BREAKING NEWS
Search

ਪੰਜਾਬ ਗਾਇਕ ਸਿੱਧੂ ਮੂਸੇ ਵਾਲੇ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਹੋਏ ਇਹ ਵੱਡੇ ਅਹਿਮ ਖੁਲਾਸੇ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਜਿਸ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਹੈ ਉਸ ਦਿਨ ਤੋਂ ਲੈ ਕੇ ਅੱਜ ਤੱਕ ਲੋਕਾਂ ਵਿਚ ਜਿਥੇ ਉਸ ਦੇ ਜਾਣ ਦਾ ਦੁੱਖ ਵੇਖਿਆ ਜਾ ਰਿਹਾ ਹੈ। ਉਥੇ ਹੀ ਲੋਕਾਂ ਵੱਲੋਂ ਉਸ ਦੇ ਕਾਤਲਾਂ ਨੂੰ ਜਲਦੀ ਕਾਬੂ ਕੀਤੇ ਜਾਣ ਦੀ ਮੰਗ ਵੀ ਲਗਾਤਾਰ ਕੀਤੀ ਜਾ ਰਹੀ ਹੈ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਸਿੱਧੂ ਦੇ ਦੇਸ਼ ਵਿਦੇਸ਼ ਵਿੱਚ ਵਸਦੇ ਪ੍ਰਸੰਸਕਾਂ ਵਿੱਚ ਜਿੱਥੇ ਉਸ ਦੇ ਜਾਣ ਦਾ ਦੁੱਖ ਵੇਖਿਆ ਜਾ ਰਿਹਾ ਹੈ ਉੱਥੇ ਹੀ ਉਸ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਮਾਪਿਆਂ ਦੇ ਇਕਲੌਤੇ ਪੁੱਤਰ ਦੇ ਹੋਏ ਕਤਲ ਲਈ ਜਿਥੇ ਸਾਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਥੇ ਹੀ ਇਸ ਮਾਮਲੇ ਨਾਲ ਜੁੜੇ ਹੋਏ ਕਈ ਖੁਲਾਸੇ ਵੀ ਹੋ ਰਹੇ ਹਨ।

ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆਈ ਹੈ ਜਿਸ ਵਿਚ ਕਈ ਵੱਡੇ ਅਹਿਮ ਖੁਲਾਸੇ ਹੋਏ ਹਨ ਇਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 29 ਮਈ ਨੂੰ ਜਿੱਥੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਉਪਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ ਅਤੇ ਉਸ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਸੀ।

ਉੱਥੇ ਹੀ ਹੁਣ ਉਸ ਦੀ ਪੋਸਟਮਾਰਟਮ ਦੀ ਰਿਪੋਰਟ ਵੀ ਜਨਤਕ ਹੋ ਗਈ ਹੈ ਜਿਸ ਵਿੱਚ ਜਾਣਕਾਰੀ ਸਾਹਮਣੇ ਆਈ ਹੈ ਕਿ ਜਿੱਥੇ ਸਿੱਧੂ ਮੂਸੇਵਾਲਾ ਦੀ ਗੱਡੀ ਉਪਰ ਹੀ 30 ਤੋਂ 35 ਗੋਲੀਆਂ ਦਾਗ਼ੀਆਂ ਗਈਆਂ ਸਨ ਉੱਥੇ ਹੀ ਸਿੱਧੂ ਮੂਸੇਵਾਲਾ ਦੇ ਸਰੀਰ ਉੱਪਰ ਗੋਲੀਆਂ ਦੇ 19 ਜ਼ਖਮ ਮੌਜੂਦ ਸਨ ਅਤੇ ਉਸ ਦੇ ਮੂੰਹ ਉੱਪਰ ਕੋਈ ਵੀ ਜ਼ਖਮ ਨਹੀਂ ਸੀ।

ਜਿੱਥੇ ਉਸ ਦਾ ਲੀਵਰ ਫਟ ਗਿਆ ਸੀ ਉਥੇ ਹੀ ਖੱਬੇ ਪਾਸੇ ਦੀਆਂ ਪਸਲੀਆਂ ਵੀ ਟੁੱਟੀਆਂ ਹੋਈਆਂ ਦੱਸੀਆਂ ਗਈਆਂ ਹਨ। ਦੱਸਿਆ ਗਿਆ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਵਿੱਚ ਇਹ ਵੀ ਪੁਸ਼ਟੀ ਕੀਤੀ ਗਈ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਗੋਲੀਆਂ ਲੱਗਣ ਤੋਂ ਬਾਅਦ ਦੇਰੀ ਨਾਲ ਹੋਈ ਹੈ। ਜਿੱਥੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਵੀ ਦੱਸਿਆ ਗਿਆ ਸੀ ਕਿ ਉਸ ਨੂੰ ਗੱਡੀ ਤੋਂ ਬਾਹਰ ਕੱਢਣ ਵਿੱਚ ਵੀ 10 ਤੋਂ 15 ਮਿੰਟ ਦਾ ਸਮਾਂ ਲੱਗਾ ਸੀ। ਉਸ ਸਮੇਂ ਉਸ ਦੇ ਸਾਹ ਵੀ ਚੱਲ ਰਹੇ ਸਨ।



error: Content is protected !!