ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਚੋਣਾ ਤੋਂ ਪਹਿਲਾ ਸਿੱਖਿਆ ਅਤੇ ਸਿਹਤ ਦੇ ਮੁੱਦਿਆਂ ਉੱਪਰ ਖਾਸ ਧਿਆਨ ਦਿੱਤਾ ਗਿਆ ਸੀ। ਉਥੇ ਹੀ ਸਰਕਾਰ ਵੱਲੋਂ ਪੰਜਾਬ ਵਿੱਚ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੀ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਦੇਣ ਦਾ ਭਰੋਸਾ ਦਿਵਾਇਆ ਗਿਆ ਸੀ। ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਂਦੇ ਹੀ ਜਿੱਥੇ ਸਿਹਤ ਨੂੰ ਲੈ ਕੇ ਅਤੇ ਸਿੱਖਿਆ ਨੂੰ ਲੈ ਕੇ ਬਹੁਤ ਸਾਰੇ ਬਦਲਾਅ ਕੀਤੇ ਗਏ ਹਨ। ਉਥੇ ਹੀ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਥੇ ਸਰਕਾਰ ਦੇ ਸਹਿਯੋਗ ਸਦਕਾ ਸਕੂਲ ਬਣਾ ਦਿੱਤੇ ਗਏ ਹਨ ਅਤੇ ਹਰ ਇੱਕ ਸਹੂਲਤ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਮੁਹਈਆਂ ਕਰਵਾਈ ਗਈ ਹੈ। ਉੱਥੇ ਹੀ ਕਈ ਪਰੇਸ਼ਾਨੀਆਂ ਦੇ ਚਲਦਿਆਂ ਹੋਇਆਂ ਅਧਿਆਪਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹੁਣ ਪੰਜਾਬ ਦੇ ਇਸ ਸਕੂਲ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਅਧਿਆਪਕ ਅਤੇ 70 ਵਿਦਿਆਰਥੀ ਹਨ ਜਿਸਦੀ ਸਭ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਹੁਸ਼ਿਆਰਪੁਰ ਦੇ ਹਲਕਾ ਸ਼ਾਮਚੁਰਾਸੀ ਅਧੀਨ ਆਉਂਦੇ ਪਿੰਡ ਮੇਘੋਵਾਲ ਗੰਜਿਆ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ ਸਮਾਰਟ ਸਕੂਲ ਵਿੱਚ 70 ਵਿਦਿਆਰਥੀ ਵਿੱਦਿਆ ਹਾਸਲ ਕਰਨ ਲਈ ਆਉਂਦੇ ਹਨ ਉਥੇ ਹੀ ਇਨ੍ਹਾਂ ਵਿਦਿਆਰਥੀਆਂ ਨੂੰ ਸਿਰਫ ਇੱਕ ਮਹਿਲਾ ਅਧਿਆਪਕ ਵੱਲੋਂ ਪੜ੍ਹਾਇਆ ਜਾਂਦਾ ਹੈ।
ਉੱਥੇ ਹੀ ਅਧਿਆਪਕ ਅਨੂ ਬਾਲਾ ਵੱਲੋਂ ਦੱਸਿਆ ਗਿਆ ਹੈ ਕਿ ਸਕੂਲ ਵਿੱਚ ਜਿੱਥੇ ਸਟਾਫ ਦੀ ਕਮੀ ਹੈ। ਉੱਥੇ ਹੀ ਕੋਈ ਵੀ ਸਫ਼ਾਈ ਕਰਮਚਾਰੀ ਸਕੂਲ ਵਿੱਚ ਨਹੀਂ ਹੈ ਅਤੇ ਉਸ ਵੱਲੋਂ ਆਪਣੀ ਤਨਖਾਹ ਵਿੱਚੋਂ ਹੀ ਪੈਸੇ ਦੇ ਕੇ ਇਕ ਸਫ਼ਾਈ ਕਰਮਚਾਰੀ ਨੂੰ ਰੱਖਿਆ ਗਿਆ ਹੈ। ਉਸ ਵੱਲੋਂ ਖੁਦ ਹੀ ਸਾਰਾ ਦਫਤਰੀ ਕੰਮ ਘਰ ਜਾ ਕੀਤਾ ਜਾਂਦਾ ਹੈ ਅਤੇ ਸਾਰੇ ਬੱਚਿਆਂ ਨੂੰ ਆਪ ਪੜ੍ਹਾਇਆ ਜਾਂਦਾ ਹੈ। ਉਹਨਾਂ ਦੇ ਸਕੂਲ ਦਾ ਰਿਜਲਟ ਹਮੇਸ਼ਾ ਹੀ ਸੋ ਫ਼ੀਸਦੀ ਰਿਹਾ ਹੈ।
ਉਹਨਾਂ ਦੱਸਿਆ ਕਿ ਅਗਰ ਉਹਨਾਂ ਨੂੰ ਛੁੱਟੀ ਦੀ ਜ਼ਰੂਰਤ ਪੈਂਦੀ ਹੈ ਤਾਂ ਉਨ੍ਹਾਂ ਵੱਲੋਂ ਪਹਿਲਾਂ ਹੀ ਸਿੱਖਿਆ ਵਿਭਾਗ ਨੂੰ ਸੂਚਿਤ ਕੀਤਾ ਜਾਂਦਾ ਹੈ ਜਿਸ ਤੋਂ ਬਾਅਦ ਹੋਰ ਅਧਿਆਪਕ ਨੂੰ ਉਸ ਦੀ ਜਗ੍ਹਾ ਤੇ ਤੈਨਾਤ ਕੀਤਾ ਜਾਂਦਾ ਹੈ ਫਿਰ ਜਾ ਕੇ ਉਨ੍ਹਾਂ ਨੂੰ ਛੁੱਟੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਉਥੇ ਹੀ ਸਟਾਫ ਦੀ ਕਮੀ ਦੇ ਕਾਰਨ ਕਈ ਪ੍ਰੇਸ਼ਾਨੀਆਂ ਪੰਜਾਬ ਦੇ ਇਹਨਾਂ ਸਮਾਰਟ ਸਕੂਲਾਂ ਨੂੰ ਹੋ ਰਹੀਆਂ ਹਨ।
Home ਤਾਜਾ ਜਾਣਕਾਰੀ ਪੰਜਾਬ ਦੇ ਇਸ ਸਕੂਲ ਬਾਰੇ ਆਈ ਵੱਡੀ ਖਬਰ, ਇਕ ਅਧਿਆਪਕ ਅਤੇ ਏਨੇ ਵਿਦਿਆਰਥੀ, ਸਾਰੇ ਪਾਸੇ ਹੋ ਗਈ ਚਰਚਾ

ਤਾਜਾ ਜਾਣਕਾਰੀ