ਬਟਾਲਾ: ਅੱਜ ਦੇ ਸਮੇਂ ਵਿੱਚ ਹਾਦਸੇ ਇੰਨੇ ਜਿਆਦਾ ਵੱਧ ਗਏ ਹਨ ਕਿ ਕਿਸ ਵੇਲੇ ਮੌਤ ਆ ਜਾਏ ਕੁਝ ਵੀ ਨਹੀਂ ਪਤਾ। ਅੱਜ ਦੇ ਸਮੇ ਵਿੱਚ ਹਰ ਕੋਈ ਆਪਣੇ ਤੇ ਪਰਿਵਾਰ ਦੇ ਸੁਨਹਿਰੀ ਭਵਿੱਖ ਲਈ ਵਿਦੇਸ਼ ਜਾਣਾ ਚਾਹੁੰਦਾ ਹੈ।
ਅਜਿਹਾ ਹੀ ਇੱਕ ਮਾਮਲਾ ਬਟਾਲਾ ਵਿਚ ਦੇਖਣ ਨੂੰ ਮਿਲਿਆ ਹੈ, ਜਿਥੇ ਆਪੇ ਸੁਨਹਿਰੀ ਭਵਿੱਖ ਲਈ ਵਿਦੇਸ਼ ਗਏ 23 ਸਾਲਾ ਨੌਜਵਾਨ ਦੀ ਭੇਤਭਰੇ ਹਾਲਤ ਵਿੱਚ ਮੌਤ ਹੋ ਗਈ। ਇਸ ਮਾਮਲੇ ਵਿੱਚ ਪਿੰਡ ਲੇਹਲ ਵਾਸੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਦਵਿੰਦਰ ਸਿੰਘ ਤਿੰਨ ਸਾਲ ਪਹਿਲਾਂ ਦੁਬਈ ਗਿਆ ਸੀ। ਜਿਥੇ ਉਹ ਇਕ ਕੰਪਨੀ ਵਿੱਚ ਕੰਮ ਕਰਨ ਲਈ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਿਤਾ ਨੇ ਦੱਸਿਆ ਕਿ ਇਕ ਮਹੀਨਾਂ ਪਹਿਲਾਂ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਪੁੱਤਰ ਦਵਿੰਦਰ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਦਵਿੰਦਰ ਦੀ ਦੇਹ ਨੂੰ ਭਾਰਤ ਲਿਆਉਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਦੀ ਮਦਦ ਲਈ। ਉਨ੍ਹਾਂ ਦੱਸਿਆ ਕਿ ਪਿੱਛਲੇ ਇਕ ਮਹੀਨੇ ਤੋਂ ਭਾਰੀ ਜੱਦੋ-ਜਹਿਦ ਦੇ ਬਾਅਦ ਸਰਬੱਤ ਦਾ ਭਲਾ ਟਰੱਸਟ ਦੇ ਸੀਨੀਅਰ ਅਹੁਦੇਦਾਰ ਤੇ ਡਾ. ਓਬਰਾਏ ਨੇ ਮਿਲ ਕੇ ਮ੍ਰਿਤਕ ਨੌਜਵਾਨ ਦੀ ਦੇਹ ਨੂੰ ਜੱਦੀ ਪਿੰਡ ਲਾਉਣ ਦੇ ਯਤਨ ਕੀਤੇ ਅਤੇ ਨਾਲ ਹੀ ਪਰਿਵਾਰ ਨਾਲ ਵੀ ਦੁੱਖ ਜਾਹਿਰ ਕੀਤਾ।
ਇਸ ਮਾਮਲੇ ਵਿੱਚ ਟਰੱਸਟ ਦੇ ਜ਼ਿਲਾ ਪ੍ਰਧਾਨ ਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਦੇਹ ਨੂੰ ਭਾਰਤ ਲਿਆਉਣ ਲਈ ਕਾਗਜ਼ੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇੱਕ-ਦੋ ਦਿਨਾਂ ਵਿੱਚ ਮ੍ਰਿਤਕ ਨੌਜਵਾਨ ਦੀ ਦੇਹ ਦੁਬਈ ਤੋਂ ਹਵਾਈ ਜਹਾਜ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੇ ਪਹੁੰਚਣ ਤੋਂ ਬਾਅਦ ਜੱਦੀ ਪਿੰਡ ਲੇਹਲ ਵਿਖੇ ਲਿਆਂਦੀ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਅਜਿਹਾ ਹੀ ਇੱਕ ਮਾਮਲਾ ਜਲੰਧਰ ਵਿੱਚ ਦੇਖਣ ਨੂੰ ਮਿਲਿਆ ਸੀ, ਜਿਥੇ ਜਲੰਧਰ ਦੇ ਬਸਤੀ ਸ਼ੇਖ ਦੇ ਢਕਵਇਯਾਂ ਮੁਹੱਲੇ ਵਿੱਚ ਰਹਿਣ ਵਾਲੇ ਪ੍ਰਾਪਰਟੀ ਡੀਲਰ ਸੁੱਚਾ ਸਿੰਘ ਦੇ ਇਕਲੌਤੇ ਬੇਟੇ ਸਿਮਰਨਜੀਤ ਸਿੰਘ ਦੀ ਦੁਬਈ ਵਿੱਚ ਸਮੁੰਦਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਸੀ।
ਇਸਦੇ ਇਲਾਵਾ ਪੰਜਾਬ ਦੇ ਹੀ 4 ਹੋਰ ਮੁੰਡੇ ਇਨ੍ਹਾਂ ਲਹਿਰਾਂ ਦੀ ਚਪੇਟ ਵਿੱਚ ਆ ਕੇ ਵਹਿ ਗਏ ਸਨ। ਇਨ੍ਹਾਂ ਵਹੇ ਮੁੰਡਿਆਂ ਦੀ ਤਲਾਸ਼ ਕੀਤੀ ਜਾ ਰਹੀ ਸੀ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਸਿਮਰਨਜੀਤ ਸਿੰਘ 10 ਦਿਨ ਪਹਿਲਾਂ ਹੀ ਦੁਬਈ ਗਿਆ ਸੀ।
ਤਾਜਾ ਜਾਣਕਾਰੀ