BREAKING NEWS
Search

CM ਚੰਨੀ ਕੱਲ੍ਹ 10 ਵਜੇ ਸਵੇਰੇ ਕਰਨਗੇ ਇਹ ਕੰਮ – ਫਿਰ ਜਹਾਜ ਰਾਹੀ ਬਠਿੰਡਾ ਪਹੁੰਚਣਗੇ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਪੰਜ ਸੂਬਿਆਂ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ। ਉੱਥੇ ਹੀ ਇਨ੍ਹਾਂ ਪੰਜ ਸੂਬਿਆਂ ਵਿਚ ਸਾਰੀਆਂ ਪਾਰਟੀਆਂ ਵੱਲੋਂ ਰੈਲੀਆਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਉਣ ਵਾਲੀਆਂ ਚੋਣਾਂ ਵਿਚ ਉਹਨਾਂ ਦੀ ਪਾਰਟੀ ਦੀ ਜਿੱਤ ਹਾਸਲ ਹੋ ਸਕੇ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਬਹੁਤ ਸਾਰੀਆਂ ਰੈਲੀਆਂ ਕੀਤੀਆਂ ਜਾ ਚੁੱਕੀਆਂ ਹਨ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀਆਂ ਜਾ ਰਹੀਆਂ ਕਾਂਗਰਸ ਦੀਆਂ ਰੈਲੀਆਂ ਦਾ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਉਹਨਾਂ ਰੈਲੀਆਂ ਦਾ ਭਾਰੀ ਵਿਰੋਧ ਵੀ ਕੀਤਾ ਜਾ ਰਿਹਾ ਹੈ।

ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਲ ਸਵੇਰੇ 10 ਵਜੇ ਇਹ ਕੰਮ ਕੀਤਾ ਜਾ ਰਿਹਾ ਹੈ,ਜਿਸ ਤੋਂ ਬਾਅਦ ਉਹ ਜਹਾਜ਼ ਰਾਹੀਂ ਬਠਿੰਡਾ ਪਹੁੰਚਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਿਥੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਕਈ ਜਗਾ ਦੇ ਦੌਰੇ ਵੀ ਕੀਤੇ ਜਾ ਰਹੇ ਹਨ। ਹੁਣ ਸਾਹਮਣੇ ਆਈ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਜਸਥਾਨ ਦੇ ਚੁਰੂ ਵਿਖੇ ਪਹੁੰਚ ਕੇ ਸਾਲਾਸਰ ਧਾਮ ਵਿਖੇ ਬਾਲਾ ਜੀ ਦੇ ਮੰਦਰ ਵਿਖੇ ਦਰਸ਼ਨ ਕਰਨ ਲਈ ਜਾ ਰਹੇ ਹਨ।

ਜਿੱਥੇ ਉਹ ਜਹਾਜ਼ ਰਾਹੀਂ ਸਵੇਰੇ 10 ਵਜੇ ਦੇ ਕਰੀਬ ਪਹੁੰਚ ਜਾਣਗੇ। ਉਥੇ ਹੀ ਦਰਸ਼ਨ ਕਰਨ ਤੋਂ ਬਾਅਦ ਉਨ੍ਹਾਂ ਵੱਲੋਂ ਮੁੜ ਬਠਿੰਡਾ ਵਾਸਤੇ ਹਵਾਈ ਜਹਾਜ਼ ਰਾਹੀਂ ਹੀ 12:30 ਵਜੇ ਰਵਾਨਾ ਹੋ ਜਾਣਗੇ। ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਹੁੰਚਣ ਵਾਸਤੇ ਬਠਿੰਡਾ ਅਤੇ ਰਾਜਸਥਾਨ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਉਥੇ ਹੀ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਰਾਜਸਥਾਨ ਵਿਚ ਸਾਲਾਸਰ ਧਾਮ ਵਿੱਚ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਜਿੱਥੇ ਉਹ ਬੁਧਵਾਰ ਨੂੰ ਨਤਮਸਤਕ ਹੋਣ ਜਾ ਰਹੇ ਹਨ। ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਵੱਲੋਂ ਸਿਆਸੀ ਰੈਲੀਆਂ ਨੂੰ ਵਧਾ ਦਿਤਾ ਗਿਆ ਹੈ। ਕਿਉਂਕਿ ਬਾਕੀ ਪਾਰਟੀਆਂ ਵੱਲੋਂ ਵੀ ਆਏ ਦਿਨ ਹੀ ਰੈਲੀਆਂ ਕਰਕੇ ਵੱਖ-ਵੱਖ ਚੋਣ ਹਲਕਿਆਂ ਉਪਰ ਆਪਣੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਜਾ ਰਿਹਾ ਹੈ।



error: Content is protected !!