BREAKING NEWS
Search

ਪੰਜਾਬ ਚ 24 ਘੰਟਿਆਂ ਚ ਕਰੋਨਾ ਦੇ ਆਏ ਏਨੇ ਮਾਮਲੇ ਸਾਹਮਣੇ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿਥੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ ਹੈ। ਇਸ ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ ਆਰਥਿਕ ਤੌਰ ਤੇ ਵੀ ਕਮਜੋਰ ਹੋ ਚੁੱਕੇ ਹਨ ਅਤੇ ਜਿਨ੍ਹਾਂ ਨੂੰ ਮੁੜ ਪੈਰਾਂ ਸਿਰ ਕਰਨ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਸਾਰੇ ਦੇਸ਼ਾਂ ਵੱਲੋਂ ਜਿੱਥੇ ਆਪਣੀਆਂ ਸਰਹੱਦਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਦੂਸਰੇ ਦੇਸ਼ਾਂ ਤੋਂ ਆਉਣ-ਜਾਣ ਵਾਲੇ ਯਾਤਰੀਆਂ ਉੱਪਰ ਪਾਬੰਦੀ ਲਗਾ ਦਿੱਤੀ ਗਈ ਸੀ।

ਪਰ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਮੁੜ ਸਭ ਕੁਝ ਪਹਿਲਾਂ ਵਾਂਗ ਕੀਤਾ ਜਾ ਰਿਹਾ ਹੈ। ਉਥੇ ਹੀ ਕਰੋਨਾ ਦੇ ਕਈ ਨਵੇਂ ਰੂਪ ਫਿਰ ਤੋਂ ਕਈ ਦੇਸ਼ਾਂ ਵਿਚ ਸਾਹਮਣੇ ਆ ਰਹੇ ਹਨ ਜਿਸ ਨੂੰ ਦੇਖਦਿਆ ਹੋਇਆ ਫਿਰ ਤੋਂ ਕਈ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਵਿੱਚ 24 ਘੰਟਿਆਂ ਦੇ ਦੌਰਾਨ ਕਰੋਨਾ ਦੇ ਐਨੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਪ੍ਰਸ਼ਾਸਨ ਨੂੰ ਭਾਜੜਾ ਪੈ ਗਈਆਂ ਹਨ ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕਰੋਨਾ ਦਾ ਕਹਿਰ ਵੇਖਿਆ ਜਾ ਰਿਹਾ ਹੈ ਜਿੱਥੇ ਵੱਖ ਵੱਖ ਜ਼ਿਲਿਆਂ ਦੇ ਵਿੱਚ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ।

ਸਾਹਮਣੇ ਆਈ ਜਾਣਕਾਰੀ ਦੇ ਮੁਤਾਬਕ ਜਿੱਥੇ ਹੁਣ ਪੰਜਾਬ ਵਿੱਚ 24 ਘੰਟਿਆਂ ਦੇ ਦੌਰਾਨ 229 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ । ਉਥੇ ਹੀ ਮੌਹਾਲੀ ਵਿਚ 54 ਅਤੇ ਲੁਧਿਆਣਾ ਵਿੱਚ 35 ਨਵੇਂ ਮਰੀਜ਼ਾਂ ਦੀ ਗਿਣਤੀ ਸਾਹਮਣੇ ਆਈ ਹੈ।

ਇਸ ਤੋਂ ਇਲਾਵਾ ਜਲੰਧਰ 28, ਪਟਿਆਲਾ 19, ਫ਼ਤਿਹਗੜ੍ਹ ਸਾਹਿਬ 12 ,ਫਾਜਲਕਾ 11, ਸ਼ਹੀਦ ਭਗਤ ਸਿੰਘ ਨਗਰ 10, ਅੰਮ੍ਰਿਤਸਰ 9, ਪਠਾਨਕੋਟ ਅਤੇ ਮਾਨਸਾ 8-8, ਹੁਸ਼ਿਆਰਪੁਰ 7 ਰੋਪੜ 5 ਫਰੀਦਕੋਟ 5 ਅਤੇ ਬਠਿੰਡਾ 4 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। 24 ਘੰਟਿਆਂ ਦੌਰਾਨ ਵਧੇ ਇਨ੍ਹਾਂ ਮਾਮਲਿਆਂ ਦੇ ਨਾਲ ਹੀ ਪੰਜਾਬ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1070 ਹੋ ਗਈ ਹੈ।



error: Content is protected !!