BREAKING NEWS
Search

ਇਥੇ ਉਡਦਾ ਹਵਾਈ ਜਹਾਜ ਹੋਇਆ ਕਰੇਸ਼, ਹੋਈਆਂ 2 ਮੌਤਾਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਸਾਰੇ ਦੇਸ਼ਾਂ ਵੱਲੋਂ ਜਿਥੇ ਆਪਣੇ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਵੱਖ-ਵੱਖ ਖੇਤਰਾਂ ਵਿੱਚ ਫੌਜ ਦੀ ਤੈਨਾਤੀ ਕੀਤੀ ਜਾਂਦੀ ਹੈ। ਉੱਥੇ ਹੀ ਇਨ੍ਹਾਂ ਫੌਜ ਦੇ ਜਵਾਨਾਂ ਨੂੰ ਸਮੇਂ-ਸਮੇਂ ਤੇ ਅਭਿਆਸ ਵੀ ਕਰਵਾਇਆ ਜਾਂਦਾ ਹੈ ਤਾਂ ਜੋ ਜਰੂਰਤ ਪੈਣ ਤੇ ਉਸਦੇ ਅਨੁਸਾਰ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾ ਸਕੇ। ਫੌਜ ਦੇ ਜਵਾਨਾਂ ਵੱਲੋਂ ਜਿਥੇ ਦਿਨ-ਰਾਤ ਸਰਹੱਦਾਂ ਉਪਰ ਦੇਸ਼ ਦੀ ਰਾਖੀ ਕੀਤੀ ਜਾਂਦੀ ਹੈ। ਉਥੇ ਹੀ ਫੌਜ ਤੇ ਇਹ ਜਵਾਨ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਵੀ ਹੋ ਜਾਂਦੇ ਹਨ। ਇਨ੍ਹਾਂ ਨਾਲ ਵਾਪਰਨ ਵਾਲੀਆ ਘਟਨਾਵਾਂ ਦੇ ਸਾਹਮਣੇ ਆਉਂਦਿਆਂ ਹੀ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਦੇਸ਼ਾਂ ਵਿੱਚ ਫੌਜ ਦੇ ਜਵਾਨਾਂ ਦੇ ਬਹੁਤ ਸਾਰੇ ਜਹਾਜ ਹਾਦਸਾਗ੍ਰਸਤ ਵੀ ਹੋ ਗਏ ਹਨ। ਹੁਣ ਇਥੇ ਉਡਦਾ ਹਵਾਈ ਜਹਾਜ ਹੋਇਆ ਕਰੇਸ਼, ਹੋਈਆਂ 2 ਮੌਤਾਂ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਜਾਰਡਨ ਵਿੱਚ ਜਹਾਜ਼ ਕਰੈਸ਼ ਹੋ ਗਿਆ ਹੈ। ਜਿੱਥੇ ਇਸ ਹਾਦਸੇ ਵਿਚ ਦੋ ਪਾਇਲਟਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਾਰਡਨ ਦੀ ਫ਼ੌਜ ਦਾ ਇੱਕ ਜਹਾਜ਼ ਅਭਿਆਸ ਕਰਦੇ ਹੋਏ ਹਾਦਸਾਗ੍ਰਸਤ ਹੋ ਗਿਆ ਹੈ।

ਦਸਿਆ ਗਿਆ ਹੈ ਕਿ ਐਤਵਾਰ ਨੂੰ ਉੱਤਰੀ ਜਾਰਡਨ ‘ਚ ਫ਼ੌਜ ਦੇ ਸਿਖਲਾਈ ਅਭਿਆਸ ਦੌਰਾਨ ਹਾਦਸਾ ਵਾਪਰ ਗਿਆ ਜਿੱਥੇ ਫੌਜ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਦੇ ਸ਼ਿਕਾਰ ਹੋਣ ਨਾਲ ਜਹਾਜ਼ ਵਿਚ ਸਵਾਰ ਦੋ ਪਾਇਲਟਾਂ ਦੀ ਮੌਤ ਗਈ ਹੈ। ਇਹ ਹਾਦਸਾ ਫੌਜ ਦੇ ਜਹਾਜ਼ਾਂ ਦੀ ਸਿਖਲਾਈ ਦੌਰਾਨ ਸੀਰੀਆ ਦੀ ਸਰਹੱਦ ਦੇ ਨੇੜੇ ਰਾਮਥਾ ਖੇਤਰ ਵਿੱਚ ਵਾਪਰਿਆ ਜਿੱਥੇ ਇਹ ਜਹਾਜ਼ ਖ਼ਾਲੀ ਜ਼ਮੀਨ ਤੇ ਡਿੱਗ ਕੇ ਹਾਦਸਾਗ੍ਰਸਤ ਹੋ ਗਿਆ।

ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਜਾਰਡਨ ਦੀ ਫ਼ੌਜ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਤਕਨੀਕੀ ਖ਼ਰਾਬੀ ਕਾਰਨ ਹੋਇਆ ਹੈ। ਇਸ ਤੋਂ ਪਹਿਲਾਂ ਵੀ ਅਜਿਹੇ ਬਹੁਤ ਸਾਰੇ ਹਾਦਸੇ ਫੌਜ ਦੇ ਜਹਾਜ਼ਾਂ ਨਾਲ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ।



error: Content is protected !!