ਆਈ ਤਾਜ਼ਾ ਵੱਡੀ ਖਬਰ
ਹਰ ਇਨਸਾਨ ਵੱਲੋਂ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਲਈ ਜਿੱਥੇ ਵੱਖ-ਵੱਖ ਰਸਤਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਉਥੇ ਹੀ ਇਸ ਸਫ਼ਰ ਨੂੰ ਤੈਅ ਕਰਨ ਲਈ ਵੱਖ ਵੱਖ ਵਾਹਨਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਅਤੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਨੂੰ ਲਾਗੂ ਕੀਤੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਜਿਸ ਸਦਕਾ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਕਿਉਂਕਿ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੀ ਚਪੇਟ ਵਿੱਚ ਕਈ ਲੋਕ ਆ ਜਾਂਦੇ ਹਨ ਅਤੇ ਜਿਨ੍ਹਾਂ ਦੀ ਜ਼ਿੰਦਗੀ ਇਨ੍ਹਾਂ ਹਾਦਸਿਆਂ ਦੀ ਭੇਟ ਚੜ੍ਹ ਜਾਂਦੀ ਹੈ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਉਸ ਸਮੇਂ ਬਹੁਤ ਸਾਰੇ ਲੋਕਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਦੋਂ ਘਰ ਵਿੱਚ ਵਿਆਹ ਵਰਗਾ ਖੁਸ਼ੀ ਦਾ ਮਾਹੌਲ ਹੁੰਦਾ ਹੈ,ਤੇ ਵਾਪਰ ਰਹੇ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਲੋਕਾਂ ਦੀ ਹੋਈ ਮੌਤ ਨਾਲ ਉਹ ਖੁਸ਼ੀਆਂ ਗਮ ਵਿਚ ਤਬਦੀਲ ਹੋ ਜਾਂਦੀਆਂ ਹਨ। ਹੁਣ ਇੱਥੇ ਵਿਆਹ ਵਿੱਚ ਜਾ ਰਹੇ ਬਰਾਤੀਆਂ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਪੰਜ ਲੋਕਾਂ ਦੀ ਮੌਤ ਹੋਈ ਹੈ ਅਤੇ ਖੁਸ਼ੀਆਂ ਵਿਚ ਮਾਤਮ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦਰਦਨਾਕ ਹਾਦਸਾ ਬਿਹਾਰ ਤੋਂ ਸਾਹਮਣੇ ਆਇਆ ਹੈ ਜਿੱਥੇ ਬਿਹਾਰ ਦੇ ਭੋਗਲਪੁਰ ਵਿੱਚ ਬੀਤੀ ਰਾਤ ਸੋਮਵਾਰ ਦੇਰ ਰਾਤ ਨੂੰ ਇਹ ਭਿਆਨਕ ਸੜਕ ਹਾਦਸਾ ਵਾਪਰਿਆ ਹੈ।
ਜਿੱਥੇ ਬਰਾਤ ਵਿੱਚ ਸ਼ਾਮਲ ਹੋਣ ਜਾ ਰਹੇ ਬਰਾਤੀਆਂ ਦੀ ਇੱਕ ਗੱਡੀ ਦੀ ਟੱਕਰ ਟਰੱਕ ਨਾਲ ਹੋਣ ਕਾਰਨ ਪੰਜ ਲੋਕਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ। ਉਥੇ ਹੀ ਇਨਾਂ ਮਰਨ ਵਾਲੇ ਪੰਜ ਬਰਾਤੀਆਂ ਦੇ ਵਿੱਚ ਵਿਆਹ ਵਾਲੇ ਲਾੜੇ ਦਾ ਪਿਤਾ ਵੀ ਸ਼ਾਮਲ ਹੈ, ਜਦ ਕਿ ਬਾਕੀਆਂ ਵਿੱਚ ਗੱਡੀ ਦਾ ਚਾਲਕ ਅਤੇ ਬਾਕੀ ਬਰਾਤੀ ਸ਼ਾਮਲ ਹਨ।
ਇਸ ਘਟਨਾ ਤੋਂ ਬਾਅਦ ਜਿੱਥੇ ਟਰੱਕ ਡਰਾਈਵਰ ਅਤੇ ਉਸਦਾ ਸਹਾਇਕ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਉਥੇ ਹੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜਿੱਥੇ ਇਸ ਘਟਨਾ ਦੇ ਕਾਰਨ ਵਿਆਹ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਉਥੇ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਜਦ ਕਿ ਇਸ ਹਾਦਸੇ ਵਿੱਚ ਜ਼ਖ਼ਮੀ ਹੋਣ ਵਾਲੇ 7 ਲੋਕਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ।
Home ਤਾਜਾ ਜਾਣਕਾਰੀ ਇਥੇ ਵਿਆਹ ਚ ਜਾ ਰਹੇ ਬਰਾਤੀਆਂ ਨਾਲ ਵਾਪਰਿਆ ਦਰਦਨਾਕ ਹਾਦਸਾ, 5 ਦੀ ਹੋਈ ਹੋਈ ਮੌਤ- ਖੁਸ਼ੀਆਂ ਚ ਪਿਆ ਮਾਤਮ

ਤਾਜਾ ਜਾਣਕਾਰੀ