ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜੋ ਪੰਜਾਬ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪਾਉਂਦੀਆਂ ਹਨ। ਕਿਤੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਉਥੇ ਹੀ ਸਰਹੱਦੀ ਖੇਤਰਾਂ ਦੇ ਵਿੱਚ ਵੀ ਸ਼ੱਕੀ ਹਲਾਤਾਂ ਵਿੱਚ ਅਜਿਹੀਆਂ ਚੀਜ਼ਾਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ, ਜੋ ਕੁਝ ਦਹਿਸ਼ਤ ਗਰਦਾ ਵੱਲੋਂ ਡਰੋਨ ਜ਼ਰੀਏ ਸਰਹੱਦ ਪਾਰ ਭੇਜੀਆਂ ਜਾ ਰਹੀਆਂ ਹਨ।

ਅਜਿਹੀਆਂ ਵਿਸਫੋਟਕ ਚੀਜ਼ਾਂ ਦੇ ਸਾਹਮਣੇ ਆਉਂਦੇ ਹੀ ਲੋਕਾਂ ਵਿੱਚ ਵੀ ਡਰ ਪੈਦਾ ਹੋ ਜਾਂਦਾ ਹੈ ਅਤੇ ਕਈ ਹਾਦਸੇ ਘਟਨਾਵਾਂ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਜਾਂਦਾ ਹੈ। ਹੁਣ ਪੰਜਾਬ ਵਿੱਚ ਇਥੇ ਸਮਸ਼ਾਨ ਘਾਟ ਚ ਮਿਲਿਆ ਬੰਬ, ਪਈਆਂ ਭਾਜੜਾਂ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਟਿਆਲਾ ਦੇ ਅਧੀਨ ਆਉਂਦੇ ਪਿੰਡ ਬਾਰਨ ਤੋਂ ਸਾਹਮਣੇ ਆਇਆ ਹੈ। ਜਿੱਥੇ ਦੱਸਿਆ ਗਿਆ ਹੈ ਕਿ ਪਟਿਆਲਾ ਦੇ ਏਸ ਪਿੰਡ ਬਾਰਨ ਵਿਚ ਸ਼ਮਸ਼ਾਨ ਘਾਟ ‘ਚੋਂ ਮਿਲੇ ਹੈਂਡ ਗ੍ਰਨੇਡ ਦੀ ਖਬਰ ਸਾਹਮਣੇ ਆਉਂਦੇ ਹੀ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਇਸ ਹੈਂਡ ਗਰਨੇਡ ਦੇ ਸ਼ਮਸ਼ਾਨ ਘਾਟ ਵਿਚ ਪਏ ਹੋਣ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਕੁਝ ਲੋਕਾਂ ਵੱਲੋਂ ਪਿੰਡ ਬਾਰਨ ਦੇ ਸ਼ਮਸ਼ਾਨ ਘਾਟ ਵਿਚ ਸਫ਼ਾਈ ਕੀਤੀ ਜਾ ਰਹੀ ਸੀ ਅਤੇ ਇਸ ਸਫਾਈ ਕੀਤੇ ਜਾਣ ਦੌਰਾਨ ਹੀ ਬੰਬ ਮਿਲਣ ਦੀ ਖਬਰ ਸਾਹਮਣੇ ਆਈ। ਜਿਸ ਦੀ ਜਾਣਕਾਰੀ ਤੁਰੰਤ ਹੀ ਪ੍ਰਸ਼ਾਸਨ ਅਤੇ ਪੁਲਿਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਬੰਬ ਵਾਸਤੇ ਜਲੰਧਰ ਤੋਂ ਬੰਬ ਨਿਰੋਧਕ ਵਾਲੀ ਟੀਮ ਬੁਲਾਈ ਬੁਲਾਈ ਗਈ ਹੈ ਜੋ ਇਸ ਜਗ੍ਹਾ ਤੇ ਪਹੁੰਚ ਕੇ ਇਸ ਦੀ ਜਾਂਚ ਕਰੇਗੀ।

ਪੁਲੀਸ ਵੱਲੋਂ ਲੋਕਾਂ ਨੂੰ ਇਸ ਜਗ੍ਹਾ ਤੋਂ ਦੂਰ ਰਹਿਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਕੋਈ ਹਾਦਸਾ ਹੋਣ ਤੋਂ ਬਚਾਅ ਕੀਤਾ ਜਾ ਸਕੇ। ਉਥੇ ਹੀ ਬੰਬ ਹੋਣ ਦੀ ਖ਼ਬਰ ਸਾਹਮਣੇ ਆਉਂਦੇ ਹੀ ਪਿੰਡ ਦੇ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਸਮਸ਼ਾਨ ਘਾਟ ਚ ਮਿਲਿਆ ਬੰਬ, ਪਈਆਂ ਭਾਜੜਾਂ- ਤਾਜਾ ਵੱਡੀ ਖਬਰ
ByadminJune 24, 2022Comments Off on ਪੰਜਾਬ ਚ ਇਥੇ ਸਮਸ਼ਾਨ ਘਾਟ ਚ ਮਿਲਿਆ ਬੰਬ, ਪਈਆਂ ਭਾਜੜਾਂ- ਤਾਜਾ ਵੱਡੀ ਖਬਰ
Previous Postਵਿਦੇਸ਼ ਚ 24 ਸਾਲਾਂ 5 ਭੈਣਾਂ ਦੇ ਇਕਲੋਤੇ ਭਰਾ ਦੀ ਹੋਈ ਮੌਤ, ਪਰਿਵਾਰ ਚ ਛਾਇਆ ਸੋਗ- ਤਾਜਾ ਵੱਡੀ ਖਬਰ
Next Postਸਿੱਧੂ ਮੂਸੇਵਾਲੇ ਦੇ ਹਤਿਆ ਤੋਂ ਬਾਅਦ ਮਨਕਿਰਤ ਔਲਖ ਬਾਰੇ ਆਈ ਵੱਡੀ ਖਬਰ, ਕਤਲ ਵਿਵਾਦ ਚ ਮਿਲੀ ਕਲੀਨ ਚਿੱਟ