ਆਈ ਤਾਜ਼ਾ ਵੱਡੀ ਖਬਰ

ਦੇਸ਼ ਵਿਚ ਬਹੁਤ ਸਾਰੀਆਂ ਧਾਰਮਿਕ ਸੰਸਥਾਵਾਂ ਹਨ ਜਿਨ੍ਹਾਂ ਵੱਲੋਂ ਬਹੁਤ ਸਾਰੇ ਬੇਸਹਾਰਾ ਅਤੇ ਗਰੀਬ ਲੋਕਾਂ ਦੀ ਮਦਦ ਵੀ ਕੀਤੀ ਜਾਂਦੀ ਹੈ। ਅਜਿਹੀਆਂ ਸੰਸਥਾਵਾਂ ਵੱਲੋਂ ਜਿੱਥੇ ਕਰੋਨਾ ਦੇ ਦੌਰ ਵਿੱਚ ਵੀ ਅੱਗੇ ਵਧ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਸੁਵਿਧਾਵਾਂ ਮੁਹਈਆ ਕਰਵਾਈਆਂ ਗਈਆਂ ਸਨ। ਜਿਸ ਕਾਰਨ ਉਨ੍ਹਾਂ ਸੰਸਥਾਵਾਂ ਦੀ ਹਰ ਪਾਸੇ ਸ਼ਲਾਘਾ ਵੀ ਹੁੰਦੀ ਰਹੀ ਹੈ। ਪਰ ਕੁਝ ਸੰਸਥਾਵਾਂ ਦੇ ਮੁਖੀ ਅਜਿਹੇ ਹਨ ਜੋ ਵੱਖ-ਵੱਖ ਅਪਰਾਧਕ ਮਾਮਲਿਆਂ ਦੇ ਵਿਚ ਦੋਸ਼ੀ ਸਾਬਤ ਹੁੰਦੇ ਹੋਏ ਇਸ ਸਮੇਂ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਜਿਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਜੇਲ ਵਿੱਚ ਬੰਦ ਡੇਰਾ ਮੁਖੀ ਰਾਮ ਰਹੀਮ ਦੇ ਪ੍ਰਵਾਰ ਨੂੰ ਲੈ ਕੇ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਇੱਥੇ ਜਿੱਥੇ ਵੱਖ-ਵੱਖ ਅਪਰਾਧਕ ਮਾਮਲਿਆਂ ਦੇ ਤਹਿਤ ਦੋਸ਼ੀ ਸਾਬਤ ਹੋਣ ਤੋਂ ਬਾਅਦ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿੱਥੇ ਉੱਤੇ ਵਿਵਾਦਾਂ ਦੇ ਨਾਲ ਜੁੜੇ ਹੋਏ ਹਨ ਉਥੇ ਹੀ ਉਨ੍ਹਾਂ ਦੇ ਪਰਿਵਾਰ ਨੂੰ ਲੈ ਕੇ ਵੀ ਹੁਣ ਇੱਕ ਖਬਰ ਸਾਹਮਣੇ ਆਈ ਹੈ।

ਜਿੱਥੇ ਬੁੱਧਵਾਰ ਨੂੰ ਉਹਨਾਂ ਦੀ ਛੋਟੀ ਧੀ ਅਮਰਪ੍ਰੀਤ ਇਸਾ ਆਪਣੇ ਪਤੀ ਅਤੇ ਪੁੱਤਰ ਨਾਲ ਵਿਦੇਸ਼ ਰਵਾਨਾ ਹੋ ਗਈ ਹੈ ਜਿਸ ਦੀਆਂ ਕੁਝ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਹਨ ਜਿਸ ਵਿੱਚ ਉਹ ਆਪਣੀ ਦਾਦੀ ਨੂੰ ਗਲ਼ੇ ਮਿਲਦੀ ਹੋਈ ਵਿਖਾਈ ਦਿੱਤੀ ਹੈ।ਇਸ ਤੋਂ ਪਹਿਲਾਂ ਵੀ ਗੁਰਮੀਤ ਰਾਮ ਰਹੀਮ ਨਾਲ ਜੁੜੀਆਂ ਅਜਿਹੀਆਂ ਪਰਿਵਾਰਿਕ ਕਈ ਖਬਰਾਂ ਸਾਹਮਣੇ ਆਈਆਂ ਸਨ ਜਿਥੇ ਪਰਿਵਾਰਕ ਮੈਂਬਰਾਂ ਵੱਲੋਂ ਡੇਰਾ ਮੁਖੀ ਤੋਂ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਗਈ ਸੀ।

ਜਿੱਥੇ ਡੇਰਾ ਮੁਖੀ ਵੱਲੋਂ ਇਕ ਪੱਤਰ ਲਿਖ ਕੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ। ਜਿੱਥੇ ਇਹ ਚਰਚਾ ਕੀਤੀ ਗਈ ਸੀ ਕਿ ਉਨ੍ਹਾਂ ਦਾ ਪਰਿਵਾਰ ਇੰਗਲੈਂਡ ਵਿੱਚ ਬੱਚਿਆਂ ਦੀ ਪੜ੍ਹਾਈ ਕਰਵਾਉਣ ਲਈ ਜਾਣਾ ਚਾਹੁੰਦਾ ਹੈ।


ਤਾਜਾ ਜਾਣਕਾਰੀ
ਜੇਲ ਚ ਬੰਦ ਡੇਰਾ ਮੁਖੀ ਰਾਮ ਰਹੀਮ ਦੇ ਪਰਿਵਾਰ ਨੂੰ ਲੈਕੇ ਆਈ ਵੱਡੀ ਤਾਜਾ ਖਬਰ
ByadminMay 20, 2022Comments Off on ਜੇਲ ਚ ਬੰਦ ਡੇਰਾ ਮੁਖੀ ਰਾਮ ਰਹੀਮ ਦੇ ਪਰਿਵਾਰ ਨੂੰ ਲੈਕੇ ਆਈ ਵੱਡੀ ਤਾਜਾ ਖਬਰ
Previous Postਕੈਨੇਡਾ ਜਾਣ ਵਾਲਿਆਂ ਲਈ ਆਈ ਇਹ ਵੱਡੀ ਚੰਗੀ ਖਬਰ, ਹੋਇਆ ਇਹ ਕੰਮ
Next Postਆਈ ਹੈਰਾਨ ਕਰਨ ਵਾਲੀ ਖਬਰ, ਇਕ ਬੱਚੇ ਨੂੰ ਔਰਤ ਨੇ ਦਿੱਤਾ ਦੋ ਵਾਰ ਜਨਮ, ਹੋਇਆ ਚਮਤਕਾਰ