ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਪਹਿਲਾਂ ਵਿਧਾਨ ਸਭਾ ਚੋਣਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਸਨ। ਉੱਥੇ ਹੀ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਨੂੰ ਭਾਰੀ ਝਟਕੇ ਵੀ ਲੱਗੇ ਸਨ ਜਦੋਂ ਉਨ੍ਹਾਂ ਦੇ ਵਿਧਾਇਕ ਅਤੇ ਪਾਰਟੀ ਵਰਕਰ ਇਕ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਏ ਸਨ । ਉੱਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਜਿੱਤ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ ਸੀ। ਪਰ ਇਨ੍ਹਾਂ ਚੋਣਾਂ ਦੇ ਵਿਚ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਆਮ ਆਦਮੀ ਪਾਰਟੀ ਸੱਤਾ ਵਿਚ ਆਪਣੀ ਜਗ੍ਹਾ ਬਣਾਉਣ ਵਿੱਚ ਕਾਮਯਾਬ ਰਹੀ ਹੈ। ਹੁਣ ਸੰਗਰੂਰ ਤੋਂ ਵੀ ਜਿਮਨੀ ਚੋਣਾਂ ਨੂੰ ਲੈ ਕੇ ਕਮਰ ਕਸ ਲਈ ਗਈ ਹੈ।

ਵੱਖ ਵੱਖ ਪਾਰਟੀਆਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਥੇ ਹੀ ਪੰਜਾਬ ਵਿੱਚ ਵਾਪਰਨ ਵਾਲੇ ਹਾਦਸਿਆਂ ਨੂੰ ਲੈ ਕੇ ਅਤੇ ਕਈ ਘਟਨਾਵਾਂ ਨੂੰ ਲੈ ਕੇ ਇਕ ਦੂਜੀਆਂ ਪਾਰਟੀਆਂ ਵੱਲੋਂ ਇਕ-ਦੂਸਰੇ ਉਪਰ ਦੋਸ਼ ਵੀ ਲਾਏ ਜਾ ਰਹੇ ਹਨ। ਹੁਣ ਪੰਜਾਬ ਵਿੱਚ ਇੱਥੇ ਭਾਜਪਾ ਦੇ ਸਮਾਗਮ ਤੋਂ ਆ ਰਹੀ ਬੱਸ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਮਲੋਟ ਤੋਂ ਸਾਹਮਣੇ ਆਇਆ ਹੈ ਜਿਥੇ ਮਲੋਟ ਮੁਕਤਸਰ ਰੋਡ ਤੇ ਅੱਜ ਇਕ ਭਿਆਨਕ ਸੜਕ ਹਾਦਸੇ ਵਿਚ 15 ਲੋਕ ਜ਼ਖਮੀ ਹੋਏ ਹਨ ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬੱਸ ਵਿਚ ਸਵਾਰ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ 40 ਲੋਕ ਇਸ ਬੱਸ ਵਿੱਚ ਸਵਾਰ ਸਨ ਉਥੇ ਹੀ ਇਹ ਬੱਸ ਮਲੋਟ ਵਿੱਚ ਭਾਜਪਾ ਦੇ ਇਕ ਜਨ ਸਭਾ ਵਿੱਚ ਸ਼ਾਮਲ ਹੋ ਕੇ ਵਾਪਸ ਆ ਰਹੀ ਸੀ। ਉਸ ਸਮੇਂ ਅਚਾਨਕ ਹੀ ਬੱਸ ਦੇ ਸਟੇਰਿੰਗ ਵਿੱਚ ਆਈ ਸਮੱਸਿਆ ਦੇ ਕਾਰਨ ਬੇਕਾਬੂ ਹੋਣ ਕਾਰਨ ਪਲਟ ਗਈ ਤੇ ਇਹ ਹਾਦਸਾ ਵਾਪਰ ਗਿਆ।

ਜਿੱਥੇ ਡਰਾਈਵਰ ਵੱਲੋਂ ਦੱਸਿਆ ਗਿਆ ਹੈ ਕਿ ਸਟੇਰਿੰਗ ਖੁਲ ਗਿਆ ਸੀ ਜਿਸ ਕਾਰਨ ਇਹ ਘਟਨਾ ਵਾਪਰੀ ਹੈ। ਜਿੱਥੇ ਇਸ ਹਾਦਸੇ ਦੇ ਵਿਚ 15 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹੋਰ ਲੋਕਾਂ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ ਸੀ ਜਿਨ੍ਹਾਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਹੈ ਅਤੇ ਬਾਕੀ ਲੋਕਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਬੱਸ ਵਿਚ ਕੁਝ ਔਰਤਾਂ ਵੀ ਸਵਾਰ ਸਨ।

Home ਤਾਜਾ ਜਾਣਕਾਰੀ ਪੰਜਾਬ ਚ ਇਥੇ ਭਾਜਪਾ ਦੇ ਸਮਾਗਮ ਤੋਂ ਆ ਰਹੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਦੇਖਣ ਵਾਲਿਆਂ ਦੇ ਉਡੇ ਹੋਸ਼

ਤਾਜਾ ਜਾਣਕਾਰੀ
ਪੰਜਾਬ ਚ ਇਥੇ ਭਾਜਪਾ ਦੇ ਸਮਾਗਮ ਤੋਂ ਆ ਰਹੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਦੇਖਣ ਵਾਲਿਆਂ ਦੇ ਉਡੇ ਹੋਸ਼
ByadminJune 13, 2022Comments Off on ਪੰਜਾਬ ਚ ਇਥੇ ਭਾਜਪਾ ਦੇ ਸਮਾਗਮ ਤੋਂ ਆ ਰਹੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਦੇਖਣ ਵਾਲਿਆਂ ਦੇ ਉਡੇ ਹੋਸ਼
Previous Postਇਸ ਮਸ਼ਹੂਰ ਫ਼ਿਲਮੀ ਹਸਤੀ ਦੀ ਘਰ ਚ ਮਿਲੀ ਇਸ ਹਾਲਤ ਚ ਲਾਸ਼, ਬੋਲੀਵੁਡ ਚ ਛਾਈ ਸੋਗ ਦੀ ਲਹਿਰ
Next Postਦਰਬਾਰ ਸਾਹਿਬ ਮੱਥਾ ਟੇਕ ਕੇ ਆ ਰਹਿਆਂ ਨਾਲ ਵਾਪਰਿਆ ਦਰਦਨਾਕ ਹਾਦਸਾ, 4 ਦੀ ਹੋਈ ਮੌਕੇ ਤੇ ਮੌਤ- ਤਾਜਾ ਵੱਡੀ ਖਬਰ