=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਲੁਟੇਰਿਆਂ ਨੇ ਅੱਧੀ ਰਾਤ ਮਾਰਿਆ ਡਾਕਾ ਪ੍ਰੀਵਾਰ ਦੀ ਕੁੱਟਮਾਰ ਕਰ ਕੇ ਲੱਖਾਂ ਦੀ ਕੀਤੀ ਲੁੱਟ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਲੁੱਟ ਖੋਹ, ਤੇ ਚੋਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਲੋਕਾਂ ਦੇ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਥੇ ਹੀ ਪੰਜਾਬ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਵੇਖਿਆ ਜਾ ਰਿਹਾ ਹੈ। ਜਿੱਥੇ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਦੇ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਚ ਇਥੇ ਲੁਟੇਰਿਆਂ ਨੇ ਅੱਧੀ ਰਾਤ ਮਾਰਿਆ ਡਾਕਾ, ਜਿੱਥੇ ਪ੍ਰੀਵਾਰ ਦੀ ਕੁੱਟਮਾਰ ਕਰ ਕੇ ਲੱਖਾਂ ਦੀ ਕੀਤੀ ਲੁੱਟ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਮਾਮਲਾ ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਜਮੀਤਪੁਰ ਢੇਰੂ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪਰਿਵਾਰ ਨੂੰ ਬੀਤੀ ਰਾਤ 1 ਵਜੇ ਦੇ ਕਰੀਬ ਲੁਟੇਰਿਆਂ ਵੱਲੋਂ ਇੱਕ ਕਮਰੇ ਵਿਚ ਕੈਦ ਕਰਕੇ ਵੱਡੀ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਪਤੀ-ਪਤਨੀ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਲੁਟੇਰੇ ਰਾਤ ਨੂੰ ਡਰਾਇੰਗ ਰੂਮ ਦੀ ਖਿੜਕੀ ਦੇ ਜ਼ਰੀਏ ਉਨ੍ਹਾਂ ਦੇ ਘਰ ਅੰਦਰ ਦਾਖਲ ਹੋਏ ਉਥੇ ਹੀ ਉਨ੍ਹਾਂ ਵੱਲੋਂ ਪਤੀ ਪਤਨੀ ਦੀ ਕੁੱਟਮਾਰ ਕੀਤੀ ਗਈ।ਇਹ ਲੁਟੇਰੇ ਤਲਵਾਰਾਂ, ਬੇਸਬਾਲ, ਕਿਰਚਾਂ ਆਦਿ ਨਾਲ ਲੈਸ ਸਨ।

ਜਿਨ੍ਹੀਂ ਪਤੀ ਪਤਨੀ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਲੁਟੇਰਿਆਂ ਨੇ ਘਰ ਦੇ ਬੈਡ ਅਤੇ ਅਲਮਾਰੀਆਂ ਦੇ ਵਿੱਚੋਂ ਕਰੀਬ 13/14 ਤੋਲੇ ਸੋਨੇ ਦੇ ਗਹਿਣੇ, ਕਰੀਬ 1 ਲੱਖ 40 ਹਜ਼ਾਰ ਰੁਪਏ ਦੀ ਨਕਦੀ ਅਤੇ ਇਸ ਤੋਂ ਇਲਾਵਾ ਉਹਨਾਂ ਦੇ ਕਨੇਡਾ ਰਹਿੰਦੇ ਬੇਟੇ ਵੱਲੋਂ ਗੁਰਦੁਆਰਾ ਸਾਹਿਬ ’ਚ ਦੇਣ ਲਈ ਕਰੀਬ 50 ਹਜ਼ਾਰ ਰੁਪਏ ਦੇ ਡਾਲਰ ਭੇਜੇ ਗਏ ਸਨ ਉਹ ਵੀ ਲੁਟੇਰਿਆਂ ਵੱਲੋਂ ਚੋਰੀ ਕੀਤੇ ਗਏ ਹਨ। ਪੀੜਤ ਬਲਦੇਵ ਸਿੰਘ ਬਿਜਲੀ ਬੋਰਡ ਵਿਭਾਗ ਸ਼ੇਰਖਾ ਵਿਖੇ ਜੇ. ਈ. ਦੇ ਅਹੁਦੇ ’ਤੇ ਤਾਇਨਾਤ ਹਨ।

ਇਸ ਘਟਨਾ ਦੀ ਜਾਣਕਾਰੀ ਉਨ੍ਹਾਂ ਵੱਲੋਂ ਆਪਣੇ ਆਂਢੀਆਂ-ਗੁਆਂਢੀਆਂ ਨੂੰ ਫੋਨ ਕਰਕੇ ਦਿੱਤੀ ਗਈ ਅਤੇ ਦਰਵਾਜ਼ਾ ਖੋਲ੍ਹਿਆ ਗਿਆ। ਦੱਸਿਆ ਗਿਆ ਕਿ ਤਿੰਨ ਲੁਟੇਰੇ ਘਰ ਦੇ ਬਾਹਰ ਵੀ ਖੜ੍ਹੇ ਹੋਏ ਸਨ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਲਗਾਤਾਰ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਘਟਨਾ ਦੇ ਚਲਦੇ ਹੋਏ ਇਲਾਕੇ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।




error: Content is protected !!