BREAKING NEWS
Search

ਗੁਰਦਵਾਰਾ ਸਾਹਿਬ ਚ ਸ਼੍ਰੀ ਗੂਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ – ਸੰਗਤ ਚ ਭਾਰੀ ਰੋਸ

ਆਈ ਤਾਜ਼ਾ ਵੱਡੀ ਖਬਰ

ਸਿੱਖ ਧਰਮ ਦੀ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਪੂਰੀ ਤਰਾਂ ਸ਼ਰਧਾ ਸਤਿਕਾਰ ਨਾਲ ਮਾਨਤਾ ਕੀਤੀ ਜਾਂਦੀ ਹੈ। ਉਥੇ ਹੀ ਗੁਰੂਆਂ ਪੀਰਾਂ ਅਤੇ ਭਗਤਾਂ ਦੀ ਬਾਣੀ ਦਰਜ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਜਿੱਥੇ ਹਰ ਧਰਮ ਦੇ ਲੋਕਾਂ ਵੱਲੋਂ ਆਦਰ ਸਤਿਕਾਰ ਨਾਲ ਪੂਜਿਆ ਜਾਂਦਾ ਹੈ। ਉਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਜਾਂਦੇ ਹਨ। ਜਿੱਥੇ ਪੰਜਾਬ ਵਿੱਚ ਪਹਿਲਾਂ ਵੀ ਕਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਜਿਸ ਨੂੰ ਲੈ ਕੇ ਸੰਗਤ ਵੱਲੋਂ ਲਗਾਤਾਰ ਦੋਸ਼ੀਆਂ ਨੂੰ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਹੋਰ ਘਟਨਾਵਾਂ ਨੇ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਗੁਰਦਵਾਰਾ ਸਾਹਿਬ ਚ ਸ਼੍ਰੀ ਗੂਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ,ਜਿਸ ਕਾਰਨ ਸੰਗਤ ਚ ਭਾਰੀ ਰੋਸ,ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਅੰਬਾਲਾ ਦੇ ਅਧੀਨ ਆਉਣ ਵਾਲੇ ਪਿੰਡ ਬਬਿਆਲ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੇ ਚੱਲਦਿਆਂ ਹੋਇਆਂ ਸੰਗਤ ਵਿਚ ਰੋਸ ਵੇਖਿਆ ਜਾ ਰਿਹਾ ਹੈ ਜਿਥੇ ਇਸ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾੜੇ ਹੋਏ ਅੰਗ ਮਿਲੇ ਹਨ।

ਹਰਿਆਣਾ ਵਿੱਚ ਅੰਬਾਲੇ ਦੇ ਪਿੰਡ ਬਬਿਆਲ ਵਿੱਚ ਇਹ ਬੇਅਦਬੀ ਦੀ ਘਟਨਾ ਦੇ ਸਾਹਮਣੇ ਆਉਂਦੇ ਹੀ ਸੰਗਤਾਂ ਵਿੱਚ ਭਾਰੀ ਰੋਸ ਹੈ। ਪਿੰਡ ਵਾਸੀਆਂ ਵੱਲੋਂ ਇਸ ਬੇਅਦਬੀ ਦੀ ਘਟਨਾਂ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ। ਜਿਸ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।

ਪੁਲਿਸ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਜਿਸ ਵੀ ਅਨਸਰ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਉਸ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਪਿੰਡ ਵਾਸੀਆਂ ਵੱਲੋਂ ਜਲਦ ਹੀ ਦੋਸ਼ੀਆਂ ਨੂੰ ਫੜੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।



error: Content is protected !!