=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਸੀਵਰੇਜ ਦੇ ਪਾਣੀ ਚ ਡੁੱਬਣ ਕਾਰਨ ਹੋਈ 2 ਸਾਲਾਂ ਬੱਚੇ ਦੀ ਮੌਤ, ਪਰਿਵਾਰ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬੀ ਚ ਪੈਣ ਵਾਲੀ ਗਰਮੀ ਨੇ ਜਿਥੇ ਬਹੁਤ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਉੱਥੇ ਹੀ ਪਿਛਲੇ ਕੁਝ ਦਿਨਾਂ ਤੋਂ ਜਿੱਥੇ ਮੌਸਮ ਵਿੱਚ ਆਈ ਤਬਦੀਲੀ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਇਸ ਭਾਰੀ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਮੌਸਮ ਬਾਰੇ ਜਥੇ ਮੌਸਮ ਵਿਭਾਗ ਵੱਲੋਂ ਜਾਣਕਾਰੀ ਜਾਰੀ ਕਰ ਦਿੱਤੀ ਜਾਂਦੀ ਹੈ। ਪਿਛਲੇ ਕੁਝ ਦਿਨਾਂ ਤੋਂ ਜਿੱਥੇ ਪੰਜਾਬ ਦੇ ਕਈ ਜ਼ਿਲਿਆਂ ਦੇ ਵਿੱਚ ਰੁਕ ਰੁਕ ਕੇ ਬਾਰਿਸ਼ ਹੋ ਰਹੀ ਹੈ ਅਤੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਮਿਲਦੀ ਹੈ ਉਥੇ ਹੀ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਕੀਤੀਆਂ ਜਾਂਦੀਆ ਤਿਆਰੀਆਂ ਦੀ ਉਸ ਸਮੇਂ ਪੋਲ ਖੁੱਲ੍ਹ ਰਹੀ ਹੈ ਜਿਸ ਕਾਰਨ ਭਿਆਨਕ ਹਾਦਸੇ ਵਾਪਰ ਰਹੇ ਹਨ ਅਤੇ ਇਨ੍ਹਾਂ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਜਾਰੀ ਹੈ ਅਤੇ ਬਹੁਤ ਸਾਰੇ ਮਾਸੂਮ ਬੱਚੇ ਵੀ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ।

ਹੁਣ ਪੰਜਾਬ ਵਿੱਚ ਇੱਥੇ ਸੀਵਰੇਜ ਦੇ ਪਾਣੀ ਵਿੱਚ ਡੁੱਬਣ ਕਾਰਨ 2 ਸਾਲਾ ਮਾਸੂਮ ਬੱਚੇ ਦੀ ਮੌਤ ਹੋਣ ਕਾਰਨ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਰਿੰਡਾ ਦੇ ਵਾਰਡ ਨੰਬਰ 7 ਤੋਂ ਸਾਹਮਣੇ ਆਈ ਹੈ। ਜਿੱਥੇ ਰਿਸ਼ਤੇਦਾਰੀ ਵਿਚ ਆਇਆ ਹੋਇਆ ਇਕ ਪਰਿਵਾਰ ਉਸ ਸਮੇਂ ਗ਼ਮ ਦੇ ਵਿਚ ਡੁੱਬ ਗਿਆ ਜਦੋਂ ਉਨ੍ਹਾਂ ਦਾ 2 ਸਾਲਾ ਦਾ ਬੱਚਾ ਬਾਹਰ ਗੰਦੇ ਪਾਣੀ ਦੇ ਬਣੇ ਹੋਏ ਛੱਪੜ ਦੇ ਵਿਚ ਸੀਵਰੇਜ਼ ਵਿੱਚ ਡਿੱਗਣ ਕਾਰਨ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ ਉਸ ਮਾਸੂਮ ਬੱਚੇ ਦੀ ਮੌਤ ਹੋ ਗਈ।

ਜਿਸ ਸਮੇਂ ਦੋ ਸਾਲ ਦਾ ਇਹ ਮਾਸੂਮ ਬੱਚਾ ਸ਼ਿਵਜੋਤ ਆਪਣੀ ਮਾਂ ਆਸ਼ਾ ਪਤਨੀ ਮਿਥੁਨ ਦੇ ਨਾਲ ਆਪਣੀ ਰਿਸ਼ਤੇਦਾਰੀ ਵਿਚ ਆਇਆ ਹੋਇਆ ਸੀ ਅਤੇ ਉਨ੍ਹਾਂ ਦੇ ਬੱਚਿਆਂ ਨਾਲ਼ ਘਰ ਦੇ ਬਾਹਰ ਖੇਡ ਰਿਹਾ ਸੀ। ਇਸ ਵਕਤ ਇਹ ਹਾਦਸਾ ਵਾਪਰ ਗਿਆ ਅਤੇ ਬੱਚੇ ਨੂੰ ਲੋਕਾਂ ਵੱਲੋਂ ਸੀਵਰੇਜ ਦੇ ਗੰਦੇ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਜਿੱਥੇ ਬੱਚੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਬੱਚੇ ਦੀ ਲਾਸ਼ ਨੂੰ ਜਿਥੇ ਪੋਸਟ-ਮਾਰਟਮ ਵਾਸਤੇ ਭੇਜਿਆ ਗਿਆ ਹੈ ਉਥੇ ਹੀ ਬੱਚੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਲੋਕਾਂ ਵੱਲੋਂ ਪ੍ਰਸ਼ਾਸਨ ਤੋਂ ਪਰਿਵਾਰ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ।




error: Content is protected !!