BREAKING NEWS
Search

ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਹੋਏ ਵੱਡੇ ਖੁਲਾਸੇ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬੀ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਅੰਤਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੂਸਾ ਵਿਖੇ ਹੋਵੇਗਾ । ਭਾਰੀ ਗਿਣਤੀ ਵਿੱਚ ਉਨ੍ਹਾਂ ਨੂੰ ਚਾਹੁਣ ਵਾਲੇ ਉਨ੍ਹਾਂ ਨੂੰ ਪਿਆਰ ਕਰਨ ਵਾਲੇ ਪਹੁੰਚੇ ਹੋਏ ਹਨ । ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਨੌਜਵਾਨਾਂ ਦੇ ਵੱਲੋਂ ਵੀ ਮੌਕੇ ਤੇ ਪੰਜਾਬ ਦੀ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ । ਹਰ ਕਿਸੇ ਦੇ ਵੱਲੋਂ ਮੰਗ ਕੀਤੀ ਜਾ ਰਹੀ ਹੈ ਇਸ ਪੂਰੇ ਮਾਮਲੇ ਸਬੰਧੀ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ । ਇਸੇ ਵਿਚਕਾਰ ਕੱਲ੍ਹ ਦੇਰ ਸ਼ਾਮ ਹੋਏ ਸਿੱਧੂ ਮੂਸੇਵਾਲਾ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੇ ਖੁਲਾਸੇ ਹੋਏ ਹਨ ।

ਦਰਅਸਲ ਸਿੱਧੂ ਮੁਸੇਵਾਲਾ ਦੇ ਪਰਿਵਾਰ ਵੱਲੋਂ ਪਹਿਲਾਂ ਪੋਸਟ ਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ । ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਮੰਗਾਂ ਮੰਨਣ ਦਾ ਭਰੋਸਾ ਦਿਵਾਇਆ ਗਿਆ ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਹੋਇਆ ਤੇ ਹੁਣ ਇਸ ਪੋਸਟਮਾਰਟਮ ਦੇ ਵਿੱਚ ਕਈ ਵੱਡੇ ਖੁਲਾਸੇ ਹੋਏ ਹਨ । ਦੱਸ ਦਈਏ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਦੀ ਪੋਸਟਮਾਰਟਮ ਰਿਪੋਰਟ ਦੇ ਵਿੱਚ ਵੱਡਾ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਦੇ ਸਰੀਰ ਤੇ ਗੋਲੀਆਂ ਦੇ 24 ਨਿਸ਼ਾਨ ਹਨ ਇਸ ਤੋਂ ਇਲਾਵਾ ਉਨ੍ਹਾਂ ਤੇ ਫੇਫੜੇ ਅਤੇ ਲੀਵਰ ਵਿਚ ਵੀ ਗੋਲੀ ਲੱਗੀ ਹੈ ।

ਇਸ ਪੋਸਟਮਾਰਟਮ ਰਿਪੋਰਟ ਮੁਤਾਬਕ ਪਤਾ ਚੱਲਿਆ ਹੈ ਕਿ ਪੰਜ ਡਾਕਟਰਾਂ ਦੀ ਟੀਮ ਵੱਲੋਂ ਸਿੱਧੂ ਮੁਸੇਵਾਲਾ ਦਾ ਪੋਸਟਮਾਰਟਮ ਦੇ ਵਿਚ ਇਹ ਖੁਲਾਸਾ ਕੀਤਾ ਗਿਆ ਕਿ ਉਨ੍ਹਾਂ ਦੇ ਸਿਰ ,ਪੈਰ , ਛਾਤੀ ਅਤੇ ਪੇਟ ਤੇ ਵਿੱਚ ਗੋਲੀਆਂ ਮਾਰੀਆਂ ਗਈਆਂ ਸੀ ਤੇ ਡਾਕਟਰਾਂ ਨੂੰ ਸਿੱਧੂ ਦੇ ਸਰੀਰ ਤੋਂ ਗੋਲੀਆਂ ਦੇ 24 ਨਿਸ਼ਾਨ ਮਿਲੇ ਹਨ ।

ਡਾਕਟਰਾਂ ਮੁਤਾਬਕ ਮੂਸੇਵਾਲੇ ਦੇ ਖੱਬੇ ਫੇਫੜੇ ਅਤੇ ਲੀਵਰ ਵਿਚ ਗੋਲੀ ਲੱਗੀ ਹੋਈ ਸੀ । ਇਸ ਕਾਰਨ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਤੇ ਜ਼ਿਆਦਾ ਖੂਨ ਵਹਿਣਾ ਵੀ ਸਿੱਧੂ ਮੂਸੇਵਾਲੇ ਦੀ ਮੌਤ ਦਾ ਇਕ ਕਾਰਨ ਦੱਸਿਆ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ ਅੱਜ ਸਿੱਧੂ ਮੂਸੇਵਾਲਾ ਦਾ ਅੰਤਮ ਸਸਕਾਰ ਕੀਤਾ ਜਾਣਾ ਹੈ । ਭਾਰੀ ਗਿਣਤੀ ਦੇ ਵਿਚ ਨੌਜਵਾਨਾਂ ਦਾ ਇਕੱਠ ਉਨ੍ਹਾਂ ਦੇ ਘਰ ਦੇ ਬਾਹਰ ਵੇਖਣ ਨੂੰ ਮਿਲ ਰਿਹਾ ਹੈ । ਹਰ ਕਿਸੇ ਦੇ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਦੇ ਕੋਲੋਂ ਮੰਗ ਕੀਤੀ ਜਾ ਰਹੀ ਹੈ ਇਸ ਪੂਰੇ ਮਾਮਲੇ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਵੇ । ਉਥੇ ਹੀ ਵਿਰੋਧੀਆਂ ਦੇ ਵੱਲੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਕੋਲੋਂ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ ।



error: Content is protected !!