ਆਈ ਤਾਜ਼ਾ ਵੱਡੀ ਖਬਰ

ਸੰਗੀਤਕ ਖੇਤਰ ਦੇ ਵਿੱਚ ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਮਿਹਨਤ ਸਦਕਾ ਆਪਣਾ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ। ਉੱਥੇ ਹੀ ਬਹੁਤ ਸਾਰੇ ਗਾਇਕਾਂ ਦੇ ਵਿੱਚ ਅਜਿਹੇ ਗਾਇਕ ਵੀ ਸਾਹਮਣੇ ਆਏ ਹਨ ਜੋ ਬਹੁਤ ਸਾਰੇ ਲੋਕਾਂ ਲਈ ਪ੍ਰੇਰਣਾ ਸਰੋਤ ਬਣੇ ਹਨ। ਉੱਥੇ ਹੀ ਬਹੁਤ ਸਾਰੇ ਨੌਜਵਾਨ ਗਾਇਕਾਂ ਵੱਲੋਂ ਵੀ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਪੰਜਾਬ ਤੇ ਸੱਭਿਆਚਾਰ ਨਾਲ ਜੋੜਨ ਵਾਸਤੇ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਕਈ ਅਜਿਹੇ ਨੌਜਵਾਨ ਹਨ ਜਿਨ੍ਹਾਂ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਵਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਸੱਭਿਆਚਾਰ ਨਾਲ ਜੋੜਨ ਵਾਸਤੇ ਨੌਜਵਾਨਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਗਏ ਹਨ।

ਅਜਿਹੇ ਗਾਇਕਾਂ ਵਿੱਚ ਇੱਕ ਨਾਮ ਆਉਂਦਾ ਹੈ ਮਰਹੂਮ ਸਿੱਧੂ ਮੂਸੇਵਾਲਾ ਦਾ, ਜਿਨ੍ਹਾਂ ਦਾ ਬੀਤੇ ਮਹੀਨੇ 29 ਮਈ ਦੀ ਸ਼ਾਮ ਨੂੰ ਸਾਢੇ ਪੰਜ ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦ ਉਹ ਆਪਣੇ ਦੋਸਤਾਂ ਦੇ ਨਾਲ ਆਪਣੇ ਨਜਦੀਕ ਦੇ ਪਿੰਡ ਆਪਣੀ ਮਾਸੀ ਨੂੰ ਮਿਲਣ ਲਈ ਜਾ ਰਹੇ ਸਨ। ਉੱਥੇ ਹੀ ਜਦੋਂ ਉਹ ਜਵਾਹਰਕੇ ਪਿੰਡ ਵਿੱਚ ਪਹੁੰਚੇ ਤਾਂ ਉਹਨਾਂ ਉਪਰ ਹਮਲਾ ਕਰ ਦਿੱਤਾ ਗਿਆ ਜਿਸ ਕਾਰਨ ਉਨ੍ਹਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਜਿੱਥੇ ਉਨ੍ਹਾਂ ਦੇ ਅੰਤਿਮ ਸੰਸਕਾਰ ਦੇ ਮੌਕੇ ਤੇ ਦੁਨੀਆਂ ਦਾ ਹੜ੍ਹ ਆਇਆ ਹੋਇਆ ਸੀ।

ਉਥੇ ਹੀ ਅੱਠ ਜੂਨ ਨੂੰ ਹੋਏ ਉਨ੍ਹਾਂ ਦੇ ਭੋਗ ਅਤੇ ਅੰਤਿਮ ਅਰਦਾਸ ਦੇ ਵਿੱਚ ਵੀ ਡੇਢ ਤੋਂ ਦੋ ਲੱਖ ਦੇ ਕਰੀਬ ਲੋਕ ਪਹੁੰਚੇ ਹੋਏ ਸਨ। ਉਥੇ ਹੀ ਉਨ੍ਹਾਂ ਦੇ ਮਾਤਾ ਪਿਤਾ ਵੱਲੋਂ ਦੁਖੀ ਮਨ ਦੇ ਨਾਲ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਪਣੇ ਪੁੱਤਰ ਦੇ ਨਾਮ ਤੇ ਵਾਤਾਵਰਣ ਨੂੰ ਬਚਾਉਣ ਵਾਸਤੇ ਦਰਖਤ ਲਾਏ ਜਾਣ ਦੀ ਅਪੀਲ ਕੀਤੀ ਗਈ ਸੀ, ਉਥੇ ਹੀ ਹੁਣ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਵਲੋਂ ਇੰਸਟਾਗ੍ਰਾਮ ਤੇ ਪੋਸਟ ਪਾ ਕੀਤੀ ਇਹ ਅਪੀਲ।

ਪ੍ਰਾਪਤ ਜਾਣਕਾਰੀ ਅਨੁਸਾਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਜਿੱਥੇ ਹੁਣ ਲੋਕਾਂ ਅੱਗੇ ਇੱਕ ਅਪੀਲ ਕੀਤੀ ਗਈ ਹੈ ਜਿੱਥੇ ਉਨ੍ਹਾਂ ਆਖਿਆ ਕਿ ਸਿੱਧੂ ਮੂਸੇਵਾਲਾ ਦਾ ਨਾਮ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਕੋਈ ਹੋਰ ਵਿਅਕਤੀ ਆਪਣੇ ਕਿਸੇ ਵੀ ਪ੍ਰਕਾਰ ਦੇ ਕੰਮਾਂ ਜਾਂ ਰਾਜਨੀਤਿਕ ਪ੍ਰੋਗਰਾਮਾਂ ਵਿੱਚ ਨਾ ਵਰਤੇ। ਜਿਸ ਵਾਸਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਭ ਲੋਕਾਂ ਨੂੰ ਇੰਸਟਾਗ੍ਰਾਮ ਤੇ ਇਕ ਪੋਸਟ ਪਾ ਕੇ ਇਸ ਦੀ ਅਪੀਲ ਕੀਤੀ ਗਈ ਹੈ।


ਤਾਜਾ ਜਾਣਕਾਰੀ
ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਵਲੋਂ ਇੰਸਟਾਗ੍ਰਾਮ ਤੇ ਪੋਸਟ ਪਾ ਕੀਤੀ ਇਹ ਅਪੀਲ
ByadminJune 13, 2022Comments Off on ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਵਲੋਂ ਇੰਸਟਾਗ੍ਰਾਮ ਤੇ ਪੋਸਟ ਪਾ ਕੀਤੀ ਇਹ ਅਪੀਲ
Previous Postਇੰਡੀਆ ਚ ਇਥੇ ਆਇਆ ਜਬਰਦਸਤ ਭੂਚਾਲ, ਕੰਬੀ ਧਰਤੀ- ਤਾਜਾ ਵੱਡੀ ਖਬਰ
Next Postਵਧਦੇ ਹੋਏ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਇਥੇ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਜਨਤਕ ਥਾਵਾਂ ਤੇ ਮਾਸਕ ਪਹਿਨਣ ਦੇ ਦਿੱਤੇ ਹੁਕਮ