ਆਈ ਤਾਜ਼ਾ ਵੱਡੀ ਖਬਰ

ਅੱਜ ਕਲ ਜਿੱਥੇ ਵਾਪਰਨ ਵਾਲੇ ਬਹੁਤ ਸਾਰੇ ਸੜਕੀ ਹਾਦਸਿਆਂ ਦੇ ਚਲਦਿਆਂ ਹੋਇਆਂ ਕਈ ਨੌਜਵਾਨ ਲੜਕੀਆਂ ਦੀ ਜਾਨ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆ ਰਹੇ ਹਨ ਜਿਥੇ ਕੁਝ ਔਰਤਾਂ ਵੱਲੋ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਅਤੇ ਪਰਿਵਾਰਕ ਵਿਵਾਦਾਂ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਉੱਥੇ ਹੀ ਬਹੁਤ ਸਾਰੀਆਂ ਵਿਆਹੁਤਾ ਲੜਕੀਆਂ ਦੇ ਨਾਲ ਵੀ ਕਈ ਅਜਿਹੇ ਹਾਦਸੇ ਵਾਪਰਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜੋ ਕਿ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਸਹੁਰੇ ਪਰਿਵਾਰ ਵੱਲੋਂ ਜਿੱਥੇ ਨਵ ਵਿਆਹੁਤਾ ਲੜਕੀਆਂ ਤੋਂ ਹੋਰ ਦਹੇਜ ਦੀ ਮੰਗ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ।

ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਬਹੁਤ ਸਾਰੀਆਂ ਲੜਕੀਆਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਹੁਣ ਕੁੜੀ ਵੱਲੋਂ ਵਿਆਹ ਤੋਂ ਕੁਝ ਦੇਰ ਬਾਅਦ ਹੀ ਦੁਖੀ ਹੋ ਕੇ ਖ਼ੁਦਕੁਸ਼ੀ ਕੀਤੀ ਗਈ ਹੈ ਜਿੱਥੇ ਮਾਂ ਵੱਲੋਂ ਸਹੁਰਿਆਂ ਦੇ ਖਿਲਾਫ ਬਿਆਨ ਦਰਜ ਕਰਵਾਇਆ ਗਿਆ ਹੈ। ਹੁਣ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਮਾਣਾ ਅਧੀਨ ਆਉਂਦੇ ਪਿੰਡ ਰਾਜਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਆਹੁਤਾ ਵੱਲੋਂ ਜ਼ਹਿਰ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੀ ਮਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਧੀ ਅਮਨਦੀਪ ਕੌਰ 27 ਸਾਲਾ ਦਾ ਵਿਆਹ ਪਿੰਡ ਰਾਜਲਾ ਦੇ ਅੰਮ੍ਰਿਤਪਾਲ ਸਿੰਘ ਨਾਲ ਡੇਢ ਸਾਲ ਪਹਿਲਾਂ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਵੱਲੋਂ ਆਪਣੀ ਹੈਸੀਅਤ ਤੋਂ ਵੱਧ ਕੇ ਵਿਆਹ ਦੇ ਸਮੇਂ ਦਹੇਜ ਵੀ ਦਿੱਤਾ ਗਿਆ ਸੀ ਪਰ ਇਸ ਤੋਂ ਬਾਅਦ ਵੀ ਸਹੁਰੇ ਪਰਿਵਾਰ ਵੱਲੋਂ ਦਹੇਜ ਦੀ ਮੰਗ ਕਰਦਿਆਂ ਹੋਇਆਂ ਉਹਨਾਂ ਦੀ ਧੀ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।

ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਜਿੱਥੇ ਅਮਨਦੀਪ ਕੌਰ ਵੱਲੋਂ 2 ਜੁਲਾਈ ਨੂੰ ਜ਼ਹਿਰੀਲੀ ਦਵਾਈ ਪੀ ਲਈ ਗਈ ਸੀ। ਜਿਸ ਤੋਂ ਬਾਅਦ ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿਥੇ ਉਹ ਜੇਰੇ ਇਲਾਜ ਸੀ ਉਥੇ ਹੀ ਉਸਦੀ ਮੌਤ ਹੋ ਗਈ ਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਪਰਿਵਾਰ ਹਵਾਲੇ ਕੀਤੀ ਗਈ ਹੈ ਅਤੇ ਮਾਂ ਦੇ ਬਿਆਨਾਂ ਦੇ ਆਧਾਰ ਤੇ ਪਤੀ ਸੱਸ ਅਤੇ ਚਾਚੀ ਸੱਸ ਦੇ ਖ਼ਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

Home ਤਾਜਾ ਜਾਣਕਾਰੀ ਕੁੜੀ ਨੇ ਵਿਆਹ ਤੋਂ ਕੁਝ ਦੇਰ ਬਾਅਦ ਹੀ ਦੁਖੀ ਹੋ ਕੀਤੀ ਖ਼ੁਦਕੁਸ਼ੀ, ਮਾਂ ਨੇ ਦਰਦ ਬਿਆਨ ਕਰ ਸੋਹਰਿਆਂ ਦੀਆਂ ਕਰਤੂਤਾਂ ਦਸੀਆਂ

ਤਾਜਾ ਜਾਣਕਾਰੀ
ਕੁੜੀ ਨੇ ਵਿਆਹ ਤੋਂ ਕੁਝ ਦੇਰ ਬਾਅਦ ਹੀ ਦੁਖੀ ਹੋ ਕੀਤੀ ਖ਼ੁਦਕੁਸ਼ੀ, ਮਾਂ ਨੇ ਦਰਦ ਬਿਆਨ ਕਰ ਸੋਹਰਿਆਂ ਦੀਆਂ ਕਰਤੂਤਾਂ ਦਸੀਆਂ
ByadminJuly 9, 2022Comments Off on ਕੁੜੀ ਨੇ ਵਿਆਹ ਤੋਂ ਕੁਝ ਦੇਰ ਬਾਅਦ ਹੀ ਦੁਖੀ ਹੋ ਕੀਤੀ ਖ਼ੁਦਕੁਸ਼ੀ, ਮਾਂ ਨੇ ਦਰਦ ਬਿਆਨ ਕਰ ਸੋਹਰਿਆਂ ਦੀਆਂ ਕਰਤੂਤਾਂ ਦਸੀਆਂ
Previous Postਪੰਜਾਬ ਚ ਇਥੇ ਅੱਧੀ ਰਾਤ ਨੂੰ ਨੌਜਵਾਨ ਅਸਲੇ ਸਮੇਤ ਰਿਹਾ ਸੀ ਘੁੰਮ, ਲੋਕਾਂ ਚ ਬਣਿਆ ਸਹਿਮ ਦਾ ਮਾਹੌਲ
Next Postਪੰਜਾਬ ਚ ਇਥੇ ਸੈਰ ਕਰਦੇ ਪਤੀ ਪਤਨੀ ਨੂੰ ਕਾਰ ਚਾਲਕ ਨੇ ਦਰੜਿਆ, ਮੌਕੇ ਤੇ ਹੋਈ ਮੌਤ