BREAKING NEWS
Search

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਵੱਡਾ ਹੁਕਮ, ਅਧਿਆਪਕਾਂ ਅਤੇ ਬੱਚਿਆਂ ਚ ਛਾਈ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਮੌਜੂਦਾ ਸਰਕਾਰ ਵੱਲੋਂ ਜਿਥੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉੱਥੇ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਅਤੇ ਸਿੱਖਿਆ ਨੂੰ ਲੈ ਕੇ ਪਹਿਲ ਦੇ ਅਧਾਰ ਤੇ ਕੰਮ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ ਅਤੇ ਸਰਕਾਰ ਵੱਲੋਂ ਲਗਾਤਾਰ ਆਪਣੇ ਇਸ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਵੱਖ ਵੱਖ ਮੁੱਦਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲੇ ਅਤੇ ਐਲਾਨ ਕੀਤੇ ਜਾ ਰਹੇ ਹਨ। ਉਥੇ ਨੂੰ ਪੰਜਾਬ ਸਰਕਾਰ ਵੱਲੋਂ ਇਸ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਬੱਚਿਆਂ ਦੇ ਸਕੂਲ ਆਉਣ ਜਾਣ ਦੇ ਸਮੇਂ ਵਿੱਚ ਵੀ ਤਬਦੀਲੀ ਕਰ ਦਿੱਤੀ ਗਈ ਹੈ।

ਜਿੱਥੇ ਬੱਚਿਆਂ ਨੂੰ 15 ਮਈ ਤੋਂ ਵਿਦਿਅਕ ਅਦਾਰਿਆਂ ਵਿੱਚ ਛੁੱਟੀਆਂ ਕੀਤੀਆਂ ਜਾ ਰਹੀਆਂ ਸਨ ਉਥੇ ਹੀ ਮਾਪਿਆਂ ਅਤੇ ਸਕੂਲ ਅਧਿਆਪਕਾਂ ਦੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਬੱਚਿਆਂ ਦੀ ਪੜ੍ਹਾਈ ਜਾਰੀ ਰੱਖੀ ਗਈ ਹੈ ਕਿਉਂਕਿ ਕਰੋਨਾ ਦੇ ਦੌਰਾਨ ਬੱਚਿਆਂ ਦੀ ਪੜਾਈ ਦਾ ਬਹੁਤ ਨੁਕਸਾਨ ਹੋ ਚੁੱਕਾ ਹੈ। ਹੁਣ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਲਈ ਇਹ ਵੱਡਾ ਹੁਕਮ ਜਾਰੀ ਕੀਤਾ ਗਿਆ ਹੈ ਜਿਥੇ ਬੱਚਿਆਂ ਅਤੇ ਅਧਿਆਪਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜਿੱਥੇ ਹੁਣ ਪੰਜਾਬ ਵਿੱਚ ਪ੍ਰਾਇਮਰੀ ਸਕੂਲਾਂ ਨੂੰ ਵੀ ਇੰਟਰਨੈੱਟ ਸੁਵਿਧਾਵਾਂ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਇਹਨਾਂ ਸਕੂਲਾਂ ਵਿੱਚ ਇਹ ਹੁਕਮ ਜਾਰੀ ਕਰ ਦਿੱਤੇ ਗਏ ਹਨ ਜਿਥੇ ਇਕੋ ਹੀ ਕੰਪਲੈਕਸ ਦੇ ਵਿੱਚ ਪ੍ਰਾਇਮਰੀ ਅਤੇ ਅੱਪਰ-ਪ੍ਰਾਇਮਰੀ ਸਕੂਲ ਚੱਲ ਰਹੇ ਹਨ। ਜਿੱਥੇ ਅਧਿਆਪਕਾਂ ਨੂੰ ਕੰਮ ਕਰਨ ਵਾਸਤੇ ਇੰਟਰਨੈੱਟ ਸੇਵਾਵਾਂ ਦੀ ਜ਼ਰੂਰਤ ਪੈਂਦੀ ਹੈ। ਉਥੇ ਹੀ ਹੁਣ ਅੱਪਰ-ਪ੍ਰਾਇਮਰੀ ਸਕੂਲਾਂ ਵੱਲੋਂ ਇੰਟਰਨੈੱਟ ਸੁਵਿਧਾਵਾਂ ਪ੍ਰਾਇਮਰੀ ਸਕੂਲ ਦੇ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ।

ਸਰਕਾਰ ਵੱਲੋਂ ਲਾਗੂ ਕੀਤੇ ਗਏ ਇਸ ਨਵੇਂ ਹੁਕਮ ਦੇ ਨਾਲ ਹੀ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਜਿਸ ਬਾਰੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਲਿਖਤੀ ਰੂਪ ਵਿੱਚ ਜਾਰੀ ਕਰ ਦਿੱਤੀਆਂ ਗਈਆਂ ਹਨ। ਕਿਉਂਕਿ ਸਕੂਲਾਂ ਦੇ ਵਿੱਚ ਵਿਦਿਆਰਥੀਆਂ ਨੂੰ ਈ ਕੰਟੈਂਟ ਰਾਹੀਂ ਪੜਾਈ ਕਰਵਾਉਣ ਅਤੇ ਦਫ਼ਤਰੀ ਕੰਮਕਾਜ ਲਈ , ਅਤੇ ਵਿਦਿਆਰਥੀਆਂ ਦੀ ਗਿਣਤੀ ਦੇ ਅਨੁਸਾਰ ਕੰਪਿਊਟਰ ਵੀ ਦਿੱਤੇ ਗਏ ਹਨ। ਉਥੇ ਹੀ ਇਨ੍ਹਾਂ ਸਭ ਲਈ ਹੁਣ ਇੰਟਰਨੈੱਟ ਸੇਵਾਵਾਂ ਵੀ ਮੁਹਈਆ ਕਰਵਾਈਆਂ ਜਾ ਰਹੀਆਂ ਹਨ।



error: Content is protected !!