BREAKING NEWS
Search

ਸਿੱਧੂ ਮੂਸੇ ਵਾਲੇ ਦੇ ਕਤਲਕਾਂਡ ਤੋਂ ਬਾਅਦ ਪੰਜਾਬ ਚ ਜਾਰੀ ਹੋਇਆ ਹਾਈ ਅਲਰਟ, ਇਥੋਂ ਫੜੇ 2 ਸ਼ੌਂਕੀ

ਆਈ ਤਾਜ਼ਾ ਵੱਡੀ ਖਬਰ 

ਬੀਤੇ ਕਲ ਐਤਵਾਰ ਦੀ ਸ਼ਾਮ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਉਸ ਸਮੇਂ ਮੌਤ ਦੇ ਘਾਟ ਉਤਾਰ ਦਿੱਤਾ ਸੀ ਜਿਸ ਸਮੇਂ ਉਹ ਆਪਣੇ 3 ਦੋਸਤਾਂ ਦੇ ਨਾਲ ਆਪਣੇ ਘਰ ਤੋਂ ਜੀਪ ਵਿੱਚ ਸਵਾਰ ਹੋ ਕੇ ਜਾ ਰਿਹਾ ਸੀ। ਜਿਸ ਸਮੇਂ ਪਿੰਡ ਜਵਾਹਰਕੇ ਵਿਚੋਂ ਗੁਜ਼ਰ ਰਿਹਾ ਸੀ ਤਾਂ ਕੁਝ ਅਣਪਛਾਤੇ ਲੋਕਾਂ ਵੱਲੋਂ ਉਸ ਉਪਰ ਗੋਲੀਆਂ ਦੀ ਬਰਸਾਤ ਕਰ ਦਿੱਤੀ ਗਈ ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਅਤੇ ਇਸ ਹਾਦਸੇ ਵਿਚ ਜ਼ਖਮੀ ਹੋਏ ਹਨ। ਇਸ ਹਾਦਸੇ ਨਾਲ ਜਿਥੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਉਥੇ ਹੀ ਦੇਸ਼ ਵਿਦੇਸ਼ ਵਿੱਚ ਵੀ ਸੋਗ ਦੀ ਲਹਿਰ ਫੈਲ ਗਈ ਹੈ।

ਇਸ ਨੌਜਵਾਨ ਦੀ ਮੌਤ ਦੀ ਖਬਰ ਸੁਣਦੇ ਹੀ ਜਿੱਥੇ ਅੱਜ ਹਰ ਇੱਕ ਅੱਖ ਨਮ ਹੈ ਉਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਪੁੱਤਰ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਸੀਬੀਆਈ ਅਤੇ ਐੱਨ ਆਈ ਏ ਤੋਂ ਕਰਵਾਏ ਜਾਣ ਦੀ ਮੰਗ ਕੀਤੀ ਗਈ ਹੈ।

ਹੁਣ ਸਿਧੁ ਮੂਸੇਵਾਲ ਦੇ ਕਤਲ ਕਾਂਡ ਤੋਂ ਬਾਅਦ ਪੰਜਾਬ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ 2 ਸ਼ੱਕੀ ਦੋਸ਼ੀ ਫੜੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਮਾਨਸਾ ਜ਼ਿਲ੍ਹੇ ਵਿੱਚ ਆਉਣ ਜਾਣ ਵਾਲੇ ਸਾਰੇ ਲੋਕਾਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ ਉਥੇ ਹੀ ਪੁਲਸ ਅਤੇ ਫੌਜ ਨੂੰ ਪਿੰਡ ਮੂਸੇਵਾਲ ਵਿਚ ਤੈਨਾਤ ਕੀਤਾ ਗਿਆ ਹੈ,ਪੰਜਾਬ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਮਾਨਸਾ ਤੋ ਲੁਧਿਆਣਾ ਆਉਣ ਵਾਲੇ ਰਸਤਿਆਂ ਉੱਪਰ ਹਰ ਇਕ ਆਉਣ ਜਾਣ ਵਾਲੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਵੀਡੀਓ ਵੀ ਬਣਾਈਆਂ ਜਾ ਰਹੀਆਂ ਹਨ।

ਇਸ ਮਾਮਲੇ ਦੇ ਵਿਚ ਪਟਿਆਲਾ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਚੰਡੀਗੜ੍ਹ ਉਨ੍ਹਾਂ ਨੂੰ ਪੁੱਛ-ਗਿੱਛ ਵਾਸਤੇ ਲੈ ਕੇ ਰਵਾਨਾ ਹੋ ਗਏ ਹਨ। ਇਸ ਬਾਬਤ ਪਟਿਆਲਾ ਪੁਲਸ ਨੂੰ ਕੋਈ ਵੀ ਜਾਣਕਾਰੀ ਨਹੀਂ ਹੈ। ਇਸ ਤੋਂ ਇਲਾਵਾ ਲੁਧਿਆਣਾ ਜ਼ਿਲ੍ਹੇ ਅੰਦਰ ਮੁੱਲਾਪੁਰ, ਸੁਧਾਰ ਅਤੇ ਰਾਏਕੋਟ ਥਾਵਾਂ ਉੱਪਰ ਵੀ ਪੁਲਸ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਨਾਕਾਬੰਦੀ ਕੀਤੀ ਗਈ ਹੈ। ਫਿਰੋਜ਼ਪੁਰ ਰੋਡ ਤੇ ਵੀ ਪੁਲਿਸ ਨੂੰ ਤੈਨਾਤ ਕੀਤਾ ਗਿਆ ਹੈ ਅਤੇ ਮਾਨਸਾ ਤੋ ਲੁਧਿਆਣਾ ਦੀਆਂ ਸੜਕਾਂ ਉਪਰ ਵੀ ਸਖਤ ਪ੍ਰਬੰਧ ਕੀਤੇ ਗਏ ਹਨ।



error: Content is protected !!