ਆਈ ਤਾਜ਼ਾ ਵੱਡੀ ਖਬਰ
,ਅੱਜ ਦੇ ਦੌਰ ਵਿਚ ਜਿਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀਆਂ ਸਾਰੀਆਂ ਖੁਸ਼ੀਆਂ ਨੂੰ ਪੂਰੇ ਕੀਤਾ ਜਾਂਦਾ ਹੈ ਅਤੇ ਵੱਡੇ ਹੋਣ ਉਪਰੰਤ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਵੀ ਮਾਪਿਆਂ ਵੱਲੋਂ ਬਹੁਤ ਸਾਰੇ ਸੁਪਨੇ ਸਜਾਏ ਜਾਂਦੇ ਹਨ। ਜਿਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਜਵਾਨ ਹੋਣ ਤੇ ਉਨ੍ਹਾਂ ਦਾ ਵਿਆਹ ਕਰਨ ਵਾਸਤੇ ਕੁੜੀ ਅਤੇ ਮੁੰਡੇ ਦੀ ਭਾਲ ਕੀਤੀ ਜਾਂਦੀ ਹੈ। ਉਥੇ ਹੀ ਅੱਜ ਦੇ ਦੌਰ ਵਿੱਚ ਬਹੁਤ ਸਾਰੇ ਨੌਜਵਾਨਾਂ ਵੱਲੋਂ ਪ੍ਰੇਮ ਵਿਆਹ ਕਰਵਾਉਣ ਨੂੰ ਪਹਿਲ ਦਿੱਤੀ ਜਾਂਦੀ ਹੈ ਉਥੇ ਹੀ ਮਾਪੇ ਵੱਲੋਂ ਬੱਚਿਆਂ ਦੀ ਸਹਿਮਤੀ ਦੇ ਨਾਲ ਉਨ੍ਹਾਂ ਦਾ ਵਿਆਹ ਕਰ ਦਿੱਤਾ ਜਾਂਦਾ ਹੈ । ਉਥੇ ਵੀ ਵਧ ਰਹੇ ਬਹੁਤ ਸਾਰੇ ਘਰੇਲੂ ਕਲੇਸ਼ ਵੀ ਕਈ ਪਰਿਵਾਰਾਂ ਵਿੱਚ ਨਜ਼ਰ ਆ ਰਹੇ ਹਨ ਜਿੱਥੇ ਇਹ ਲੋਕਾਂ ਵੱਲੋਂ ਆਪਣਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।
ਹੁਣ ਸ਼ਾਹੀ ਸ਼ਹਿਰ ਕਪੂਰਥਲਾ ਤੋਂ ਇਕ ਵੱਡੀ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਦੱਸਿਆ ਗਿਆ ਹੈ ਕਿ ਜਿੱਥੇ 24 ਸਾਲਾਂ ਦੀ ਬਲਜਿੰਦਰ ਕੌਰ ਪਤਨੀ ਮਨਜੀਤ ਸਿੰਘ ਪਿੰਡ ਕੇਸਰਪੁਰ ਨੂੰ ਗਾਇਨੀ ਵਾਰਡ ਦੇ ਵਿਚ 1 ਜੂਨ ਨੂੰ ਦਾਖਲ ਕਰਵਾਇਆ ਗਿਆ ਸੀ।
ਜਿੱਥੇ ਉਸ ਵੱਲੋਂ ਇੱਕ ਲੜਕੇ ਨੂੰ ਸਜੇਰੀਅਨ ਅਪਰੇਸ਼ਨ ਰਾਹੀਂ ਜਨਮ ਦਿੱਤਾ ਗਿਆ। ਉਥੇ ਹੀ ਅੱਜ ਸਵੇਰੇ ਮਨਜੀਤ ਸਿੰਘ ਵੱਲੋਂ ਹਸਪਤਾਲ ਤੇ ਗਾਇਨੀ ਵਾਰਡ ਦੇ ਵਿੱਚ ਆਪਣੀ ਪਤਨੀ ਦਾ ਮੂੰਹ ਅਤੇ ਗਲਾ ਦਬਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿੱਥੇ ਪਤੀ ਪਤਨੀ ਵੱਲੋਂ ਪ੍ਰੇਮ ਵਿਆਹ ਕਰਵਾਇਆ ਗਿਆ ਸੀ ਉਥੇ ਹੀ ਪਤੀ ਵੱਲੋਂ ਅਕਸਰ ਆਪਣੀ ਪਤਨੀ ਉਪਰ ਸ਼ੱਕ ਕੀਤਾ ਜਾਂਦਾ ਸੀ ਜਿਸ ਦੇ ਚਲਦਿਆਂ ਉਸ ਵੱਲੋਂ ਇਸ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਦੋਸ਼ੀ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ ਉਥੇ ਹੀ ਪੁਲਸ ਵੱਲੋਂ ਲਾਸ਼ ਨੂੰ ਵੀ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।

ਤਾਜਾ ਜਾਣਕਾਰੀ