BREAKING NEWS
Search

ਪੰਜਾਬ ਦੇ ਮੁੱਖਮੰਤਰੀ ਭਗਵੰਤ ਨੇ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਕੀਤਾ ਐਲਾਨ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਵਾਤਾਵਰਨ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਜਿਥੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਉੱਪਰ ਪਾਬੰਦੀ ਲਗਾਈ ਜਾਵੇ ਅਤੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਲੁਧਿਆਣਾ ਦੇ ਮੱਤੇਵਾਲ ਦੇ ਜੰਗਲਾਂ ਨੂੰ ਕੱਟ ਕੇ ਉਥੇ ਉਦਯੋਗ ਸਥਾਪਤ ਕਰਨ ਦੀ ਗੱਲ ਕੀਤੀ ਗਈ ਸੀ ਜਿਸ ਦਾ ਪੰਜਾਬ ਵਾਸੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਗਿਆ।

ਜਿਸ ਤੋਂ ਬਾਅਦ ਸਰਕਾਰ ਨੂੰ ਸਖਤ ਫੈਸਲਾ ਲੈਣਾ ਪਿਆ ਹੈ। ਹੁਣ ਪੰਜਾਬ ਦੇ ਮੁੱਖਮੰਤਰੀ ਭਗਵੰਤ ਨੇ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਕੀਤਾ ਐਲਾਨ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਦੇ ਲੋਕਾਂ ਵੱਲੋਂ ਲੁਧਿਆਣਾ ਦੇ ਵਿੱਚ ਪੈਂਦੇ ਮੱਤੇਵਾੜਾ ਦੇ ਜੰਗਲਾਂ ਦੀ ਕਟਾਈ ਨੂੰ ਲੈ ਕੇ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਉਥੇ ਹੀ ਹੁਣ ਰਾਹਤ ਦੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਮੱਤੇਵਾੜਾ ਪ੍ਰਾਜੈਕਟ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਕੀਤੀ ਗਈ ਮੀਟਿੰਗ ਤੋਂ ਬਾਅਦ ਮੱਤੇਵਾੜਾ ਪ੍ਰੋਜੈਕਟ ਨੂੰ ਰੱਦ ਕਰਨ ਦਾ ਵੱਡਾ ਐਲਾਨ ਕੀਤਾ ਹੈ।

ਅੱਜ ਚੰਡੀਗੜ੍ਹ ਵਿਚ ਸੰਘਰਸ਼ ਦੀ ਅਗਵਾਈ ਕਰ ਰਹੀ ਸੰਘਰਸ਼ ਪਬਲਿਕ ਐਕਸ਼ਨ ਕਮੇਟੀ ਨਾਲ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਮਾਨ ਵੱਲੋਂ ਮੀਟਿੰਗ ਕੀਤੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਦੇ ਮੱਤੇਵਾੜਾ ਜੰਗਲਾਂ ’ਤੇ ਚੱਲ ਰਹੇ ਵਿਵਾਦ ’ਤੇ ਵੱਡਾ ਫ਼ੈਸਲਾ ਲੈਂਦੇ ਹੋਏ, ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਹੋਈ ਮੀਟਿੰਗ ਵਿਚ ਮੱਤੇਵਾੜਾ ਪ੍ਰੋਜੈਕਟ ਨੂੰ ਰੱਦ ਕਰਨ ’ਤੇ ਸਹਿਮਤੀ ਬਣਨ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।

ਜਿੱਥੇ ਕਲ ਐਤਵਾਰ ਨੂੰ ਇਸ ਦੇ ਵਿਰੋਧ ਵਿਚ ਜ਼ਬਰਦਸਤ ਪ੍ਰਦਰਸ਼ਨ ਹੋਇਆ ਸੀ। ਜਿਸ ਤੋਂ ਵੱਧ ਲੋਕਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਦੇਖਦੇ ਹੋਏ ਫ਼ੈਸਲਾ ਕੀਤਾ ਗਿਆ ਹੈ। ਜਿੱਥੇ ਪੰਜਾਬ ਦੇ ਵਾਤਾਵਰਨ ਨੂੰ ਬਚਾਉਣ ਲਈ ਇਹ ਬਹੁਤ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ।



error: Content is protected !!