ਆਈ ਤਾਜ਼ਾ ਵੱਡੀ ਖਬਰ
ਵੱਖ ਵੱਖ ਦੇਸ਼ਾ ਦੀਆਂ ਹਸਤੀਆਂ ਨਾਲ ਜੁੜੀਆਂ ਹੋਈਆਂ ਕਈ ਤਰਾਂ ਦੀਆਂ ਖਬਰਾ ਆਏ ਦਿਨ ਹੀ ਸਾਹਮਣੇ ਆਉਂਦੀਆਂ ਰਹੀਆਂ ਹਨ। ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਸਭ ਤੋਂ ਵਧੇਰੇ ਇਸ ਦੀ ਚਪੇਟ ਵਿੱਚ ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਆਇਆ ਹੈ। ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਤੇ ਇਸ ਉੱਪਰ ਕਾਬੂ ਪਾਉਣ ਲਈ ਕੋਸ਼ਿਸ਼ ਕੀਤੀਆ ਗਈਆ। ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਜਿੱਥੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲੇ ਲਾਗੂ ਕੀਤੇ ਹਨ। ਉੱਥੇ ਹੀ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਆਏ ਦਿਨ ਹੀ ਚਰਚਾ ਦੇ ਵਿੱਚ ਰਹਿੰਦੇ ਹਨ।
ਜਿੱਥੇ ਉਹ ਆਪਣੇ ਰਾਜਨੀਤਿਕ ਸਫ਼ਰ ਦੇ ਦੌਰਾਨ ਚਰਚਾ ਵਿਚ ਰਹਿੰਦੇ ਹਨ ਉਥੇ ਹੀ ਆਪਣੇ ਨਿੱਜੀ ਜੀਵਨ ਨੂੰ ਲੈ ਕੇ ਵੀ ਅਕਸਰ ਹੀ ਚਰਚਾ ਵਿਚ ਆ ਜਾਂਦੇ ਹਨ। ਹੁਣ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਲਈ ਇਹ ਵੱਡੀ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਖੁਸ਼ਖਬਰੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟਵਿੱਟਰ ਅਕਾਊਂਟ ਉੱਪਰ ਜਿਥੇ ਸਥਾਈ ਰੂਪ ਨਾਲ ਪਾਬੰਦੀ ਲਗਾ ਦਿੱਤੀ ਗਈ ਸੀ।
ਉੱਥੇ ਹੀ ਇਸ ਸਥਾਈ ਪਾਬੰਦੀ ਨੂੰ ਵਾਪਸ ਲੈਣ ਦਾ ਫੈਸਲਾ ਹੁਣ ਟੇਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਐਲਨ ਮਸਕ ਵੱਲੋਂ ਲਿਆ ਗਿਆ ਹੈ। ਬੀਤੇ ਦਿਨੀ ਜਿਥੇ ਉਨ੍ਹਾਂ ਵੱਲੋਂ ਟਵਿੱਟਰ ਖਰੀਦ ਲਿਆ ਗਿਆ ਸੀ ਉਥੇ ਇਹ ਹੁਣ ਇੱਕ ਸਮੇਲਨ ਵਿੱਚ ਕਾਰਾਂ ਦੇ ਭਵਿੱਖ ਬਾਰੇ ਵੀਡੀਓ ਕਾਨਫ੍ਰੰਸ ਕਰਦੇ ਹੋਏ ਡੋਨਾਲਡ ਟਰੰਪ ਦੇ ਟਵਿੱਟਰ ਅਕਾਊਂਟ ਤੇ ਲਗਾਈ ਗਈ ਪਾਬੰਦੀ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ 6 ਜਨਵਰੀ 2021 ਨੂੰ ਜਿਥੇ ਕੁਝ ਬਦਮਾਸ਼ਾਂ ਵੱਲੋਂ ਅਮਰੀਕੀ ਸੰਸਦ ਭਵਨ ਵਿਚ ਦਾਖਲ ਹੋ ਕੇ ਇੱਕ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ਜਿਸਦੇ ਚਲਦਿਆਂ ਹੋਇਆਂ ਟਰੰਪ ਦੇ ਟਵਿੱਟਰ ਅਕਾਊਂਟ ਤੇ ਪਾਬੰਦੀ ਲਾਗੂ ਕਰ ਦਿੱਤੀ ਗਈ ਸੀ। ਉਥੇ ਹੀ ਟਰੰਪ ਦੇ ਅਕਾਊਂਟ ਉਪਰ ਲਗਾਈ ਗਈ ਪਾਬੰਦੀ ਨੂੰ ਮਸਕ ਨੇ ਇਕ ਨੈਤਿਕ ਤੌਰ ਤੇ ਬੁਰਾ ਫੈਸਲਾ ਦੱਸਿਆ ਹੈ।

ਤਾਜਾ ਜਾਣਕਾਰੀ