BREAKING NEWS
Search

CBSE ਸਕੂਲਾਂ ਲਈ ਆਈ ਇਹ ਵੱਡੀ ਤਾਜਾ ਖਬਰ – ਬੱਚਿਆਂ ਅਤੇ ਮਾਪਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਦੇ ਡਰ ਨੂੰ ਦੇਖਦੇ ਹੋਏ ਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿੱਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ। ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਕਰੋਨਾ ਦੇ ਦੌਰ ਵਿਚ ਸਰਕਾਰ ਵੱਲੋਂ ਹੋਰ ਵੀ ਬਹੁਤ
ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਸਰਕਾਰ ਵੱਲੋਂ ਪਿਛਲੇ ਸਾਲ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਸ਼ੁਰੂ ਕੀਤਾ ਗਿਆ

ਸੀ। ਜਿਸ ਵਿੱਚ ਵੱਡੀਆਂ ਕਲਾਸਾਂ ਦੇ ਬੱਚਿਆਂ ਨੂੰ ਹੀ ਆਉਣ ਦੀ ਇਜ਼ਾਜ਼ਤ ਸਰਕਾਰ ਵੱਲੋਂ ਦਿੱਤੀ ਗਈ ਸੀ। ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਲਗਾਤਾਰ ਆਨਲਾਈਨ ਹੀ ਜਾਰੀ ਰੱਖੀ ਗਈ । ਉਥੇ ਹੀ ਕਰੋਨਾ ਕੇਸਾਂ ਵਿਚ ਹੁੰਦੇ ਇਜ਼ਾਫ਼ੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਮੁੜ ਤੋਂ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਪਾਬੰਦੀ 30 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ ਉੱਥੇ ਹੀ ਹੋਣ ਵਾਲੀਆਂ ਪ੍ਰੀਖਿਆਵਾਂ ਇਕ ਮਹੀਨੇ ਲਈ ਮੁਲਤਵੀ ਕੀਤੀਆਂ ਗਈਆਂ ਸਨ। ਹੁਣ ਸੀ ਬੀ ਐਸ ਈ ਸਕੂਲਾਂ ਲਈ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਨਾਲ ਬੱਚਿਆਂ ਅਤੇ ਮਾਪਿਆਂ ਦੇ ਵਿਚਕਾਰ ਖੁਸ਼ੀ ਦੀ ਲਹਿਰ ਫੈਲ ਗਈ ਹੈ। ਕਰੋਨਾ ਦੇ ਚੱਲਦੇ ਹੋਏ ਜਿੱਥੇ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆ ਲਈ ਬੱਚਿਆਂ ਦੇ ਮਾਪੇ ਚਿੰਤਾ ਵਿਚ ਸਨ।

ਉਥੇ ਹੀ ਉਨ੍ਹਾਂ ਦੀ ਇਸ ਚਿੰਤਾਂ ਨੂੰ ਸੀ ਬੀ ਐਸ ਈ ਬੋਰਡ ਵੱਲੋਂ ਦੂਰ ਕਰ ਦਿੱਤਾ ਗਿਆ ਹੈ ਬੋਰਡ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਜਾਰੀ ਕੀਤੀ ਗਈ ਡੇਟਸੀਟ ਅਨੁਸਾਰ ਹੀ ਵਿਦਿਆਰਥੀਆਂ ਕੋਲੋਂ ਪ੍ਰੀਖਿਆਵਾਂ ਲਈਆਂ ਜਾਣਗੀਆਂ। ਇਹ ਪ੍ਰੀਖਿਆਵਾਂ ਦੇਸ਼ ਭਰ ਦੇ ਪ੍ਰੀਖਿਆ ਕੇਂਦਰਾਂ ਵਿੱਚ ਆਯੋਜਿਤ ਕੀਤੀਆਂ ਜਾਣਗੀਆਂ। ਕੇਂਦਰੀ ਸਿੱਖਿਆ ਬੋਰਡ ਦਾ ਕਹਿਣਾ ਹੈ ਕਿ ਬੋਰਡ covid 19 ਮਾਹਵਾਰੀ ਵਿਚਕਾਰ 2021 ਦੀ ਬੋਰਡ ਪ੍ਰੀਖਿਆ ਆਯੋਜਿਤ ਕਰਨ ਲਈ ਸਹੀ ਇਸਤੇਮਾਲ ਕਰ ਰਿਹਾ ਹੈ। ਜੋ

ਵਿਦਿਆਰਥੀ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਵਿੱਚ ਮੌਜੂਦ ਨਹੀਂ ਹੋ ਸਕਣਗੇ ਉਨ੍ਹਾਂ ਨੂੰ ਦੁਬਾਰਾ ਮੌਕਾ ਦਿੱਤਾ ਜਾਵੇਗਾ। ਬੱਚਿਆਂ ਦੀਆਂ ਪ੍ਰੀਖਿਆਵਾਂ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਲਈਆਂ ਜਾਣਗੀਆਂ। ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਬਹੁਤ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪ੍ਰੀਖਿਆਵਾਂ ਰੱਦ ਕਰਨ ਦੀ ਵੀ ਮੰਗ ਕੀਤੀ ਗਈ ਸੀ।



error: Content is protected !!