BREAKING NEWS
Search

ਸੰਗਰੂਰ ਜਿਮਨੀ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਨੇ ਸਿਕਿਓਰਟੀ ਲੈਣ ਤੋਂ ਕੀਤਾ ਇਨਕਾਰ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਵਿਧਾਨਸਭਾ ਚੋਣਾਂ ਦੇ ਵਿਚ ਜਿੱਥੇ ਰਵਾਇਤੀ ਪਾਰਟੀਆਂ ਨੂੰ ਪਛਾੜਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਇਤਿਹਾਸਕ ਜਿੱਤ ਦਰਜ ਕੀਤੀ ਗਈ ਸੀ ਅਤੇ 117 ਸੀਟਾਂ ਵਿਚੋਂ 92 ਸੀਟਾਂ ਤੇ ਆਮ ਆਦਮੀ ਪਾਰਟੀ ਵੱਲੋ ਕਬਜਾ ਕੀਤਾ ਗਿਆ ਹੈ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੇ ਵਿਚ ਆਪਣੇ ਮੈਬਰਾਂ ਦੀ ਚੋਣ ਵੀ ਕੀਤੀ ਗਈ ਸੀ ਅਤੇ ਇਕ ਵਾਰ ਰਾਜਨੀਤੀ ਉਸ ਸਮੇਂ ਫਿਰ ਤੋਂ ਗਰਮਾ ਗਈ ਹੈ ਜਦੋਂ ਮੁੱਖਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਬਣਨ ਉਪਰੰਤ ਆਪਣੀ ਸੰਗਰੂਰ ਦੀ ਐਮ ਪੀ ਦੀ ਸੀਟ ਤੋਂ ਅਸਤੀਫਾ ਦੇ ਦਿਤਾ ਗਿਆ ਸੀ। ਉੱਥੇ ਹੀ ਹੁਣ ਸੰਗਰੂਰ ਹਲਕੇ ਦੀ ਜ਼ਿਮਨੀ ਚੋਣਾਂ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾ ਰਹੇ ਹਨ।

ਜਿਸ ਕਾਰਨ ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਇੱਕ ਵਾਰ ਫਿਰ ਤੋਂ ਗਰਮਾ ਗਈ ਹੈ। ਹੁਣ ਸੰਗਰੂਰ ਜਿਵੇਂ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਵੱਲੋਂ security ਲੈਣ ਤੋਂ ਇਨਕਾਰ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣਾ ਉਮੀਦਵਾਰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਕਮਲਦੀਪ ਕੌਰ ਰਾਜੋਆਣਾ ਨੂੰ ਐਲਾਨਿਆ ਗਿਆ ਸੀ।

ਜਿੱਥੇ ਇਸ ਸਮੇਂ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਅਤੇ ਜੇਲ ਵਿੱਚ ਬੰਦ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਵੱਲੋਂ ਇਸ ਲੋਕ ਸਭਾ ਸੀਟ ਤੋਂ ਚੋਣ ਲੜਨ ਦਾ ਐਲਾਨ ਆਪਣੇ ਭਰਾ ਨਾਲ ਜੇਲ੍ਹ ਵਿੱਚ ਮੁਲਾਕਾਤ ਕਰਨ ਤੋਂ ਬਾਅਦ ਲਿਆ ਗਿਆ ਸੀ। ਜਿੱਥੇ ਉਨ੍ਹਾਂ ਵੱਲੋਂ ਆਪਣੇ ਭਰਾ ਦੀ ਸਹਿਮਤੀ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ ਸੀ ਉਥੇ ਹੀ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਗਈ ਸੀ ਜਿਥੇ ਉਨ੍ਹਾਂ ਵੱਲੋਂ ਇਹ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

ਜਿੱਥੇ ਉਨ੍ਹਾਂ ਵੱਲੋਂ ਇਹ ਸੁਰੱਖਿਆ ਵਾਪਸ ਲੈਣ ਬਾਬਤ ਵੀ ਸੰਗਰੂਰ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਪੱਤਰ ਲਿਖ ਕੇ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਾਰੇ ਇਨਸਾਫ ਪਸੰਦ ਲੋਕਾਂ ਦਾ ਸਾਥ ਪ੍ਰਾਪਤ ਹੈ ਅਤੇ ਉਹ ਇੱਕ ਪੰਥਕੀ ਧੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਭਰਾ ਦਾ ਸਾਰੇ ਸਿੱਖ ਕੌਮ ਵੱਲੋਂ ਪੂਰਾ ਸਤਿਕਾਰ ਕੀਤਾ ਜਾਂਦਾ ਹੈ। ਇਸ ਲਈ ਉਨ੍ਹਾਂ ਨੂੰ ਸੁਰੱਖਿਆ ਦੀ ਕੋਈ ਜਰੂਰਤ ਨਹੀਂ ਹੈ।



error: Content is protected !!