BREAKING NEWS
Search

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ,ਹੋਇਆ ਮੌਤ ਦਾ ਤਾਂਡਵ- ਦੇਖਣ ਵਾਲਿਆਂ ਦੇ ਉੱਡੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਜਾਨ ਦੀ ਜਾਨੀ-ਮਾਲੀ ਰਾਖੀ ਕਰਨ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਸਖਤ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਵਾਪਰ ਰਹੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਵੀ ਜਗ੍ਹਾ-ਜਗ੍ਹਾ ਤੇ ਸ਼ਹਿਰਾਂ ਅੰਦਰ ਸੀਸੀਟੀਵੀ ਕੈਮਰੇ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਵਾਹਨ ਚਾਲਕਾਂ ਨੂੰ ਵੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦਾ ਪਾਲਣ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ। ਜਿਸ ਨਾਲ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ।

ਹੁਣ ਪੰਜਾਬ ਵਿੱਚ ਇਥੇ ਵਾਪਰਿਆ ਭਿਆਨਕ ਹਾਦਸਾ,ਜਿੱਥੇ ਮੌਤ ਦਾ ਤਾਂਡਵ ਹੋਇਆ ਹੈ ਅਤੇ ਦੇਖਣ ਵਾਲਿਆਂ ਦੇ ਉੱਡੇ ਹੋਸ਼ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਵਾਪਰ ਵਾਲੇ ਸੜਕ ਹਾਦਸੇ ਵਿੱਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਅੱਜ ਲੋਹੀਆਂ ਖਾਸ ਦੇ ਨਜ਼ਦੀਕ ਪੈਂਦੇ ਇੱਕ ਪਿੰਡ ਵਾੜਾ ਜਗੀਰ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਿੱਥੇ ਇੱਕ ਖੜੇ ਟਰਾਲੇ ‘ਚ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ ਅਤੇ ਇਸ ਹਾਦਸੇ ਕਾਰਨ ਟਰੱਕ ਮਾਲਕ ਦੀ ਮੌਕੇ ‘ਤੇ ਮੌਤ ਹੋ ਗਈ।

ਦੱਸਿਆ ਗਿਆ ਹੈ ਕਿ ਇਹ ਸੜਕ ਹਾਦਸਾ ਅੱਜ ਤੜਕੇ, ਉਸ ਸਮੇਂ ਵਾਪਰਿਆ ਜਦੋਂ ਇਸ ਜਗ੍ਹਾ ਤੇ ਇੱਕ ਟਰਾਲਾ ਖੜਾ ਹੋਇਆ ਸੀ, ਅਤੇ 407 ਟਰੱਕ ਜੋ ਕੇ ਕਾਫੀ ਤੇਜ਼ ਰਫ਼ਤਾਰ ਨਾਲ ਆਇਆ, ਜਿਸ ਵੱਲੋਂ ਇਸ ਖੜ੍ਹੇ ਟਰਾਲੇ ਨੂੰ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕੇ ਟਰੱਕ ਵਿਚ ਸਵਾਰ ਕੰਡਕਟਰ ਦੀ ਸੀਟ ਤੇ ਨਾਲ ਬੈਠੇ ਟਰੱਕ ਮਾਲਕ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਟਰੱਕ ਦੀ ਰਫਤਾਰ ਏਨੀ ਜ਼ਿਆਦਾ ਤੇਜ਼ ਸੀ ਜਿਸ ਕਾਰਨ ਇਹ ਭਿਆਨਕ ਸੜਕ ਹਾਦਸਾ ਵਾਪਰਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਥੇ ਹੀ ਮ੍ਰਿਤਕ ਦੀ ਪਹਿਚਾਣ ਮੰਗਲ ਸਿੰਘ ਪੁੱਤਰ ਸਾਧੂ ਸਿੰਘ ਵਜੋਂ ਹੋਈ ਹੈ। ਵਾਪਰੀ ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।



error: Content is protected !!