BREAKING NEWS
Search

CM ਚੰਨੀ ਨੇ ਹੁਣ ਅਚਾਨਕ ਕਰਤਾ ਇਹ ਵੱਡਾ ਐਲਾਨ – ਲੋਕਾਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਵੀ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਅਤੇ ਬਹੁਤ ਸਾਰੇ ਆਦੇਸ਼ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੇ ਜਾ ਰਹੇ ਹਨ। ਜਿੱਥੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਜਿੱਤ ਪ੍ਰਾਪਤ ਕੀਤੀ ਗਈ ਹੈ ਉਥੇ ਹੀ ਹੁਣ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਸੀ। ਪਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੇ ਜਾਣ ਤੋਂ ਬਾਅਦ ਕੁਝ ਮਾਮਲਿਆਂ ਨੂੰ ਸਮਝਾਉਣ ਦੀ ਵੀ ਗੱਲ ਆਖੀ ਜਾ ਰਹੀ ਹੈ।

ਜਿਥੇ ਕਾਂਗਰਸ ਸਰਕਾਰ ਵੱਲੋਂ ਹੁਣ ਵੱਖ-ਵੱਖ ਜਗ੍ਹਾ ਤੇ ਰੈਲੀਆਂ ਕਰਕੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਹੁਣ ਮੁੱਖ ਮੰਤਰੀ ਚੰਨੀ ਵੱਲੋਂ ਇਹ ਵੱਡਾ ਐਲਾਨ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ। ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਕੈਬਨਿਟ ਦੇ ਮੈਂਬਰਾਂ ਨਾਲ ਅਹਿਮ ਬੈਠਕ ਕੀਤੀ ਗਈ ਹੈ ਜਿਸ ਵਿਚ ਕਈ ਅਹਿਮ ਮੁੱਦਿਆਂ ਉਪਰ ਗੱਲਬਾਤ ਹੋ ਰਹੀ ਹੈ। ਇਸ ਮੀਟਿੰਗ ਵਿੱਚ ਜਿੱਥੇ ਗ਼ਰੀਬਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਫੈਸਲੇ ਲਏ ਗਏ ਹਨ ਉਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੀਟਿੰਗ ਸਮਾਪਤ ਹੋਣ ਤੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ ਹੈ।

ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਯੋਗ ਬਿਨੈਕਾਰਾਂ ਤੋਂ ਅਰਜ਼ੀਆਂ ਮੰਗੀਆਂ ਜਾਣਗੀਆਂ ਜਿਸ ਦੇ ਅਧਾਰ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਨੂੰ ਮਕਾਨ ਮੁਹਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸ਼ਹਿਰੀ ਵਿਕਾਸ ਅਥਾਰਟੀਆਂ ਵੱਲੋਂ ਬਣਾਏ ਜਾਣ ਵਾਲੇ ਪੱਚੀ ਹਜ਼ਾਰ ਘਰਾਂ ਦੀ ਅਲਾਟਮੈਂਟ ਲਈ ਅਰਜ਼ੀਆਂ ਮੰਗਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਪਰਿਵਾਰਾਂ ਨੂੰ ਉਹਨਾਂ ਦੇ ਮਾਲਕੀ ਹੱਕ ਦਿੱਤੇ ਜਾਣਗੇ ਉੱਥੇ ਹੀ ਉਹ ਪਰਵਾਰ ਆਪਣੀ ਜੀਵਨ ਸ਼ੈਲੀ ਅਤੇ ਸੁਰੱਖਿਅਤ ਅਤੇ ਸੁਚੱਜੀ ਮਹਿਸੂਸ ਕਰਨਗੇ।

ਉਹਨਾਂ ਲੋਕਾਂ ਨੂੰ ਇਹ ਪੱਚੀ ਹਜ਼ਾਰ ਘਰ ਅਲਾਟ ਕੀਤੇ ਜਾਣਗੇ ਜਿਨ੍ਹਾਂ ਕੋਲ ਆਪਣੀ ਕੋਈ ਵੀ ਰਿਹਾਇਸ਼ ਨਹੀਂ ਹੈ। ਸਰਕਾਰ ਦੀ ਇਸ ਯੋਜਨਾ ਦਾ ਫਾਇਦਾ ਪੱਚੀ ਹਜ਼ਾਰ ਪਰਿਵਾਰਾਂ ਨੂੰ ਹੋਵੇਗਾ। ਰਿਹਾਇਸ਼ੀ ਇਕਾਈਆਂ ਦਾ ਖੇਤਰ ਲੱਗਭੱਗ 30 ਵਰਗ ਮੀਟਰ ਹੋਵੇਗਾ।



error: Content is protected !!