ਆਈ ਤਾਜ਼ਾ ਵੱਡੀ ਖਬਰ
ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਵਾਸਤੇ ਜਿੱਥੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਸਖਤ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਨ੍ਹਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪਿਛਲੇ ਕੁਝ ਮਹੀਨਿਆਂ ਤੋਂ ਜਿੱਥੇ ਪੰਜਾਬ ਅੰਦਰ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ ਅਤੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਉੱਥੇ ਹੀ ਪਿਛਲੇ ਕੁਝ ਮਹੀਨਿਆਂ ਦੌਰਾਨ ਬਹੁਤ ਸਾਰੀਆਂ ਗੋਲੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
ਹੁਣ ਪੰਜਾਬ ਵਿਚ ਇਥੇ 15 ਅਗਸਤ ਤੱਕ ਇਹ ਪਾਬੰਦੀਆਂ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਫਰੀਦਕੋਟ ਵਿੱਚ ਜਿਲ੍ਹਾ ਮਜਿਸਟਰੇਟ ਵੱਲੋ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਹੁਕਮ ਲਾਗੂ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤੇ ਗਏ ਹਨ ਉਥੇ ਹੀ ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਡਾ. ਰੂਹੀ ਦੁੱਗ ਆਈ ਏ ਐਸ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਆਉਣ ਵਾਲੇ ਸਾਰੇ ਹਸਪਤਾਲਾਂ, ਢਾਬਿਆਂ, ਹੋਟਲ, ਮੈਰਿਜ ਪੈਲਸ ਅਤੇ ਜਨਤਕ ਥਾਵਾਂ ਉੱਪਰ ਤੇ ਭੀੜ ਵਾਲੇ ਇਲਾਕਿਆਂ ਵਿੱਚ ਲੋਕਾਂ ਦੇ ਲਾਇਸੰਸੀ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ਉੱਪਰ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਉੱਥੇ ਹੀ ਲਾਇਸੰਸ ਵਾਲਾ ਅਸਲਾ ਕੋਲ ਰੱਖਣ ਵਾਲੇ ਵਿਅਕਤੀਆਂ ਕੋਲ ਇਸ ਨੂੰ ਬੈਲਟ ਵਿੱਚ ਕਵਰ ਕੀਤਾ ਹੋਣਾ ਲਾਜ਼ਮੀ ਕੀਤਾ ਗਿਆ ਹੈ। ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਵਾਸਤੇ ਵੀ ਜ਼ਿਲ੍ਹੇ ਦੀ ਹੱਦ ਅੰਦਰ ਗੱਡੀਆਂ ਵਾਲਿਆਂ ਨੂੰ ਰਿਫਲੈਕਟਰ ਵਰਤਣ ਦੇ ਆਦੇਸ਼ ਦਿੱਤੇ ਗਏ ਹਨ ਜਿਸ ਨਾਲ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਇਸ ਤੋਂ ਇਲਾਵਾ ਕਿਸੇ ਵੀ ਵਿਅਕਤੀ ਵੱਲੋਂ ਸੜਕਾਂ ਅਤੇ ਰਸਤਿਆਂ ਉਪਰ ਨਜ਼ਾਇਜ਼ ਕਬਜ਼ਾ ਨਹੀਂ ਕੀਤਾ ਜਾਵੇਗਾ। ਜ਼ਿਲ੍ਹੇ ਦੀ ਹੱਦ ਅੰਦਰ ਵਿਦਿਅਕ ਸੰਸਥਾਵਾਂ ਦੇ ਸੌ ਮੀਟਰ ਦੇ ਘੇਰੇ ਦੇ ਅੰਦਰ ਕਿਸੇ ਵੀ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਵੱਲੋਂ ਤੰਬਾਕੂ ਰੱਖਣ ਅਤੇ ਇਸ ਦੀ ਵਰਤੋਂ ਕਰਨ ਸਬੰਧੀ ਪਾਬੰਦੀ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ ਇਹ ਸਾਰੀਆਂ ਪਾਬੰਦੀਆਂ 15 ਅਗਸਤ 2022 ਤੱਕ ਲਾਗੂ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ ਉਥੇ ਹੀ ਸ਼ਾਂਤੀ ਨੂੰ ਭੰਗ ਕਰਨ ਵਾਸਤੇ ਕਿਸੇ ਵੱਲੋਂ ਵੀ ਖੁਸ਼ੀ ਦੇ ਮੌਕੇ ਤੇ ਲਾਊਡ-ਸਪੀਕਰਾਂ ਦੀ ਵਰਤੋਂ ਕਰਨ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ।

ਤਾਜਾ ਜਾਣਕਾਰੀ