BREAKING NEWS
Search

ਪੰਜਾਬ : ਪੁੱਤ ਦੀ ਮੌਤ ਦੀ ਖਬਰ ਮਿਲਦਿਆਂ ਹੀ ਮਾਂ ਅਤੇ ਫਿਰ ਧੀ ਦੀ ਹੋ ਗਈ ਸਦਮੇ ਚ ਮੌਤ ਇੱਕੋ ਦਿਨ ਘਰ ਚੋਂ ਉਠੀਆਂ 3 ਅਰਥੀਆਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਵਿੱਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ ਜਿੱਥੇ ਬਹੁਤ ਸਾਰੇ ਘਰਾਂ ਦੇ ਵਿੱਚ ਅਚਾਨਕ ਵਾਪਰਨ ਵਾਲੇ ਹਾਦਸਿਆਂ ਦੇ ਚਲਦਿਆਂ ਹੋਇਆਂ ਸੋਗ ਦੀ ਲਹਿਰ ਫੈਲ ਜਾਂਦੀ ਹੈ। ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਸੜਕ ਹਾਦਸਿਆਂ ਅਤੇ ਬਿਮਾਰੀਆਂ ਦੇ ਕਾਰਨ ਜਾ ਰਹੀ ਹੈ ਉੱਥੇ ਹੀ ਘਰ ਵਿਚ ਅਚਾਨਕ ਵਾਪਰਣ ਵਾਲੀਆਂ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਪਰਿਵਾਰਕ ਮੈਬਰਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਉਨ੍ਹਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਵਿੱਚ ਵੀ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਪਰ ਪੁੱਤਰ ਦੀ ਮੌਤ ਦੀ ਖਬਰ ਮਿਲਦਿਆਂ ਹੀ ਮਾਂ ਅਤੇ ਧੀ ਦੀ ਵੀ ਸਦਮੇ ਨਾਲ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਜਿਲ੍ਹਾ ਫਿਰੋਜ਼ਪੁਰ ਦੇ ਅਧੀਨ ਆਉਣ ਵਾਲੇ ਪਿੰਡ ਤਾਰੇ ਵਾਲ ਤੋਂ ਸਾਹਮਣੇ ਆਇਆ ਹੈ। ਅੱਜ ਇੱਥੇ ਇਕ ਮੰਗਤ ਸਿਰਫ ਪੁੱਤਰ ਜਗਤਾਰ ਸਿੰਘ ਆਪਣੇ ਘਰ ਦੇ ਵਿੱਚ ਨਹਾਉਣ ਵਾਸਤੇ ਜਿੱਥੇ ਪਾਣੀ ਲਈ ਟੁਲੂ ਪੰਪ ਚਲਾਉਣ ਲੱਗਾ ਸੀ। ਉਸੇ ਸਮੇਂ ਉਸ ਨੂੰ ਬਿਜਲੀ ਦਾ ਕਰੰਟ ਲੱਗਿਆ ਅਤੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਹਸਪਤਾਲ ਪਹੁੰਚ ਕੀਤੀ ਗਈ ਜਿਥੇ ਉਸ ਦੀ ਮੌਤ ਹੋ ਗਈ।

ਇਸ ਘਟਨਾ ਦੀ ਖ਼ਬਰ ਉਸ ਦੀ ਬਜ਼ੁਰਗ ਮਾਂ ਨੂੰ ਜਦੋਂ ਮਿਲੀ ਤਾਂ, ਪੁੱਤਰ ਦੀ ਲਾਸ਼ ਵੇਖ ਕੇ ਮਾਂ ਇਕਦਮ ਬੇਹੋਸ਼ ਹੋ ਗਈ ਅਤੇ ਉਸ ਨੂੰ ਵੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਘਟਨਾ ਦੇ ਕਾਰਨ ਜਿਥੇ ਪਰਿਵਾਰ ਨੂੰ ਇੱਕ ਵੱਡਾ ਸਦਮਾ ਲੱਗਾ ਉਥੇ ਹੀ ਇਸ ਘਟਨਾ ਦੀ ਦੀ ਜਾਣਕਾਰੀ ਮ੍ਰਿਤਕ ਮੰਗਤ ਸਿੰਘ ਦੀ ਬੇਟੀ ਲਖਵਿੰਦਰ ਕੌਰ 15 ਸਾਲਾਂ ਨੂੰ ਲੱਗੀ ਤਾਂ ਉਹ ਘਰ ਵਿੱਚ ਹੋਈਆਂ ਦੋ ਮੌਤਾਂ ਦੀ ਖ਼ਬਰ ਨੂੰ ਬਰਦਾਸ਼ਤ ਨਾ ਕਰ ਸਕੀ। ਜਿੱਥੇ ਉਸ ਦੀ ਸਿਹਤ ਖਰਾਬ ਹੋਣ ਤੇ ਉਸ ਨੂੰ ਵੀ ਹਸਪਤਾਲ ਲਿਜਾਇਆ ਗਿਆ ਅਤੇ ਉਸ ਦੀ ਵੀ ਓਥੇ ਮੌਤ ਹੋ ਗਈ।

ਦੱਸਿਆ ਗਿਆ ਹੈ ਕਿ ਮ੍ਰਿਤਕ ਮੰਗਤ ਸਿੰਘ ਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪਰਿਵਾਰ ਵਿੱਚ ਪੁੱਤਰ ਅਤੇ ਧੀ ਰਹਿ ਗਏ ਹਨ ਅਤੇ ਪਿੰਡ ਵਿੱਚ ਇਸ ਘਟਨਾ ਦੇ ਕਾਰਨ ਸੋਗ ਦੀ ਲਹਿਰ ਹੈ ਅਤੇ ਹਲਕਾ ਵਿਧਾਇਕ ਵੱਲੋਂ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ।



error: Content is protected !!