ਆਈ ਤਾਜ਼ਾ ਵੱਡੀ ਖਬਰ

ਬਹੁਤ ਸਾਰੇ ਖੇਤਰਾਂ ਦੇ ਵਿਚੋਂ ਜਿਥੇ ਪੰਜਾਬੀਆਂ ਵੱਲੋਂ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਿਲ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਦੇ ਬਹੁਤ ਸਾਰੇ ਪ੍ਰਸੰਸਕ ਉਨ੍ਹਾਂ ਦੀ ਇੱਕ ਝਲਕ ਪਾਉਣ ਲਈ ਵੀ ਤਰਸ ਜਾਂਦੇ ਹਨ। ਅਜਿਹੀਆਂ ਹਸਤੀਆਂ ਜਿਨਾ ਨੇ ਪੰਜਾਬ ਤੋਂ ਉਠ ਕੇ ਮੁੰਬਈ ਤਕ ਫ਼ਿਲਮੀ ਖੇਤਰ ਦੇ ਵਿਚ ਆਪਣਾ ਵੱਖਰਾ ਨਾਂ ਬਣਾਇਆ ਹੈ ਜਿਸਦੇ ਸਦਕਾ ਉਹ ਦੁਨੀਆਂ ਦੇ ਹਰ ਕੋਨੇ ਕੋਨੇ ਵਿੱਚ ਜਾਣੇ ਜਾਂਦੇ ਹਨ। ਹੁਣ ਤੱਕ ਪੰਜਾਬ ਤੋਂ ਮੁੰਬਈ ਜਾ ਕੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਆਪਣੀ ਇੱਕ ਵੱਖਰੀ ਪਹਿਚਾਣ ਬਣਾ ਚੁੱਕੀਆਂ ਹਨ।

ਜੋ ਆਏ ਦਿਨ ਹੀ ਆਪਣੇ ਫ਼ਿਲਮੀ ਖੇਤਰ ਨੂੰ ਲੈ ਕੇ ਲਗਾਤਾਰ ਚਰਚਾ ਵਿਚ ਰਹਿੰਦੀਆਂ ਹਨ । ਹੁਣੇ ਇਸ ਮਸ਼ਹੂਰ ਅਦਾਕਾਰ ਨੂੰ ਹਸਪਤਾਲ ਦਾਖਲ ਕਰਵਾਏ ਜਾਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦੀ ਫ਼ਿਲਮ ਜਗਤ ਦੇ ਵਿਚ ਜਿੱਥੇ ਚੋਟੀ ਦੇ ਅਦਾਕਾਰਾਂ ਵਿਚ ਨਾਮ ਆਉਂਦਾ ਹੈ ਧਰਮਿੰਦਰ ਦਾ, ਜਿਨ੍ਹਾਂ ਨੇ ਆਪਣੀ ਅਦਾਕਾਰੀ ਦੇ ਸਿਰ ਤੇ ਸਾਰੇ ਭਾਰਤੀਆਂ ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਹੈ। ਜਿਨ੍ਹਾਂ ਵੱਲੋਂ ਬਹੁਤ ਸਾਰੀਆਂ ਸੁਪਰ ਹਿੱਟ ਫਿਲਮਾਂ ਦਿੱਤੀਆਂ ਗਈਆਂ ਹਨ।

ਹੁਣ ਉਨ੍ਹਾਂ ਦੀ ਸਿਹਤ ਬਾਰੇ ਹਸਪਤਾਲ ਤੋਂ ਇੱਕ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ ਦੱਖਣੀ ਮੁੰਬਈ ਦੇ ਇਕ ਹਸਪਤਾਲ ਵਿਚ ਚਾਰ ਦਿਨ ਪਹਿਲਾਂ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਨੂੰ ਪਹਿਲਾਂ ਆਈਸੀਯੂ ਵਿੱਚ ਰੱਖਿਆ ਗਿਆ ਉਥੇ ਹੀ ਉਨ੍ਹਾਂ ਦੀ ਸਥਿਤੀ ਠੀਕ ਹੋਣ ਤੇ ਹੋਰ ਵਾਰਡ ਵਿਚ ਸ਼ਿਫਟ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਦੇ ਪੁੱਤਰ ਸੰਨੀ ਦਿਓਲ ਵੀ ਉਨ੍ਹਾਂ ਦਾ ਹਾਲ ਚਾਲ ਜਾਨਣ ਲਈ ਐਤਵਾਰ ਨੂੰ ਹਸਪਤਾਲ ਗਏ ਸਨ ਜਿਨ੍ਹਾਂ ਵੱਲੋਂ ਆਪਣੇ ਪਿਤਾ ਦੀ ਸਿਹਤ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਉਹ ਪਹਿਲਾਂ ਦੇ ਮੁਕਾਬਲੇ ਠੀਕ ਮਹਿਸੂਸ ਕਰ ਰਹੇ ਹਨ।

ਉਥੇ ਹੀ ਧਰਮਿੰਦਰ ਵੱਲੋਂ ਵੀ ਇਕ ਵੀਡੀਓ ਪੋਸਟ ਕੀਤੀ ਗਈ ਹੈ ਜਿੱਥੇ ਉਨ੍ਹਾਂ ਵੱਲੋਂ ਟਵਿਟਰ ਉਪਰ ਇਹ ਵੀਡੀਓ ਜਾਰੀ ਕਰਦੇ ਹੋਏ ਆਪਣੇ ਫੈਨਸ ਨੂੰ ਆਪਣੀ ਸਿਹਤ ਦਾ ਖ਼ਿਆਲ ਰੱਖਣ ਵਾਸਤੇ ਆਖਿਆ ਗਿਆ ਹੈ। ਜਿੱਥੇ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਆਪਣਾ ਖ਼ਿਆਲ ਰੱਖਣਾ ਚਾਹੀਦਾ ਹੈ ਕਿਉਂਕਿ ਮੈਨੂੰ ਕਾਫੀ ਸਬਕ ਮਿਲ ਗਿਆ ਹੈ।


ਤਾਜਾ ਜਾਣਕਾਰੀ
ਹਸਪਤਾਲ ਚ ਦਾਖਲ ਕਰਾਏ ਗਏ ਮਸ਼ਹੂਰ ਅਦਾਕਾਰ ਧਰਮਿੰਦਰ ਬਾਰੇ ਹੁਣ ਆਈ ਇਹ ਵੱਡੀ ਖਬਰ
ByadminMay 3, 2022Comments Off on ਹਸਪਤਾਲ ਚ ਦਾਖਲ ਕਰਾਏ ਗਏ ਮਸ਼ਹੂਰ ਅਦਾਕਾਰ ਧਰਮਿੰਦਰ ਬਾਰੇ ਹੁਣ ਆਈ ਇਹ ਵੱਡੀ ਖਬਰ
Previous Postਬੋਲੀਵੁਡ ਦੀ ਮਸ਼ਹੂਰ ਅਦਾਕਾਰਾ ਦੀ ਹੋਈ ਅਚਾਨਕ ਮੌਤ, ਫ਼ਿਲਮੀ ਜਗਤ ਨੂੰ ਪਿਆ ਵੱਡਾ ਘਾਟਾ- ਤਾਜਾ ਵੱਡੀ ਖਬਰ
Next Postਮੁਰਦਾਘਰ ਚ ਭੇਜੇ ਗਏ ਮੁਰਦੇ ਬਾਰੇ ਆਈ ਅਜਿਹੀ ਖਬਰ ਸਭ ਰਹਿ ਗਏ ਹੈਰਾਨ ਸਾਰੇ ਪਾਸੇ ਹੋ ਰਹੀ ਚਰਚਾ