ਇਸ ਜਗ੍ਹਾ ਹੁਣੇ ਹੁਣੇ ਸਰਕਾਰ ਨੇ ਲਗਾਈ ਧਾਰਾ
ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਦੇਖਦਿਆਂ ਚੰਡੀਗੜ੍ਹ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਦੇਸ਼ ‘ਚ ਕੋਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਸੂਬਾ ਸਰਕਾਰਾਂ ਇਹਤਿਆਤ ਵਰਤਣ ਦੀ ਅਪੀਲ ਕਰ ਰਹੀਆਂ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੇ ਕੇਸਾਂ ਦੀ ਪੁਸ਼ਟੀ ਪੰਜ ਹੋ ਗਈ ਹੈ।
ਜਿਸ ਤੋਂ ਬਾਅਦ ਪ੍ਰਸਾਸ਼ਨ ਦੇ ਵੱਲੋਂ ਚੰਡੀਗੜ੍ਹ ‘ਚ ਧਾਰਾ 144 ਲਾਗੂ ਕੀਤੀ ਗਈ ਹੈ। ਇਸ ਦੇ ਨਾਲ ਹੀ ਗੁਆਂਢੀ ਸੂਬੇ ਹਰਿਆਣਾ ‘ਚ ਵੀ ਸਰਕਾਰ ਨੇ ਸ਼ੁੱਕਰਵਾਰ ਨੂੰ ਰਾਜ ਵਿੱਚ ਕੋਰੋਨਾਵਾਇਰਸ ਖਿਲਾਫ ਸਾਵਧਾਨੀ ਉਪਾਅ ਵਜੋਂ ਧਾਰਾ 144 ਲਾਗੂ ਕਰ ਦਿੱਤੀ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਲੋਕਾਂ ਨੂੰ ਘਰਾਂ ਦੇ ਆਈਸੋਲੇਟ ਕਰ ਨਿਸ਼ਾਨ ਲਾਉਣ ਲਈ ਮੁਹਰ ਦੀ ਵਰਤੋਂ ਦੀ ਸ਼ੁਰੂਆਤ ਕਰੇਗੀ।