BREAKING NEWS
Search

ਰਾਜੋਆਣਾ ਦੀ ਭੈਣ ਨੂੰ ਸਿੱਖ ਜਥੇਬੰਦੀਆਂ ਨੇ ਸੰਗਰੂਰ ਜ਼ਿਮਨੀ ਚੋਣ ਲਈ ਐਲਾਨਿਆ ਸਾਂਝੀ ਉਮੀਦਵਾਰ

ਆਈ ਤਾਜ਼ਾ ਵੱਡੀ ਖਬਰ 

ਸੂਬੇ ਵਿੱਚ ਫਰਵਰੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿਥੇ ਆਮ ਆਦਮੀ ਪਾਰਟੀ ਵੱਲੋਂ ਜਿੱਤ ਹਾਸਲ ਕੀਤੀ ਗਈ ਹੈ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਸਿੰਘ ਮਾਨ ਨੂੰ ਐਲਾਨਿਆ ਗਿਆ ਸੀ ਤਾਂ ਲੋਕਾਂ ਵੱਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੰਦੇ ਹੋਏ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਹੈ। ਸੱਤਾ ਵਿੱਚ ਆ ਕੇ ਜਿਥੇ ਆਮ ਆਦਮੀ ਪਾਰਟੀ ਵੱਲੋ ਕੰਮ ਕੀਤੇ ਜਾ ਰਹੇ ਹਨ। ਉਥੇ ਹੀ ਉਨ੍ਹਾਂ ਕੰਮਾਂ ਦੀ ਸ਼ਲਾਘਾ ਵੀ ਸਾਰੇ ਲੋਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ। ਸੰਗਰੂਰ ਤੋਂ ਐਮਪੀ ਰਹਿਣ ਵਾਲੇ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਬਣਨ ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ।

ਉੱਥੇ ਹੀ ਹੁਣ ਇਸ ਸੀਟ ਲਈ ਚੋਣਾਂ ਹੋਣ ਜਾ ਰਹੀਆਂ ਹਨ। ਇਸ ਸੀਟ ਤੋਂ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦਾ ਨਾਮ ਐਲਾਨ ਕਰ ਦਿੱਤਾ ਗਿਆ ਹੈ। ਉਥੇ ਹੀ ਦੂਜੀਆਂ ਪਾਰਟੀਆਂ ਵੱਲੋਂ ਵੀ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ। ਰਾਜੋਆਣਾ ਦੀ ਭੈਣ ਨੂੰ ਸਿੱਖ ਜਥੇਬੰਦੀਆਂ ਨੇ ਸੰਗਰੂਰ ਜ਼ਿਲ੍ਹੇ ਚੋਣ ਲਈ ਸਾਂਝੇ ਉਮੀਦਵਾਰ ਐਲਾਨਿਆ ਹੈ।ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਜੋ ਕਿ ਇਸ ਸਮੇਂ ਜੇਲ੍ਹ ਵਿੱਚ ਫਾਂਸੀ ਦੀ ਸਜਾ ਯਾਫ਼ਤਾ ਹਨ।

ਉੱਥੇ ਹੀ ਉਨ੍ਹਾਂ ਦੀ ਭੈਣ ਕਮਲਜੀਤ ਕੌਰ ਨੂੰ ਸਿੱਖ ਜਥੇਬੰਦੀਆਂ ਵੱਲੋਂ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਲਈ ਆਪਣਾ ਸਾਂਝਾ ਉਮੀਦਵਾਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਜਥੇਬੰਦੀਆਂ ਦੇ ਵਿੱਚ ਜਿੱਥੇ ਸੰਤ ਸਮਾਜ ,ਦਮਦਮੀ ਟਕਸਾਲ, ਬੰਦੀ ਸਿੰਘ ਰਿਹਾਈ ਮੋਰਚਾ ਆਦਿ ਸ਼ਾਮਲ ਹਨ। ਜਿੱਥੇ ਉਨ੍ਹਾਂ ਵੱਲੋਂ ਆਪਣੀ ਸਾਂਝੀ ਉਮੀਦਵਾਰ ਐਲਾਨ ਦਿੱਤਾ ਗਿਆ ਹੈ ਉਥੇ ਹੀ ਇਸ ਪ੍ਰਤੀਕ੍ਰਿਆ ਨੂੰ ਲੈ ਕੇ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਵੱਲੋਂ ਆਖਿਆ ਗਿਆ ਹੈ ਕਿ ਉਹ ਇਸ ਚੋਣ ਬਾਰੇ ਆਪਣੇ ਭਰਾ ਬਲਵੰਤ ਸਿੰਘ ਰਾਜੋਆਣਾ ਨਾਲ ਸਲਾਹ ਮਸ਼ਵਰਾ ਕਰਕੇ ਹੀ ਆਪਣਾ ਫੈਸਲਾ ਕਰਨਗੇ।

ਉੱਥੇ ਹੀ ਇਨ੍ਹਾਂ ਸਾਰੀਆਂ ਜਥੇਬੰਦੀਆਂ ਵੱਲੋਂ ਲੋਕਾਂ ਅੱਗੇ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਭਗਵੰਤ ਸਿੰਘ ਦੀ ਭੈਣ ਦੀ ਜਗ੍ਹਾ ਤੇ ਰਾਜੋਆਣਾ ਦੀ ਭੈਣ ਨੂੰ ਸਮਰਥਨ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਨਾਲ ਹੋਣ ਦੀ ਗੱਲ ਕੀਤੀ ਹੈ। ਕਮਲਜੀਤ ਕੌਰ ਵੱਲੋਂ ਜਿੱਥੇ ਕੱਲ ਆਪਣੇ ਭਰਾ ਨਾਲ ਜੇਲ੍ਹ ਵਿੱਚ ਜਾ ਕੇ ਮੁਲਾਕਾਤ ਕੀਤੀ ਜਾਵੇਗੀ ਉੱਥੇ ਹੀ ਇਸ ਬਾਬਤ ਗੱਲਬਾਤ ਵੀ ਹੋਵੇਗੀ।



error: Content is protected !!