ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਵਿੱਚ ਜਿਥੇ ਲਗਾਤਾਰ ਵਾਧਾ ਵੇਖਿਆ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਕਿ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਜਿੱਥੇ ਬਹੁਤ ਸਾਰੇ ਹਾਦਸੇ ਅਚਾਨਕ ਕੀ ਵਾਪਰ ਜਾਂਦੇ ਹਨ ਜਿਸ ਨਾਲ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਤੇ ਕੁਝ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਨੂੰ ਲੋਕਾਂ ਦੇ ਘਰਾਂ ਵਿੱਚ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਉਨ੍ਹਾਂ ਘਰਾਂ ਵਿੱਚ ਭਾਰੀ ਨੁਕਸਾਨ ਹੋ ਜਾਂਦਾ ਹੈ।

ਹੁਣ ਪੰਜਾਬ ਵਿੱਚ ਏਥੇ ਲੱਗੀ ਅੱਗ ਨੇ ਭਾਰੀ ਤਬਾਹੀ ਮਚਾਈ ਹੈ। ਜਿੱਥੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਨਾਲ ਜੁੜੀ ਹੋਈ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਲੱਗਣ ਦੀ ਘਟਨਾ ਭਵਾਨੀਗੜ੍ਹ ਦੇ ਅਧੀਨ ਆਉਂਦੇ ਪਿੰਡ ਘਰਾਚੋਂ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਸੇਵਾ ਮੁਕਤ ਮੈਨੇਜਰ ਸਵਰਗੀ ਰਣਜੀਤ ਸਿੰਘ ਦੇ ਘਰ ਵਿਚ ਬੀਤੇ ਐਤਵਾਰ ਉਸ ਸਮੇਂ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ, ਜਦੋਂ ਇਸ ਘਰ ਵਿੱਚ ਰਹਿ ਰਹੀ ਸੇਵਾ ਮੁਕਤ ਮੈਨੇਜਰ ਰਣਜੀਤ ਸਿੰਘ ਦੀ ਪਤਨੀ ਆਪਣੇ ਘਰ ਨੂੰ ਸਵੇਰ ਦੇ ਸਮੇਂ ਤਾਲਾ ਲਗਾ ਕੇ ਹਜੂਰ ਸਾਹਿਬ ਦੀ ਯਾਤਰਾ ਤੇ ਜਾਣ ਲਈ ਰਵਾਨਾ ਹੋਈ ਸੀ।

ਉੱਥੇ ਹੀ 22 ਮਈ ਦੀ ਰਾਤ ਨੂੰ ਉਨ੍ਹਾਂ ਦੇ ਘਰ ਵਿੱਚ ਅੱਗ ਲੱਗਣ ਦੀ ਘਟਨਾ ਵਾਪਰ ਗਈ ਜਿੱਥੇ ਇਸ ਅੱਗ ਦੀ ਝਪੇਟ ਵਿੱਚ ਫਾਇਬਰ ਦੀ ਛੱਤ ਅਤੇ ਘਰ ਵਿਚ ਖੜੀ ਸਫਾਰੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਪਿੰਡ ਵਾਸੀਆਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਤੁਰੰਤ ਹੀ ਪਤਨੀ ਨੂੰ ਦਿੱਤੀ ਗਈ ਅਤੇ ਉਹ ਘਰ ਵਾਪਸ ਆ ਗਈ।

ਉਥੇ ਹੀ ਇਸ ਘਟਨਾ ਬਾਰੇ ਗੱਲ ਕਰਦੇ ਹੋਏ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਣ ਵਾਲੇ ਜਗਰਾਜ ਸਿੰਘ ਪੁੱਤਰ ਮਲਕੀਤ ਸਿੰਘ ਨਿਵਾਸੀ ਘਰਾਚੋਂ ਵੱਲੋਂ ਆਖਿਆ ਗਿਆ ਹੈ ਕਿ ਕਿਸੇ ਵਿਅਕਤੀ ਵੱਲੋਂ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਇਹ ਕਾਰਵਾਈ ਕੀਤੀ ਗਈ ਹੈ। ਉਥੇ ਉਸ ਹੀ ਪੁਲਿਸ ਵੱਲੋਂ ਵੀ ਜਗਰਾਜ ਸਿੰਘ ਦੇ ਬਿਆਨਾਂ ਦੇ ਆਧਾਰ ਉਪਰ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ ਇਸ ਮਾਮਲੇ ਦੀ ਜਾਂਚ ਵੀ ਸ਼ੁਰੂ ਕੀਤੀ ਗਈ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਅੱਗ ਨਾਲ ਮਚੀ ਤਬਾਹੀ ਪੁਲਸ ਨੇ ਦਰਜ ਕੀਤਾ ਮਾਮਲਾ – ਤਾਜਾ ਵੱਡੀ ਖਬਰ
ByadminMay 24, 2022Comments Off on ਪੰਜਾਬ ਚ ਇਥੇ ਅੱਗ ਨਾਲ ਮਚੀ ਤਬਾਹੀ ਪੁਲਸ ਨੇ ਦਰਜ ਕੀਤਾ ਮਾਮਲਾ – ਤਾਜਾ ਵੱਡੀ ਖਬਰ
Previous Postਪੰਜਾਬ ਚ ਤੇਜ ਹਵਾਵਾਂ ਅਤੇ ਮੀਹ ਨੂੰ ਲੈਕੇ ਮੌਸਮ ਵਿਭਾਗ ਵਲੋਂ ਜਾਰੀ ਹੋਇਆ ਅਲਰਟ, ਤਾਜਾ ਵੱਡੀ ਖਬਰ
Next Postਪੰਜਾਬ ਚ 4 ਮੱਝਾਂ ਦੀ ਹੋਈ ਇਸ ਹਾਲਤ ਚ ਅਚਾਨਕ ਮੌਤ, ਸਭ ਹੋ ਗਏ ਹੈਰਾਨ – ਤਾਜਾ ਵੱਡੀ ਖਬਰ