ਆਈ ਤਾਜ਼ਾ ਵੱਡੀ ਖਬਰ

ਆਏ ਦਿਨ ਹੀ ਪੰਜਾਬ ਵਿਚ ਅਜਿਹੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ, ਜੋ ਕਿ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ। ਜਿੱਥੇ ਕੁਝ ਹਾਦਸੇ ਅਚਾਨਕ ਹੀ ਵਾਪਰ ਜਾਂਦੇ ਹਨ ਉਥੇ ਹੀ ਕੁਝ ਅਜਿਹੀਆਂ ਘਟਨਾਵਾਂ ਨੂੰ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਅੰਜਾਮ ਦੇ ਦਿੱਤਾ ਜਾਂਦਾ ਹੈ ਕਈ ਜਗਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਕਈ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖ਼ਬਰਾਂ ਜਿੱਥੇ ਕਈ ਪਰਵਾਰਾਂ ਦੇ ਵਿਚ ਡਰ ਦਾ ਮਾਹੌਲ ਪੈਦਾ ਕਰਦੀਆਂ ਹਨ ਉਥੇ ਹੀ ਪੰਜਾਬ ਦੇ ਹਾਲਾਤਾਂ ਉਪਰ ਵੀ ਇਨ੍ਹਾਂ ਦਾ ਗਹਿਰਾ ਅਸਰ ਹੋ ਰਿਹਾ ਹੈ। ਪੰਜਾਬ ਅੰਦਰ ਜਿੱਥੇ ਵੱਖ-ਵੱਖ ਖੇਤਰ ਦੀਆਂ ਹਸਤੀਆਂ ਨੂੰ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।

ਉੱਥੇ ਹੀ ਪੰਜਾਬ ਵਿੱਚ ਬਹੁਤ ਸਾਰੇ ਵੱਖ-ਵੱਖ ਭਾਈਚਾਰਿਆਂ ਦੇ ਵਿੱਚ ਵੀ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਹੁਣ ਪੰਜਾਬ ਚ ਏਥੇ ਗੁੱਜਰਾਂ ਦੀ ਖਤਰਨਾਕ ਲੜਾਈ ਹੋਈ ਹੈ ਜਿੱਥੇ ਮੌਤ ਦਾ ਤਾਂਡਵ ਹੋਇਆ ਹੈ ਅਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਲਕਾ ਉੜਮੁੜ ਦੇ ਬੇਟ ਖੇਤਰ ਦੇ ਪੈਂਦੇ ਪਿੰਡ ਫੱਤਾ ਕੁਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਗੁੱਜਰਾਂ ਦੇ ਦੋ ਧੜਿਆਂ ਦੇ ਵਿਚਕਾਰ ਬੀਤੀ ਰਾਤ ਹੋਈ ਲੜਾਈ ਦੇ ਵਿਚ ਇਕ ਗੁੱਜਰ ਦੀ ਮੌਤ ਹੋ ਗਈ, ਜਦ ਕਿ ਇਸ ਲੜਾਈ ਵਿਚ ਤਿੰਨ ਗੰਭੀਰ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ।

ਪੁਲਸ ਵੱਲੋਂ ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਸਾਰੀ ਘਟਨਾ ਉਸ ਸਮੇਂ ਵਾਪਰੀ ਜਦੋਂ ਪਿੰਡ ਫੱਤਾ ਕੁੱਲਾ ਦੇ ਨਿਵਾਸੀ ਇਕ ਬਜ਼ੁਰਗ ਗੁਜ਼ਰ ਦੀ ਮੌਤ ਹੋਣ ਤੇ ਸ਼ਰੀਕੇ ਭਾਈਚਾਰੇ ਅਤੇ ਰਿਸ਼ਤੇਦਾਰੀ ਦੇ ਲੋਕ ਪਹੁੰਚੇ ਹੋਏ ਸਨ। ਉਥੇ ਹੀ ਕੋਈ ਪੁਰਾਣੀ ਦੁਸ਼ਮਣੀ ਨੂੰ ਲੈ ਕੇ ਦੋ ਧੜਿਆਂ ਦੇ ਵਿਚਕਾਰ ਵਿਵਾਦ ਪੈਦਾ ਹੋ ਗਿਆ

ਜਿੱਥੇ ਇਸ ਖੂਨੀ ਝੜਪ ਦੇ ਦੌਰਾਨ ਤਕਰਾਰ ਇਸ ਕਦਰ ਤੱਕ ਵਧ ਗਈ ਕਿ ਇਸ ਘਟਨਾ ਵਿਚ ਇਕ ਗੁੱਜਰ ਦੀ ਮੌਤ ਹੋ ਗਈ। ਜਿਸ ਦੀ ਪਹਿਚਾਣ ਤਾਲਵ ਹੁਸੈਨ ਵਜੋਂ ਹੋਈ ਹੈ, ਜਦ ਕਿ ਉਸਦੇ ਦੋ ਪੁੱਤਰਾਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪੁਲੀਸ ਵੱਲੋਂ ਜਿੱਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉੱਥੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Home ਤਾਜਾ ਜਾਣਕਾਰੀ ਪੰਜਾਬ ਚ ਇਥੇ ਹੋਈ ਗੁੱਜਰਾਂ ਦੀ ਖਤਰਨਾਕ ਲੜਾਈ, ਹੋਇਆ ਮੌਤ ਦਾ ਤਾਂਡਵ – ਮੌਕੇ ਤੇ ਪਹੁੰਚੀ ਪੁਲਿਸ ਫੌਰਸ

ਤਾਜਾ ਜਾਣਕਾਰੀ
ਪੰਜਾਬ ਚ ਇਥੇ ਹੋਈ ਗੁੱਜਰਾਂ ਦੀ ਖਤਰਨਾਕ ਲੜਾਈ, ਹੋਇਆ ਮੌਤ ਦਾ ਤਾਂਡਵ – ਮੌਕੇ ਤੇ ਪਹੁੰਚੀ ਪੁਲਿਸ ਫੌਰਸ
ByadminApril 22, 2022Comments Off on ਪੰਜਾਬ ਚ ਇਥੇ ਹੋਈ ਗੁੱਜਰਾਂ ਦੀ ਖਤਰਨਾਕ ਲੜਾਈ, ਹੋਇਆ ਮੌਤ ਦਾ ਤਾਂਡਵ – ਮੌਕੇ ਤੇ ਪਹੁੰਚੀ ਪੁਲਿਸ ਫੌਰਸ
Previous Postਕਰ ਲੋ ਘਿਓ ਨੂੰ ਭਾਂਡਾ, ਪੰਜਾਬ ਚ 600 ਯੂਨਿਟ ਮੁਫ਼ਤ ਬਿਜਲੀ ਤੋਂ ਬਾਅਦ ਆਈ ਗਈ ਵੱਡੀ ਤਾਜਾ ਖਬਰ
Next Postਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਥੇ ਸਕੂਲਾਂ ਲਈ ਆਈ ਵੱਡੀ ਖਬਰ, ਜਾਰੀ ਹੋਏ ਇਹ ਹੁਕਮ