BREAKING NEWS
Search

ਪੰਜਾਬ ਚ ਮੌਸਮ ਵਿਭਾਗ ਵਲੋਂ ਮੀਂਹ ਪੈਣ ਨੂੰ ਲੈਕੇ ਆਈ ਵੱਡੀ ਖਬਰ, ਜਾਰੀ ਹੋਇਆ ਇਹ ਅਲਰਟ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਲੋਕਾਂ ਨੂੰ ਇਸ ਵਾਰ ਸਮੇਂ ਤੋਂ ਪਹਿਲਾਂ ਹੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਪੈਣ ਵਾਲੀ ਇੰਨੀ ਜ਼ਿਆਦਾ ਗਰਮੀ ਲੋਕਾਂ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਲਿਆ ਰਹੀ ਹੈ। ਜਿੱਥੇ ਇਸ ਗਰਮੀ ਦੇ ਚਲਦੇ ਹੋਏ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਥੇ ਆਵਾਜਾਈ ਦੇ ਦੌਰਾਨ ਲੋਕਾਂ ਲਈ ਘਰ ਤੋਂ ਨਿਕਲਣਾ ਮੁਸ਼ਕਿਲ ਹੋ ਜਾਂਦਾ ਹੈ। ਉਥੇ ਹੀ ਪੰਜਾਬ ਅੰਦਰ ਵਧ ਰਿਹਾ ਤਾਪਮਾਨ ਫਸਲਾਂ ਉਪਰ ਵੀ ਨੁਕਸਾਨ ਪੈਦਾ ਕਰ ਰਿਹਾ ਹੈ। ਇਸ ਵਾਰ ਜਿੱਥੇ ਪੰਜਾਬ ਵਿੱਚ ਮੌਸਮ ਵਿੱਚ ਕੋਈ ਵੀ ਗੜਬੜੀ ਨਹੀਂ ਆਈ ਅਤੇ ਕਿਸਾਨਾਂ ਵੱਲੋਂ ਸਮੇਂ ਸਿਰ ਆਪਣੀਆਂ ਫਸਲਾਂ ਦੀ ਕਟਾਈ ਕਰ ਲਈ ਗਈ ਹੈ।

ਉੱਥੇ ਹੀ ਬੀਤੇ ਦੋ ਦਿਨਾਂ ਤੋਂ ਮੌਸਮ ਦਾ ਮਿਜਾਜ਼ ਬਦਲ ਚੁੱਕਿਆ ਹੈ। ਮੌਸਮ ਵਿਭਾਗ ਵੱਲੋਂ ਵੀ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਸਮੇਂ ਸਮੇਂ ਤੇ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਪੈਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੌਸਮ ਸਬੰਧੀ ਮੌਸਮ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿਥੇ ਅੱਜ ਪੰਜਾਬ ਦੇ ਕਈ ਖੇਤਰਾਂ ਵਿਚ ਤੇਜ਼ ਹਵਾਵਾਂ ਚੱਲਣਗੀਆਂ ਉਥੇ ਹੀ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ।

ਜਿੱਥੇ ਅੱਜ ਧੂੜ ਭਰੀਆਂ ਤੇਜ਼ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਮੁਸ਼ਕਲ ਪੈਦਾ ਹੋਵੇਗੀ ਉਥੇ ਹੀ ਬਰਸਾਤ ਹੋਣ ਨਾਲ ਗਰਮੀ ਤੋਂ ਰਾਹਤ ਮਿਲ ਜਾਵੇਗੀ। ਮੌਸਮ ਵਿਭਾਗ ਵੱਲੋਂ ਕਿਸਾਨਾਂ ਲਈ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਜਿਨ੍ਹਾਂ ਵੱਲੋਂ ਫਸਲ ਦੀ ਕਟਾਈ ਨਹੀਂ ਕੀਤੀ ਗਈ ਉਨ੍ਹਾਂ ਨੂੰ ਰੁਕ ਜਾਣਾ ਚਾਹੀਦਾ ਹੈ।

ਬੁੱਧਵਾਰ ਤੋਂ ਹੀ ਪੰਜਾਬ ਦੇ ਕਈ ਜ਼ਿਲਿਆਂ ਦੇ ਵਿੱਚ ਜਿੱਥੇ ਤੇਜ਼ ਰਫਤਾਰ ਨਾਲ ਹਵਾਵਾਂ ਚੱਲਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ ਹੈ। ਅੱਜ ਇੱਥੇ ਪੰਜਾਬ ਵਿੱਚ ਤੇਜ਼ ਹਵਾਵਾਂ ਅਤੇ ਧੂੜ ਭਰੀਆਂ ਹਨੇਰੀਆਂ ਚੱਲਣ ਦੇ ਨਾਲ ਬਰਸਾਤ ਹੋਣ ਦਾ ਅਨੁਮਾਨ ਹੈ ਉਥੇ ਹੀ ਸ਼ੁਕਰਵਾਰ ਨੂੰ ਮੌਸਮ ਸਾਫ ਹੋ ਜਾਵੇਗਾ।



error: Content is protected !!