BREAKING NEWS
Search

CBSE ਸਕੂਲਾਂ ਦੇ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਏਸੇ ਹਫਤੇ ਹੋਵੇਗਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਚਲਦੇ ਹੋਏ ਜਿਥੇ ਵਿੱਦਿਅਕ ਅਦਾਰਿਆਂ ਨੂੰ ਕਾਫੀ ਲੰਮਾ ਸਮਾਂ ਬੰਦ ਰੱਖਿਆ ਗਿਆ ਸੀ ਅਤੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ ਸੀ। ਇਸ ਦੌਰਾਨ ਬੱਚਿਆਂ ਨੂੰ ਦਰਪੇਸ਼ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸਲੇਬਸ ਵਿੱਚ ਵੀ ਕਾਫ਼ੀ ਹੱਦ ਤੱਕ ਕਟੌਤੀ ਕਰ ਦਿੱਤੀ ਗਈ ਸੀ । ਉਥੇ ਹੀ ਬੱਚਿਆਂ ਦੀਆਂ ਹੋਣ ਵਾਲੀਆਂ ਬਹੁਤ ਸਾਰੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕੀਤਾ ਗਿਆ ਸੀ। ਉਥੇ ਹੀ ਕੁਝ ਵਿਦਿਆਰਥੀਆਂ ਦੇ ਨਤੀਜੇ ਪਹਿਲਾਂ ਹੋਈਆਂ ਪ੍ਰੀਖਿਆਵਾਂ ਦੇ ਅਧਾਰ ਤੇ ਘੋਸ਼ਿਤ ਕਰ ਦਿੱਤੇ ਗਏ ਸਨ। ਸਰਕਾਰ ਵੱਲੋਂ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਸੀ। ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਅੰਦਰ ਆਉਣ ਵਾਲੇ ਸਾਰੇ ਅਧਿਆਪਕਾਂ ਦਾ ਕਰੋਨਾ ਟੀਕਾਕਰਨ ਲਾਜ਼ਮੀ ਕਰ ਦਿੱਤਾ ਗਿਆ ਸੀ।

ਹੁਣ ਸੀ ਬੀ ਐਸ ਈ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਹਫਤੇ ਇਹ ਕੰਮ ਹੋਵੇਗਾ। ਪੰਜਾਬ ਵਿੱਚ ਜਿੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੋ ਟਰਮ ਵਿੱਚ ਲੈਣ ਦਾ ਐਲਾਨ ਕੀਤਾ ਗਿਆ ਸੀ। ਉੱਥੇ ਹੀ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ 16 ਨਵੰਬਰ ਤੋਂ ਸ਼ੁਰੂ ਹੋ ਰਹੀਆਂ ਹਨ। ਇਸ ਤੋਂ ਬਾਅਦ ਸੀਬੀਐਸਈ ਬੋਰਡ ਵੱਲੋਂ ਵੀ ਦਸਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਵੀ 2 ਟਰਮ ਵਿੱਚ ਲਏ ਜਾਣ ਦਾ ਐਲਾਨ ਕੀਤਾ ਗਿਆ ਸੀ।

ਜਿਸ ਤੋਂ ਬਾਅਦ ਹੁਣ ਪਹਿਲੇ ਟਰਮ ਦੀਆਂ ਪ੍ਰੀਖਿਆਵਾਂ 30 ਨਵੰਬਰ ਅਤੇ 1 ਦਸੰਬਰ ਤੋਂ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ ਬੱਚਿਆਂ ਵਿੱਚ ਐਡਮਿਟ ਕਾਰਡ ਨੂੰ ਲੈ ਕੇ ਚਿੰਤਾ ਵੇਖੀ ਜਾ ਰਹੀ ਸੀ। ਜਿੱਥੇ ਹੁਣ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ 30 ਨਵੰਬਰ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ 12ਵੀ ਦੀਆਂ ਪ੍ਰੀਖਿਆਵਾਂ 1 ਦਸੰਬਰ ਤੋਂ ਸ਼ੁਰੂ ਕੀਤੀਆਂ ਜਾਣਗੀਆਂ।

ਇਸ ਤੋਂ ਬਾਅਦ ਹੁਣ ਸੀ ਬੀ ਐਸ ਈ ਬੋਰਡ ਵੱਲੋਂ ਐਡਮਿਟ ਕਾਰਡ ਬਾਰੇ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਕਿ ਨਵੰਬਰ ਦੇ ਪਹਿਲੇ ਹਫਤੇ ਜਿਨ੍ਹਾਂ ਹੋਣ ਵਾਲੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਐਡਮਿਟ ਕਾਰਡ ਜਾਰੀ ਕੀਤੇ ਜਾ ਸਕਦੇ ਹਨ। ਸੀ ਬੀ ਐਸ ਈ ਬੋਰਡ ਵੱਲੋਂ ਜਾਰੀ ਕੀਤੇ ਗਏ ਇਸ ਐਲਾਨ ਨਾਲ ਬੱਚਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ, ਕਿਉਂਕਿ ਬੱਚੇ ਐਡਮਿਟ ਕਾਰਡ ਲਈ ਕਾਫੀ ਸਮੇਂ ਤੋਂ ਉਡੀਕ ਕਰ ਰਹੇ ਸਨ।



error: Content is protected !!