ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀਆਂ ਵਿਧਾਨ ਸਭ ਚੋਣਾਂ ਤੋਂ ਪਹਿਲਾ ਮਾਨ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਜੇਕਰ ਉਹ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਜਿੱਤਦੇ ਹਨ ਤਾਂ ਪੰਜਾਬ ਦੀ ਆਪ ਸਰਕਾਰ ਵਲੋਂ ਪੰਜਾਬ ‘ਚ ਇਕ ਵੱਡਾ ਬਦਲਾਅ ਕੀਤਾ ਜਾਵੇਗਾ , ਪੰਜਾਬ ‘ਚ ਇੱਕ ਬਦਲਾਅ ਦੀ ਹਨੇਰੀ ਆ ਜਾਵੇਗੀ । ਪਰ ਪੰਜਾਬ ‘ਚ ਆਪ ਦੀ ਸਰਕਾਰ ਆਉਣ ਤੋਂ ਬਾਅਦ ਕੁਝ ਇਸ ਕਦਰ ਬਦਲਾਅ ਆਇਆ ਕਿ ਹਰ ਰੋਜ਼ ਹੀ ਅਪਰਾਧਿਕ ਵਾਰਦਾਤਾਂ ਵਿੱਚ ਇਜ਼ਾਫਾ ਹੁੰਦਾ ਜਾ ਰਿਹਾ ਹੈ । ਜਿਸ ਦੇ ਚਲਦੇ ਹੁਣ ਪੰਜਾਬ ਦੀ ਮਾਨ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਹੈ l ਇਸ ਦੇ ਚਲਦੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਪੰਜਾਬ ਦੇ ਵਿਗੜਦੇ ਮਾਹੌਲ ਨੂੰ ਲੈ ਕੇ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ ।
ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਹਿਲਾਂ ਪੁਲੀਸ ਇੰਟੈਲੀਜੈਂਸ ਹੈੱਡਕੁਆਰਟਰ ਮੁਹਾਲੀ ਵਿਖੇ ਆਰ ਪੀ ਜੀ ਬੰਬ ਧਮਾਕਾ ਹੁੰਦਾ ਹੈ , ਫਿਰ ਪਟਿਆਲਾ ਵਿਖੇ ਦੋ ਭਾਈਚਾਰਿਆਂ ਵਿਚ ਟਕਰਾਅ ਹੁੰਦਾ ਹੈ , ਫਿਰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ ਕਰ ਦਿੰਦਾ ਦਿੱਤਾ ਜਾਂਦਾ ਹੈ ਤੇ ਹੁਣ ਲੁਧਿਆਣਾ ਨੇੜੇ ਤਿੰਨ ਲੁਟੇਰਿਆਂ ਵੱਲੋਂ ਬੰਦੂਕ ਦੀ ਨੋਕ ਤੇ ਸਵਾਰੀਆਂ ਨਾਲ ਭਰੀ ਬੱਸ ਦੇ ਕੰਡਕਟਰ ਦੀ ਲੁੱਟਖੋਹ ਕੀਤੀ ਜਾਂਦੀ ਹੈ l ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਪੰਜਾਬ ਦੀ ਮਾਨ ਸਰਕਾਰ ਤੇ ਸਵਾਲ ਚੁੱਕੇ ਹਨ l
ਉਨ੍ਹਾਂ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਅਮਨ ਕਾਨੂੰਨ ਦੇ ਮੂੰਹ ਤੇ ਚਪੇੜ ਮਾਰਦੀਆਂ ਹਨ l ਸੁਖਬੀਰ ਬਾਦਲ ਨੇ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਹਰ ਰੋਜ਼ ਵਾਪਰ ਰਹੇ ਕਤਲੇਆਮ ਦੀਆਂ ਘਟਨਾਵਾਂ ਅਤੇ ਅਜਿਹੇ ਅਰਾਜਕਤਾ ਭਰੇ ਦੌਰ ਚ ਪੰਜਾਬ ਪਹਿਲੀ ਵਾਰ ਲੰਘਣ ਲਈ ਮਜਬੂਰ ਹੋ ਚੁੱਕਿਆ ਹੈ, ਜਿਸ ਦਾ ਸਿੱਧਾ ਕਾਰਨ ਭਗਵੰਤ ਮਾਨ ਹਨ l
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਫਰਜ਼ੀ ਸਰਕਾਰ ਤੇ ਦਿੱਲੀ ਬੈਠੀ ਕੇਜਰੀਵਾਲ ਦਾ ਰਿਮੋਟ ਹੈ l ਜਿਸ ਕਾਰਨ ਪੰਜਾਬ ਭਰ ਦੇ ਵਿੱਚ ਦਿਨ ਪ੍ਰਤੀ ਦਿਨ ਮਾਹੌਲ ਵਿਗੜਦਾ ਨਜ਼ਰ ਆ ਰਹੇ ਹਨ । ਜਿਕਰਯੋਗ ਹੈ ਕਿ ਸਿੱਧੂ ਦੇ ਕਤਲ ਤੋਂ ਬਾਅਦ ਹੁਣ ਪੰਜਾਬ ਭਰ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ l ਜਿਸਦੇ ਚਲਦੇ ਹੁਣ ਪੰਜਾਬ ਦੀ ਮਾਨ ਸਰਕਾਰ ਸਵਾਲਾਂ ਦੇ ਘੇਰੇ ‘ਚ ਹੈ l
Home ਤਾਜਾ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਆਇਆ ਵੱਡਾ ਬਿਆਨ, ਪੰਜਾਬ ਦੇ ਵਿਗੜ ਰਹੇ ਮਾਹੌਲ ਨੂੰ ਲੈਕੇ

ਤਾਜਾ ਜਾਣਕਾਰੀ