BREAKING NEWS
Search

ਪੰਜਾਬ ਚ ਇਥੇ ਦੁਕਾਨਦਾਰਾਂ ਲਈ ਜਾਰੀ ਹੋਇਆ ਸਰਕਾਰੀ ਹੁਕਮ – ਲੱਗੀ ਇਹ ਪਾਬੰਦੀ 16 ਜੂਨ ਤੱਕ ਲਈ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜਿਥੇ ਪੁਲਸ ਪ੍ਰਸ਼ਾਸਨ ਵੱਲੋਂ ਬਹੁਤ ਸਾਰੇ ਕਦਮ ਚੁੱਕੇ ਜਾਂਦੇ ਹਨ ਤਾਂ ਜੋ ਪੰਜਾਬ ਦੇ ਹਲਾਤ ਨੂੰ ਬਿਗੜਨ ਤੋਂ ਬਚਾਇਆ ਜਾ ਸਕੇ। ਉਥੇ ਹੀ ਅੱਜ ਦੇ ਦੌਰ ਵਿੱਚ ਜਿੱਥੇ ਬੇਰੁਜਗਾਰੀ ਦੇ ਚਲਦੇ ਹੋਏ ਬਹੁਤ ਸਾਰੇ ਨੌਜਵਾਨ ਵੱਲੋਂ ਲੁੱਟ-ਖੋਹ ਅਤੇ ਚੋਰੀ ਠਗੀ ਦੀਆਂ ਘਟਨਾਵਾਂ ਦੇ ਨਾਲ-ਨਾਲ ਨਸ਼ਿਆਂ ਦੀ ਦਲਦਲ ਵਿੱਚ ਫਿਰ ਫਸਦੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿੱਥੇ ਵੋਟਾਂ ਤੋਂ ਪਹਿਲਾਂ ਕੀਤੇ ਹੋਏ ਵਾਅਦੇ ਨੂੰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਾਸਤੇ ਵੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ।

ਉਥੇ ਹੀ ਪੰਜਾਬ ਵਿੱਚ ਵਾਪਰਨ ਵਾਲੀਆਂ ਕੁਝ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਆਪਣੇ ਜ਼ਿਲ੍ਹੇ ਦੇ ਵਿੱਚ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ।ਹੁਣ ਪੰਜਾਬ ਵਿੱਚ ਇਥੇ ਦੁਕਾਨਦਾਰਾਂ ਲਈ ਜਾਰੀ ਹੋਇਆ ਸਰਕਾਰੀ ਹੁਕਮ ,16 ਜੂਨ ਤੱਕ ਲਈ ਲੱਗੀ ਇਹ ਪਾਬੰਦੀ । ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਜਿਲ੍ਹਾ ਮਜਿਸਟਰੇਟ ਰੂਹੀ ਦੁੱਗ ਫ਼ਰੀਦਕੋਟ ਵੱਲੋਂ ਆਪਣੇ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਪਾਬੰਧੀਆਂ ਲਗਾਏ ਜਾਣ ਦਾ ਐਲਾਨ ਕੀਤਾ ਹੈ ਉਨ੍ਹਾਂ ਵੱਲੋਂ ਇਹ ਫੈਸਲਾ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਲਿਆ ਗਿਆ ਹੈ।

ਉਨ੍ਹਾਂ ਵੱਲੋਂ ਜਿੱਥੇ ਜ਼ਿਲ੍ਹੇ ਦੀ ਹੱਦ ਅੰਦਰ ਵਿਦਿਅਕ ਅਦਾਰਿਆਂ ਦੇ ਨਜ਼ਦੀਕ ਸੌ ਮੀਟਰ ਦੇ ਘੇਰੇ ਵਿੱਚ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਵੇਚਣ ਅਤੇ ਖਰੀਦਣ ਅਤੇ ਇਸ ਦੀ ਵਰਤੋਂ ਉਪਰ ਪਾਬੰਦੀ ਲਗਾ ਦਿੱਤੀ ਹੈ। ਕੋਈ ਵੀ ਵਿਅਕਤੀ ਇਸ ਸਬੰਧੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਲੋਕਾਂ ਦੀ ਜਾਨੀ-ਮਾਲੀ ਨੁਕਸਾਨ ਦੀ ਰਾਖੀ ਕਰਨ ਵਾਸਤੇ ਵੀ ਰਾਤ ਦੇ ਸਮੇਂ ਕੁਝ ਵਾਹਨ ਚਾਲਕਾਂ ਲਈ ਰਿਫਲੈਕਟਰ ਦੀ ਵਰਤੋਂ ਕਰਨੀ ਲਾਜ਼ਮੀ ਕੀਤੀ ਗਈ ਹੈ।

ਜਿਨ੍ਹਾਂ ਵਿੱਚ ਰਿਕਸ਼ਾ, ਸਾਇਕਲ ,ਟਰੈਕਟਰ-ਟਰਾਲੀ ,ਰੇਹੜੀ ਆਦਿ ਦੇ ਅੱਗੇ ਪਿੱਛੇ ਰਿਫਲੈਕਟਰ ਜਾਂ ਚਮਕਦਾਰ ਟੇਪ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ 16 ਜੂਨ 2022 ਤੱਕ ਲਾਗੂ ਰੱਖੇ ਜਾਣ ਦੇ ਆਦੇਸ਼ ਲਾਗੂ ਕੀਤੇ ਹਨ। ਉਨ੍ਹਾਂ ਵੱਲੋਂ ਪਾਬੰਦੀਆਂ ਐਕਸੀਡੈਟ ਕੇਸਾਂ ਨੂੰ ਘੱਟ ਕਰਨ ਵਾਸਤੇ ਲਾਗੂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਇਹਨਾਂ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ।



error: Content is protected !!