ਆਈ ਤਾਜ਼ਾ ਵੱਡੀ ਖਬਰ

ਹਰ ਇਨਸਾਨ ਵੱਲੋਂ ਜਿੱਥੇ ਅੱਗੇ ਵਧਣ ਦੀ ਕਾਹਲ ਕੀਤੀ ਜਾਂਦੀ ਹੈ ਉਥੇ ਹੀ ਇਸ ਕਾਹਲ ਦੇ ਚਲਦਿਆਂ ਹੋਇਆ ਕਈ ਲੋਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਭਿਆਨਕ ਸੜਕ ਹਾਦਸਿਆਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਅਤੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਕੀਮਤੀ ਜਾਨਾਂ ਇਸ ਦੁਨੀਆਂ ਤੋਂ ਤੁਰ ਜਾਂਦੀਆਂ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਵਿੱਚ ਇਥੇ ਬੱਸ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ, 1 ਦੀ ਹੋਈ ਮੌਤ ਅਤੇ ਏਨੇ ਜਖਮੀ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ-ਬਠਿੰਡਾ ਮੁੱਖ ਮਾਰਗ ਤੋਂ ਸਾਹਮਣੇ ਆਇਆ ਹੈ। ਜਿਥੇ ਵਾਪਰੇ ਇਸ ਭਿਆਨਕ ਹਾਦਸੇ ਦੇ ਵਿੱਚ ਇਕ ਵਿਅਕਤੀ ਦੀ ਮੌਤ ਹੋਈ ਹੈ ਅਤੇ ਕਈ ਜ਼ਖ਼ਮੀ ਹੋ ਗਏ ਹਨ। ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋ ਲੁਧਿਆਣਾ-ਬਠਿੰਡਾ ਮੁੱਖ ਮਾਰਗ ਤੇ ਪੈਂਦੇ ਪਿੰਡ ਨਿਹਾਲੂਵਾਲ ਦੱਧਾਹੂਰ ਵਿਖੇ ਇੱਕ ਭਿਆਨਕ ਸੜਕ ਹਾਦਸਾ ਪ੍ਰਾਈਵੇਟ ਕੰਪਨੀ ਦੀ ਬੱਸ ਜੈਪੁਰ ਤੋਂ ਲੁਧਿਆਣਾ ਜਾ ਰਹੀ ਬੱਸ ਅਤੇ ਟਰੱਕ ਦੀ ਟੱਕਰ ਹੋਣ ਕਾਰਨ ਵਾਪਰ ਗਿਆ।

ਬੱਸ ਦੇ ਵਿੱਚ ਉਸ ਸਮੇਂ 35 ਦੇ ਕਰੀਬ ਸਵਾਰੀਆਂ ਮੌਜੂਦ ਸਨ ਜਿਸ ਸਮੇਂ ਇਹ ਹਾਦਸਾ ਵਾਪਰਿਆ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਘਟਨਾ ਦੇ ਕਾਰਨ ਇਕ ਵਿਅਕਤੀ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਅਤੇ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ 5 ਵਿਅਕਤੀਆਂ ਗੰਭੀਰ ਰੂਪ ਨਾਲ ਜ਼ਖਮੀ ਹੋਏ ਸਨ ਜਿੰਨਾਂ ਨੂੰ ਤੁਰੰਤ ਹੀ ਇੱਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ ਹੈ। ਇਸ ਹਾਦਸੇ ਦੇ ਕਾਰਨ ਬੱਸ ਅਤੇ ਟਰੱਕ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ।

ਰਾਹਗੀਰ ਲੋਕਾਂ ਵੱਲੋਂ ਬੱਸ ਵਿੱਚ ਸਵਾਰ ਯਾਤਰੀਆਂ ਨੂੰ ਜ਼ਖ਼ਮੀ ਹਾਲਤ ਵਿੱਚ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਬੱਸ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ, 1 ਦੀ ਹੋਈ ਮੌਤ ਅਤੇ ਏਨੇ ਜਖਮੀ
ByadminJuly 2, 2022Comments Off on ਪੰਜਾਬ ਚ ਇਥੇ ਬੱਸ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ, 1 ਦੀ ਹੋਈ ਮੌਤ ਅਤੇ ਏਨੇ ਜਖਮੀ
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ, ਹੋਇਆ ਮੌਤ ਦਾ ਤਾਂਡਵ- ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਕੀਤਾ ਹੰਗਾਮਾ
Next Postਪੰਜਾਬ ਚ ਇਥੇ 23 ਸਾਲਾਂ ਨੌਜਵਾਨ ਦੀ ਘਰ ਚ ਫਾਹੇ ਨਾਲ ਲਟਕਦੀ ਮਿਲੀ ਲਾਸ਼, ਦੇਖ ਪਰਿਵਾਰ ਦੇ ਉੱਡੇ ਹੋਸ਼