BREAKING NEWS
Search

CBSE ਸਕੂਲਾਂ ਲਈ ਆਈ ਵੱਡੀ ਖਬਰ 20 ਜੁਲਾਈ ਲਈ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਕਾਰਨ ਸਭ ਤੋਂ ਵਧੇਰੇ ਅਸਰ ਵਿਦਿਅਕ ਅਦਾਰਿਆਂ ਉਪਰ ਪਿਆ ਹੈ। ਕਿਉਕਿ ਪਿਛਲੇ ਸਾਲ ਮਾਰਚ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ,ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਸਾਰੇ ਅਧਿਆਪਕਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਵੀ ਨਾ ਹੋ ਸਕੇ। ਇਸ ਲਈ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਬਹੁਤ ਸਾਰੇ ਬਦਲਾਅ ਵੀ ਕੀਤੇ ਗਏ ਸਨ। ਉਥੇ ਹੀ ਹੋਣ ਵਾਲੀਆਂ ਪ੍ਰੀਖਿਆਵਾਂ ਵੀ ਕਰੋਨਾ ਦੇ ਪ੍ਰਸਾਰ ਕਾਰਨ ਰੱਦ ਕਰ ਦਿੱਤੀਆਂ ਗਈਆਂ ਹਨ। ਤੇ ਬੱਚਿਆਂ ਦੇ ਨਤੀਜੇ ਪਹਿਲਾਂ ਹੋਈਆਂ ਪ੍ਰੀਖਿਆਵਾਂ ਦੇ ਮੁਲਾਂਕਣ ਦੇ ਅਧਾਰ ਤੇ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਸੀ।

ਹੁਣ ਸੀ ਬੀ ਐਸ ਈ ਸਕੂਲਾਂ ਲਈ ਆਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ 20 ਜੁਲਾਈ ਲਈ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸਰਕਾਰ ਵੱਲੋਂ ਜਲਦ ਹੀ ਦਸਵੀਂ ਦੇ ਨਤੀਜੇ ਦੀ ਘੋਸ਼ਣਾ ਕੀਤੀ ਗਈ ਸੀ। ਇਸਦੇ ਤਹਿਤ ਹੀ ਹੁਣ ਸੀ.ਬੀ.ਐਸ.ਈ.10 ਵੀਂ ਜਮਾਤ ਦੇ ਨਤੀਜੇ 20 ਜੁਲਾਈ ਤੱਕ ਘੋਸ਼ਿਤ ਕੀਤੇ ਜਾਣ ਦੀ ਖਬਰ ਮਿਲਦੇ ਹੀ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਕਿਉਂਕਿ ਬੱਚਿਆਂ ਵੱਲੋਂ ਆਪਣੇ ਨਤੀਜਿਆਂ ਦਾ ਇੰਤਜ਼ਾਰ ਬੇਸਬਰੀ ਨਾਲ ਕੀਤਾ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀ ਦਸਵੀਂ ਜਮਾਤ ਦੇ ਨਤੀਜੇ ਦਾ ਜਿੱਥੇ ਇੰਤਜ਼ਾਰ ਕਰ ਰਹੇ ਹਨ, ਉਥੇ ਹੀ ਅਧਿਆਪਕਾਂ ਵੱਲੋਂ ਵੀ ਵਿਦਿਆਰਥੀਆਂ ਦੇ ਨਤੀਜੇ ਘੋਸ਼ਿਤ ਕਰਨ ਲਈ ਬਹੁਤ ਮਿਹਨਤ ਕੀਤੀ ਗਈ ਹੈ। ਕਿਉਂਕਿ ਬੱਚਿਆਂ ਦੀਆਂ ਪਹਿਲੀਆਂ ਹੋਈਆਂ ਪ੍ਰੀਖਿਆਵਾਂ ਦੇ ਅਧਾਰ ਤੇ ਹੀ ਅੰਕ ਦਿੱਤੇ ਜਾ ਰਹੇ ਹਨ। ਸੀ.ਬੀ.ਐੱਸ.ਈ 10 ਵੀਂ ਜਮਾਤ ਦੇ ਨਤੀਜੇ 20 ਜੁਲਾਈ ਤੱਕ ਅਤੇ 12 ਵੀਂ ਜਮਾਤ ਦੇ 31 ਜੁਲਾਈ ਤੱਕ ਘੋਸ਼ਿਤ ਕੀਤੇ ਜਾਣਗੇ । ਉਥੇ ਹੀ ਬਿਨੈਕਾਰਾਂ ਦੀ ਸਹੀ ਗਿਣਤੀ ਜਾਣਨ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾਵੇਗੀ ।

ਸਰਕਾਰ ਵੱਲੋਂ 5ਵੀਂ,8ਵੀ ਤੇ 10ਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਜਿਥੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਸੀ, ਪਰ ਮਾਪਿਆਂ ਦੀ ਅਪੀਲ ਉਪਰ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਵੀ ਰੱਦ ਕੀਤੀਆਂ ਗਈਆਂ।



error: Content is protected !!