। ਜਿਥੇ ਬੀਤੇ ਦਿਨੀਂ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਸੀ ਜਿਥੇ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਨੌਜਵਾਨਾਂ ਵੱਲੋਂ ਹੁੱਲੜਬਾਜ਼ੀ ਕਰਦੇ ਸਮੇਂ ਉਨ੍ਹਾਂ ਨੂੰ ਮੁਹੱਲਾ ਨਿਵਾਸੀਆਂ ਵੱਲੋ ਰੋਕਿਆ ਗਿਆ ਤਾਂ ਉਨ੍ਹਾਂ ਵੱਲੋਂ ਗੋਲੀਬਾਰੀ ਗਈ ਸੀ ਅਤੇ ਲੋਕਾਂ ਨਾਲ ਕੁੱਟਮਾਰ ਕੀਤੀ ਗਈ ਸੀ।

ਪੰਜਾਬ ਸਰਕਾਰ ਵੱਲੋਂ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਠੱਲ ਪਾਉਣ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਅਤੇ ਅਧਿਕਾਰੀਆਂ ਨੂੰ ਇਸ ਇਤਿਹਾਸਕ ਫੈਸਲੇ ਲੈਣ ਦਾ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਇਥੇ ਰਾਤ 11 ਵਜੇ ਤੱਕ ਲਈ ਇਹ ਵੱਡਾ ਐਲਾਨ ਹੋ ਗਿਆ ਹੈ ਜਿੱਥੇ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਨਾ ਮੰਨਣ ਵਾਲਿਆਂ ਉਪਰ ਸਖਤ ਕਾਰਵਾਈ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਹਾਨਗਰ ਲੁਧਿਆਣਾ ਵਿੱਚ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਕੌਸਤੁਭ ਸ਼ਰਮਾ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕੁਝ ਸਖਤ ਪਾਬੰਦੀਆਂ ਲਾਗੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਿਸ ਨਾਲ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਲਈ ਉਨ੍ਹਾਂ ਵੱਲੋਂ ਸਖਤ ਕਦਮ ਚੁੱਕਦੇ ਹੋਏ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਦੇਰ ਰਾਤ ਤੱਕ ਖੁੱਲਣ ਵਾਲੇ ਢਾਬੇ ਰੈਸਟੋਰੈਂਟ ਹੋਟਲ ਸ਼ਰਾਬ ਦੇ ਠੇਕੇ ਕਲੱਬ ਅਤੇ ਪੱਬ ਵਗੈਰਾ ਨੂੰ ਰਾਤ ਦੇ ਗਿਆਰਾਂ ਵਜੇ ਤੱਕ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਅਗਰ ਕੋਈ ਵੀ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਸਾਰਿਆਂ ਨੂੰ ਸਾਢੇ ਦਸ ਵਜੇ ਤੋਂ ਬਾਅਦ ਕੋਈ ਵੀ ਆਰਡਰ ਲੈਣ ਦੀ ਇਜਾਜ਼ਤ ਨਹੀ ਹੋਵੇਗੀ।

ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਲਾਗੂ ਕੀਤੇ ਗਏ ਆਦੇਸ਼ ਅਗਲੇ ਦੋ ਮਹੀਨਿਆਂ ਤੱਕ ਜਾਰੀ ਰਹਿਣਗੇ। ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਇੱਕ ਤਰਫਾ ਸਖਤ ਕਾਰਵਾਈ ਕੀਤੀ ਜਾਵੇਗੀ। ਹੁਣ ਗਿਆਰਾਂ ਵਜੇ ਤੋਂ ਬਾਅਦ ਹੋਟਲ, ਰੈਸਟੋਰੈਂਟ ,ਪਾਰਲਰ ,ਸਟੂਡੀਓ ,ਸ਼ਰਾਬ ਦੇ ਠੇਕੇ,ਪੁਨ ਅਤੇ ਕਲੱਬ ਅਤੇ ਹੋਰ ਦੁਕਾਨਾਂ ਨਹੀਂ ਖੋਲ੍ਹਿਆ ਜਾ ਸਕਣਗੀਆਂ। ਕਿਉਂਕਿ ਇਨ੍ਹਾਂ ਦੁਕਾਨਾਂ ਦੇ ਬਾਹਰ ਜਿਥੇ ਬਹੁਤ ਸਾਰੇ ਲੋਕ ਗੱਡੀ ਵਿੱਚ ਬੈਠ ਕੇ ਸ਼ਰਾਬ ਪੀਂਦੇ ਹਨ ਅਤੇ ਕਈ ਘਟਨਾਵਾਂ ਵਾਪਰਦੀਆਂ ਹਨ।



error: Content is protected !!