BREAKING NEWS
Search

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਕੰਮ ਕਰਦੇ ਹੋਏ ਮੁਲਾਜਮਾਂ ਨੂੰ ਇਸ ਦਰਦਨਾਕ ਤਰੀਕੇ ਨਾਲ ਮਿਲੀ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੇ ਹੀ ਜਿੱਥੇ ਪੰਜਾਬ ਸਰਕਾਰ ਬਹੁਤ ਸਾਰੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਇਸ ਸਮੇਂ ਪੰਜਾਬ ਵਿੱਚ ਜਿੱਥੇ ਗਰਮੀ ਦਾ ਪ੍ਰਕੋਪ ਵਧਿਆ ਹੈ ਅਤੇ ਤਾਪਮਾਨ ਵਿਚ ਹੋ ਰਹੇ ਵਾਧੇ ਦੇ ਕਾਰਨ ਬਹੁਤ ਸਾਰੇ ਕਾਰੋਬਾਰ ਵੀ ਪ੍ਰਭਾਵਤ ਹੋਏ ਹਨ। ਬੀਤੇ ਦਿਨੀਂ ਜਿਥੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਦਿੱਤੇ ਜਾਣ ਵਾਲੀ ਬਿਜਲੀ ਦੀ ਸਪਲਾਈ ਹਰਿਆਣਾ ਨੂੰ ਦੇ ਦਿੱਤੀ ਗਈ ਸੀ। ਉਥੇ ਹੀ ਪੰਜਾਬ ਵਿੱਚ ਬਹੁਤ ਸਾਰੇ ਪਾਵਰ ਪਲਾਂਟਾਂ ਦੇ ਬੰਦ ਹੋਣ ਕਾਰਨ ਪੰਜਾਬ ਵਿੱਚ ਲੱਗਣ ਵਾਲੇ ਬਿਜਲੀ ਦੇ ਕੱਟ ਵੀ ਵਧ ਰਹੇ ਹਨ।

ਹੁਣ ਪੰਜਾਬ ਚ ਇਥੇ ਭਿਆਨਕ ਹਾਦਸਾ ਵਾਪਰਿਆ ਹੈ ਜਿਥੇ ਮੁਲਾਜਮਾਂ ਦੀ ਇਸ ਤਰਾਂ ਦਰਦਨਾਕ ਤਰੀਕੇ ਨਾਲ ਮੌਤ ਹੋਈ। ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਾਹਨੂੰਵਾਲ ਅਧੀਨ ਆਉਂਦੇ ਪਿੰਡ ਪੱਕੀਆਂ ਮੱਲੀਆਂ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ। ਜਿੱਥੇ ਸਰਕਾਰ ਵੱਲੋਂ ਬਿਜਲੀ ਦੀ ਕਿਲਤ ਨੂੰ ਦੂਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਇਸ ਪਿੰਡ ਦੇ ਨਜ਼ਦੀਕ ਤੋਂ ਗੁਜਰਨ ਵਾਲੀ ਅਪਰਬਾਰੀ-ਦੁਆਬ ਨਹਿਰ ਤੇ ਪਣਬਿਜਲੀ ਪ੍ਰਾਜੈਕਟ ਦਾ ਨਿਰਮਾਣ ਕੀਤਾ ਜਾ ਰਿਹਾ ਸੀ।

ਇਸ ਜਗ੍ਹਾ ਕੰਮ ਕਰਨ ਵਾਲੇ ਦੋ ਮੁਲਾਜ਼ਮਾਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਕੰਮ ਕਰਦੇ ਸਮੇਂ ਅਚਾਨਕ ਹੀ ਇਕ ਮੁਲਾਜ਼ਮ ਦਾ ਪੈਰ ਫਿਸਲ ਗਿਆ, ਜਿਸ ਕਾਰਨ ਉਹ ਡੂੰਘੇ ਪਾਣੀ ਵਿਚ ਜਾ ਡਿੱਗਿਆ ਅਤੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਮਨਜਿੰਦਰ ਸਿੰਘ ਵੱਲੋਂ ਵੀ ਡੂੰਘੇ ਪਾਣੀ ਵਿੱਚ ਛਾਲ ਮਾਰ ਦਿੱਤੀ ਗਈ।

ਜਿੱਥੇ ਦੋਹਾਂ ਮੁਲਾਜ਼ਮਾਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਪੁਲਿਸ ਵੱਲੋਂ ਵੀ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਅਤੇ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ ਹੈ। ਜਿਹਨਾਂ ਦੀ ਪਹਿਚਾਣ ਰਵੀ ਬਬਲੂ ਪੁੱਤਰ ਸਰਦਾਰੀ ਲਾਲ ਵਾਸੀ ਸੋਹਲ, ਅਤੇ ਮਨਜਿੰਦਰ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਧਾਲੀਵਾਲ ਕਲਾ ਵਜੋਂ ਹੋਈ ਹੈ। ਦੋਨੋ ਬਤੌਰ ਅਪਰੇਟਰ ਅਤੇ ਹੈਲਪਰ ਦੇ ਤੌਰ ਤੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਹਾਈਡਲ ਪ੍ਰੋਜੈਕਟ ਤੇ ਕੰਮ ਕਰ ਰਹੇ ਸਨ।



error: Content is protected !!