BREAKING NEWS
Search

CM ਚੰਨੀ ਨੇ ਹੁਣ ਕਰਤਾ ਕਰੋੜਾਂ ਰੁਪਏ ਬਾਰੇ ਇਹ ਵੱਡਾ ਐਲਾਨ – ਜਨਤਾ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਚੋਣ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਉੱਥੇ ਹੀ ਕਾਂਗਰਸ ਵੱਲੋਂ ਪਹਿਲੀ ਚੋਣ ਰੈਲੀ ਦਾ ਆਯੋਜਨ ਬੀਤੇ ਦਿਨੀਂ ਲੁਧਿਆਣਾ ਦੇ ਵਿੱਚ ਕੀਤਾ ਗਿਆ ਸੀ ਜਿੱਥੇ ਮੁੱਖ ਮੰਤਰੀ ਵੱਲੋਂ ਇਸ ਰੈਲੀ ਨੂੰ ਸੰਬੋਧਨ ਕੀਤਾ ਗਿਆ ਉਹਨਾਂ ਦੇ ਨਾਲ਼ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੋਂ ਇਲਾਵਾ ਹੋਰ ਵਿਧਾਇਕ ਅਤੇ ਹੋਰ ਆਗੂ ਸ਼ਾਮਲ ਹੋਏ ਸਨ। ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹੁਣ ਰੈਲੀਆਂ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਹੁਣ ਕਈ ਤਰ੍ਹਾਂ ਦੇ ਐਲਾਨ ਕਰਦੇ ਹੋਏ ਵੱਖ-ਵੱਖ ਜਗ੍ਹਾ ਦਾ ਦੌਰਾ ਵੀ ਕੀਤਾ ਜਾ ਰਿਹਾ।

ਇਸ ਵਾਰ ਕਾਂਗਰਸ ਪਾਰਟੀ ਬਿਨ੍ਹਾਂ ਮੁੱਖ ਮੰਤਰੀ ਦੇ ਚਿਹਰੇ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜਨ ਜਾ ਰਹੀ ਹੈ। ਹੁਣ ਮੁੱਖ ਮੰਤਰੀ ਚੰਨੀ ਵੱਲੋਂ ਇਥੇ ਏਨੇ ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਜਨਤਾ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਟਿਆਲਾ ਵਿਖੇ ਪੰਜਾਬੀ ਯੂਨੀਵਸਿਟੀ ਵਿਚ ਪਹੁੰਚੇ ਸਨ। ਉੱਥੇ ਹੀ ਉਨ੍ਹਾਂ ਦਾ ਘਿਰਾਓ ਕਰਨ ਲਈ ਸਮਾਜ ਸੇਵਕ ਲੱਖਾ ਸਿਧਾਣਾ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ।

ਪਰ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਹੁੰਚ ਕੇ ਮੁੱਖ ਮੰਤਰੀ ਵੱਲੋਂ ਇੱਕ ਵੱਡੀ ਰਾਹਤ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ 150 ਕਰੋੜ ਰੁਪਏ ਦਾ ਪੰਜਾਬੀ ਯੂਨੀਵਸਿਟੀ ਦਾ ਕਰਜ਼ਾ ਸਰਕਾਰ ਵੱਲੋਂ ਭਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹਰ ਮਹੀਨੇ 20 ਕਰੋੜ ਦੀ ਗ੍ਰਾਂਟ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਦਿੱਤੇ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੇ ਇਸ ਐਲਾਨ ਨਾਲ ਜਿੱਥੇ ਪੰਜਾਬੀ ਯੁਨੀਵਰਸਿਟੀ ਨੂੰ ਰਾਹਤ ਮਿਲਣ ਤੇ ਵਧੇਰੇ ਖੁਸ਼ੀ ਵੇਖੀ ਜਾ ਰਹੀ ਹੈ।

ਉਥੇ ਹੀ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵੀ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਖ਼ਤ ਵਿਰੋਧ ਕੀਤਾ ਗਿਆ। ਜਿੱਥੇ ਪੁਲਿਸ ਵੱਲੋਂ ਲੱਖਾਂ ਸਿਧਾਣਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ ਉਥੇ ਹੀ ਅਧਿਆਪਕਾਂ ਨੂੰ ਵੀ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਿਥੇ ਬਹੁਤ ਸਾਰੇ ਅਧਿਆਪਕਾਂ ਨਾਲ ਵਧੀਕੀ ਕਰਦੇ ਹੋਏ ਪੁਲਿਸ ਵੱਲੋਂ ਧੱਕਾਮੁੱਕੀ ਕੀਤੀ ਗਈ ਹੈ। ਜੋ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵਿਰੋਧ ਕਰ ਰਹੇ ਸਨ।



error: Content is protected !!