BREAKING NEWS
Search

ਪੰਜਾਬ: ਪੈਟਰੋਲ ਦੀ ਬੋਤਲ ਲੈ ਇਸ ਕਾਰਨ ਵਿਅਕਤੀ ਚੜ੍ਹਿਆ ਪਾਣੀ ਦੀ ਟੈਂਕੀ ਤੇ, ਪੁਲਿਸ ਤੇ ਲਗਾਏ ਇਲਜਾਮ

ਆਈ ਤਾਜ਼ਾ ਵੱਡੀ ਖਬਰ

ਕਈ ਵਾਰ ਇਨਸਾਨ ਦੀ ਜਿੰਦਗੀ ਵਿੱਚ ਛੋਟੀਆਂ-ਛੋਟੀਆਂ ਗੱਲਾਂ ਇਸ ਕਦਰ ਵੱਧ ਜਾਂਦੀਆਂ ਹਨ ਕਿ ਉਹ ਵਿਵਾਦ ਭਿਆਨਕ ਰੂਪ ਅਖਤਿਆਰ ਕਰ ਲੈਂਦੇ ਹਨ ਜਿਸ ਦੇ ਚਲਦਿਆਂ ਹੋਇਆਂ ਲੋਕਾਂ ਤੇ ਸੰਗਠਨ ਦੇ ਵਿਚਕਾਰ ਅਜਿਹਾ ਵਿਵਾਦ ਪੈਦਾ ਹੋ ਜਾਂਦਾ ਹੈ ਜਿਸ ਦੇ ਚਲਦਿਆਂ ਹੋਇਆਂ ਕਈ ਲੋਕ ਪ੍ਰਭਾਵਤ ਹੁੰਦੇ ਹਨ। ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਤੇ ਜਿਥੇ ਪੀੜਤਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਵੱਲੋਂ ਆਪਣੀ ਮੁਸ਼ਕਲ ਨੂੰ ਪੁਲਿਸ ਦੇ ਅੱਗੇ ਰੱਖਿਆ ਜਾਂਦਾ ਹੈ ਦੋਸ਼ੀਆਂ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ। ਹੈ ਕਿ ਪੁਲਿਸ ਵੱਲੋਂ ਸਮੇਂ ਸਿਰ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਚਲਦਿਆਂ ਹੋਇਆਂ ਪੀੜਤ ਪੱਖ ਜਿੱਥੇ ਇਨਸਾਫ ਦੀ ਗੁਹਾਰ ਲਗਾਉਦਾ ਹੈ।

ਉੱਥੇ ਹੀ ਉਸ ਵੱਲੋਂ ਪੁਲਿਸ ਦੇ ਖਿਲਾਫ ਵੀ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਜਾਂਦਾ ਹੈ। ਹੁਣ ਇੱਥੋਂ ਪੈਟਰੋਲ ਦੀ ਬੋਤਲ ਲੈ ਕੇ ਇਸ ਕਾਰਨ ਇੱਕ ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹਿਆ ਹੈ ਅਤੇ ਪੁਲਸ ਦੇ ਇਲਜ਼ਾਮ ਲਗਾਏ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਹਾਦਰਗੜ੍ਹ ਦੇ ਅਧੀਨ ਆਉਂਦੇ ਪਿੰਡ ਮਹਿਮਦਪੁਰ ਜੱਟਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ 2 ਵਿਅਕਤੀਆਂ ਦੇ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਕੁਝ ਝਗੜਾ ਚੱਲ ਰਿਹਾ ਸੀ।

ਜਿਸ ਬਾਬਤ ਰਾਮ ਸਿੰਘ ਵੱਲੋਂ ਇਸ ਸਾਰੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ ਸੀ ਅਤੇ ਇੰਨਸਾਫ ਦੀ ਖਾਤਰ ਉਸ ਵੱਲੋਂ ਬਹੁਤ ਵਾਰ ਪੁਲਿਸ ਸਟੇਸ਼ਨ ਦੇ ਚੱਕਰ ਲਗਾਏ ਗਏ ਸਨ। ਉਥੇ ਹੀ ਬੀਤੇ ਕੱਲ ਜਿਥੇ ਪੁਲਿਸ ਵੱਲੋਂ ਉਸ ਨੂੰ ਜਲੀਲ ਕੀਤਾ ਗਿਆ ਜਿਸਦੇ ਚਲਦਿਆਂ ਹੋਇਆਂ ਰਾਮ ਸਿੰਘ ਕਾਫੀ ਮਾਨਸਿਕਤਾ ਦੇ ਵਿੱਚ ਆ ਗਿਆ ਜਿਸ ਕਾਰਨ ਉਸ ਵੱਲੋਂ ਪੁਲੀਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਿਥੇ ਉਸ ਦੇ ਹੱਥ ਵਿਚ ਪੈਟਰੋਲ ਦੀ ਬੋਤਲ ਵੀ ਸੀ।

ਰਾਮ ਸਿੰਘ ਜਿੱਥੇ ਆਪਣੇ ਗੁਆਂਢੀ ਨਾਲ ਇਸ ਝਗੜੇ ਨੂੰ ਲੈ ਕੇ ਪੁਲਿਸ ਦੇ ਕੋਲ ਗਿਆ ਅਤੇ ਪੁਲਿਸ ਵੱਲੋਂ ਜਲੀਲ ਕੀਤੇ ਜਾਣ ਤੇ ਉਸ ਵੱਲੋਂ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ਤੇ ਚੜ੍ਹਨ ਦੀ ਖਬਰ ਪੁਲਿਸ ਨੂੰ ਮਿਲੀ ਜਿਸ ਤੋਂ ਬਾਅਦ ਪੁਲਸ ਵੱਲੋਂ ਉਸ ਘਟਨਾ ਸਥਾਨ ਤੇ ਜਾ ਕੇ ਉਸ ਨੂੰ ਉਤਾਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ।



error: Content is protected !!