ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅੰਮ੍ਰਿਤਸਰ ਰੇਲ ਹਾਦਸੇ ਦੇ ਮਾਮਲੇ ‘ਚ ਰਿਪੋਰਟ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਕਲੀਨ ਚਿੱਟ ਦਿੱਤੀ ਗਈ ਹੈ। ਇਸ ਹਾਦਸੇ ਲਈ ਰੇਲਵੇ, ਜ਼ਿਲ੍ਹਾ ਪੁਲਿਸ ਪ੍ਰਸ਼ਾਸਨ, ਨਗਰ ਨਿਗਮ ਤੇ ਮਿੱਠੂ ਮਦਾਨ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ। ਗ੍ਰਹਿ ਵਿਭਾਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੈਜਿਸਟ੍ਰੇਟ ਜਾਂਚ ਦੀ ਰਿਪੋਰਟ ਸੌਂਪ ਦਿੱਤੀ ਹੈ। ਰਿਪੋਰਟ ਵਿੱਚ ਕਾਰਵਾਈ ਦੀ ਸਿਫ਼ਾਰਿਸ਼ ਕੀਤੀ ਗਈ ਹੈ।
ਮਾਮਲੇ ਵਿੱਚ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੂੰ ਕਲੀਨ ਚਿੱਟ ਮਿਲ ਗਈ ਹੈ।ਪੰਜਾਬ ਸਰਕਾਰ ਵੱਲੋਂ ਕੀਤੀ ਗਈ ਮੈਜਿਸਟ੍ਰੇਟ ਜਾਂਚ ਦੇ ਕੁਝ ਤੱਥ ਸਾਹਮਣੇ ਆਏ ਹਨ। ਇਨ੍ਹਾਂ ਤੱਥਾਂ ਦੇ ਅਧਾਰ ਉੱਤੇ ਨਵਜੋਤ ਕੌਰ ਨੂੰ ਕਲੀਨ ਚਿੱਟ ਦਿੱਤੀ ਗਈ ਹੈ ਹਾਲਾਂਕਿ ਹੋਰਾਂ ਨੂੰ ਕਿਸੇ ਨਾ ਕਿਸੇ ਤਰੀਕੇ ਜ਼ਿੰਮੇਵਾਰ ਦੱਸਦੇ ਹੋਏ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ ਹੈ।
ਇਸ ਰਿਪੋਰਟ ਵਿੱਚ ਰੇਲਵੇ, ਜ਼ਿਲ੍ਹਾ ਪੁਲਿਸ ਪ੍ਰਸ਼ਾਸਨ, ਨਗਰ ਨਿਗਮ ਅਤੇ ਸਮਾਗਮ ਦੇ ਪ੍ਰਬੰਧਕ ਮਿੱਠੂ ਮਦਾਨ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ। ਇਸਦੇ ਨਾਲ ਹੀ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ ਹੈ। ਅੰਮਿ੍ਰਤਸਰ ‘ਚ ਕਮਿਸ਼ਨਰੇਟ ਸਿਸਟਮ ਹੈ ਇਸ ਲਈ ਉੱਥੇ ਕੋਈ ਵੀ ਪ੍ਰੋਗਰਾਮ ਕਰਨ ਲਈ ਪੁਲਿਸ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ।
ਪਰ ਕਿਸੇ ਵੀ ਪੁਲਿਸ ਅਧਿਕਾਰੀ ਨੇ ਮਨਜ਼ੂਰੀ ਦੇਣ ਤੋਂ ਪਹਿਲਾਂ ਪ੍ਰੋਗਰਾਮ ਵਾਲੀ ਥਾਂ ‘ਤੇ ਜਾ ਕੇ ਦੇਖਣ ਦੀ ਕੋਸ਼ਿਸ਼ ਨਹੀਂ ਕੀਤੀ ਕਿ ਜ਼ਿਆਦਾ ਭੀੜ ਹੋਣ ‘ਤੇ ਸੁਰੱਖਿਆ ਲਈ ਕਿੰਨੇ ਲੋਕਾਂ ਨੂੰ ਲਗਾਉਣਾ ਹੈ ਅਤੇ ਕਿੱਥੇ ਕਿੱਥੇ ਲਗਾਉਣਾ ਹੈ।
ਕਾਬਿਲੇਗੌਰ ਹੈ ਕਿ ਰਿਪੋਰਟ ਫਿਲਹਾਲ ਅਧਿਕਾਰਤ ਤੌਰ ‘ਤੇ ਜਾਰੀ ਨਹੀਂ ਹੋਈ ਹੈ।ਦੱਸ ਦਈਏ ਕਿ ਦੁਸਹਿਰੇ ਦੀ ਰਾਤ ਅੰਮ੍ਰਿਤਸਰ ਵਿੱਚ ਹੋਏ ਰੇਲ ਹਾਦਸੇ ਵਿੱਚ 62 ਲੋਕਾਂ ਦੀ ਜਾਨ ਚਲੀ ਗਈ ਸੀ