BREAKING NEWS
Search

ਪੰਜਾਬ ਚ ਇਥੇ ਘਰ ਦੀ ਛੱਤ ਦੀ ਪਾਣੀ ਵਾਲੀ ਟੈਂਕੀ ਵਿਚ ਨਵਜੰਮੀ ਬੱਚੀ ਦੀ ਲਾਸ਼, ਇਲਾਕੇ ਚ ਫੈਲੀ ਸਨਸਨੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਬਹੁਤ ਸਾਰੀਆਂ ਅਜਿਹੀਆਂ ਦਿਲ ਨੂੰ ਝੰਜੋੜਨ ਵਾਲੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ। ਦੁਨੀਆਂ ਵਿੱਚ ਬਹੁਤ ਸਾਰੇ ਅਜਿਹੇ ਮਾਪੇ ਵੇਖੇ ਜਾਂਦੇ ਹਨ, ਜੋ ਔਲਾਦ ਦੀ ਖਾਤਰ ਤਰਸਦੇ ਹਨ ਅਤੇ ਸਾਲਾਂ ਬੱਧੀ ਇੰਤਜ਼ਾਰ ਕਰਦੇ ਹਨ। ਅਤੇ ਕਈ ਅਜਿਹੇ ਵਿਅਕਤੀ ਅਜਿਹੇ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਅਨਾਥ ਆਸ਼ਰਮ ਦੇ ਵਿੱਚੋਂ ਵੀ ਬਹੁਤ ਸਾਰੇ ਬੱਚਿਆਂ ਨੂੰ ਗੋਦ ਲਿਆ ਜਾਂਦਾ ਹੈ। ਜਿੱਥੇ ਉਨ੍ਹਾਂ ਮਾਪਿਆਂ ਦੀ ਜ਼ਿੰਦਗੀ ਵਿੱਚ ਬੱਚੇ ਦੀ ਕਮੀ ਪੂਰੀ ਹੁੰਦੀ ਹੈ ਉਥੇ ਹੀ ਉਨ੍ਹਾਂ ਅਨਾਥ ਬੱਚਿਆਂ ਨੂੰ ਵੀ ਮਾਪਿਆਂ ਦਾ ਪਿਆਰ ਮਿਲ ਜਾਂਦਾ ਹੈ।

ਪਰ ਅੱਜ ਸਾਡੇ ਸਮਾਜ ਵਿੱਚ ਕਈ ਅਜਿਹੀਆਂ ਸ਼ਰਮਨਾਕ ਘਟਨਾਵਾਂ ਸਾਹਮਣੇ ਆਈਆਂ ਹਨ ਜਿਥੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸ਼ਰੇਆਮ ਹੀ ਮਾਰ ਦਿੱਤਾ ਜਾਂਦਾ ਹੈ, ਅਤੇ ਉਨ੍ਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਵੀ ਖੁਰਦ ਬੁਰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਘਰ ਦੀ ਛੱਤ ਵਾਲੀ ਪਾਣੀ ਦੀ ਟੈਂਕੀ ਦੇ ਕੋਲੋਂ ਇਕ ਨਵਜੰਮੀ ਬੱਚੀ ਦੀ ਲਾਸ਼ ਸਾਹਮਣੇ ਆਉਂਦੇ ਹੀ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਕੈਂਟ ਦੇ ਅਧੀਨ ਆਉਣ ਵਾਲੇ ਮੁਹੱਲਾ ਨੰਬਰ 21 ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਘਰ ਦੀ ਛੱਤ ਉਪਰ ਪਾਣੀ ਵਾਲ਼ੀ ਟੈਂਕੀ ਦੇ ਨਜ਼ਦੀਕ ਤੋਂ ਇਕ ਨਵ ਜਨਮੀ ਬੱਚੀ ਦੀ ਗਲੀ ਹੋਈ ਲਾਸ਼ ਬਰਾਮਦ ਕੀਤੀ ਗਈ ਹੈ।

ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਨਜ਼ਦੀਕ ਦੇ ਘਰ ਵਾਲੀ ਇਕ ਔਰਤ ਅਚਾਨਕ ਹੀ ਆਪਣੀ ਛੱਤ ਉਪਰ ਗਈ, ਜਿਸ ਵੱਲੋਂ ਇਸ ਬੱਚੀ ਦੀ ਲਾਸ਼ ਨੂੰ ਵੇਖਿਆ ਗਿਆ ਜਿਸ ਉੱਪਰ ਕੀੜੇ ਚੱਲ ਰਹੇ ਸਨ। ਵੱਲੋਂ ਇਸ ਦੀ ਜਾਣਕਾਰੀ ਤੁਰੰਤ ਹੀ ਪੁਲੀਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਘਟਨਾ ਸਥਾਨ ਤੇਪਹੁੰਚ ਕੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਉਥੇ ਹੀ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜਲੰਧਰ ਕੈਂਟ ਦੀ ਇੰਚਾਰਜ ਐਸ ਆਈ ਰਜਵੰਤ ਕੌਰ ਨੇ ਦੱਸਿਆ ਹੈ ਕਿ ਬੱਚੇ ਦੀ ਇਹ ਲਾਸ਼ ਚਾਰ ਤੋਂ ਪੰਜ ਦਿਨ ਪੁਰਾਣੀ ਲੱਗ ਰਹੀ ਹੈ।



error: Content is protected !!