BREAKING NEWS
Search

ਸਿੱਧੂ ਮੂਸੇ ਵਾਲੇ ਦੀ ਮੌਤ ਤੋਂ ਬਾਅਦ ਆਖਰੀ ਪੋਸਟ ਹੋ ਰਹੀ ਵਾਇਰਲ, ਪ੍ਰਸ਼ੰਸਕਾਂ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਕੁਝ ਸਾਲਾਂ ਤੋਂ ਨੌਜਵਾਨ ਦਿਲਾਂ ਦੀ ਧੜਕਣ ਬਣਨ ਵਾਲਾ ਗਾਇਕ ਸਿੱਧੂ ਮੂਸੇਵਾਲਾ ਜਿੱਥੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ ਹੈ ਉਥੇ ਹੀ ਆਪਣੇ ਪਿੱਛੇ ਬਹੁਤ ਸਾਰੇ ਸਵਾਲ ਛੱਡ ਗਿਆ ਹੈ। ਜਿੱਥੇ ਕੱਲ ਦੋ ਮਿੰਟਾਂ ਵਿੱਚ ਹੀ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਉਪਰ 30 ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ। ਜਿਸ ਵਿੱਚ ਅੱਠ ਤੋਂ ਦਸ ਗੋਲੀਆਂ ਸਿੱਧੂ ਮੂਸੇ ਵਾਲੇ ਤੇ ਲੱਗੀਆਂ ਸਨ ਜਿਸ ਕਾਰਨ ਉਸ ਦੀ ਘਟਨਾ ਸਥਨ ਤੇ ਮੌਤ ਹੋ ਗਈ। ਇਹ ਖਬਰ ਸਾਹਮਣੇ ਆਉਂਦੇ ਹੀ ਜਿੱਥੇ ਦੇਸ਼-ਵਿਦੇਸ਼ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਉੱਥੇ ਸੰਗੀਤ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਪੁਲਿਸ ਵੱਲੋਂ ਜਿਥੇ ਪੰਜਾਬ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਉਥੇ ਹੀ ਦੋਸ਼ੀਆਂ ਦੀ ਤੇਜ਼ੀ ਨਾਲ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਨਾਲ ਜੁੜੇ ਹੋਏ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਆਖਰੀ ਪੋਸਟ ਵਾਇਰਲ ਹੋ ਰਹੀ ਹੈ ਜਿੱਥੇ ਪ੍ਰਸ਼ੰਸਕਾ ਵਿੱਚ ਸੋਗ ਛਾਇਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਾਪਰੀ ਇਸ ਘਟਨਾ ਨੇ ਜਿੱਥੇ ਸਾਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ ਉਥੇ ਹੀ ਹੁਣ ਸਿੱਧੂ ਮੂਸੇਵਾਲਾ ਵੱਲੋਂ ਚਾਰ ਦਿਨ ਪਹਿਲਾਂ ਹੀ ਆਪਣੀ ਆਖਰੀ ਪੋਸਟ ਇੰਸਟਾਗ੍ਰਾਮ ਤੇ ਸਾਂਝੀ ਕੀਤੀ।

ਜੋ ਹੁਣ ਵੱਧ ਤੋਂ ਵੱਧ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਜਾ ਰਹੀ ਹੈ। ਜਿੱਥੇ ਉਸ ਵੱਲੋਂ ਟਵੀਟਰ ਪੋਸਟ ਬਾਰੇ ਗੱਲ ਕਰਦੇ ਹੋਏ ਆਪਣੀ ਫੋਟੋ ਵੀ ਸਾਂਝੀ ਕੀਤੀ ਸੀ। ਜਿੱਥੇ ਉਸ ਦੇ ਨਾਲ ਬੰਦੂਕ ਵੀ ਸੀ ਅਤੇ ਉਸ ਵੱਲੋਂ ਲਿਖਿਆ ਗਿਆ ਸੀ U DONEEEE? ।

ਉਸਨੇ ਆਪਣੀ ਇਸ ਆਖਰੀ ਪੋਸਟ ਵਿੱਚ ਲਿਖਿਆ ਸੀ ਕਿ ਭੁੱਲ ਨਾ ਜਾਇਓ ਪਰ ਮੈਨੂੰ ਗਲਤ ਵੀ ਨਾ ਸਮਝਣਾ। ਜਿੱਥੇ 11 ਜੂਨ ਨੂੰ ਜਨਮ ਦਿਨ ਆਉਣ ਵਾਲਾ ਸੀ ਅਤੇ ਉਸ ਦਾ ਵਿਆਹ ਵੀ ਤਹਿ ਹੋ ਚੁੱਕਾ ਸੀ। ਜਿਸ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਸਨ। ਉਥੇ ਹੀ ਵਾਪਰੇ ਇਸ ਹਾਦਸੇ ਨੇ ਜਿੱਥੇ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੱਤਾ ਹੈ ਉਥੇ ਹੀ ਮਾਪਿਆਂ ਦੇ ਇਕਲੋਤੇ ਪੁਤਰ ਦੀ ਹੋਈ ਮੌਤ ਨੇ ਮਾਪਿਆਂ ਨੂੰ ਤੋੜ ਕੇ ਰੱਖ ਦਿੱਤਾ ਹੈ।



error: Content is protected !!